





Total views : 5915273







Total views : 5915273ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬੀ.ਐਨ.ਈ ਬਿਊਰੋ
ਵੇਅਰ ਹਾਊਸ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਮੌਤ ਤੋਂ ਬਾਅਦ ਪੀੜਤ ਪਰਿਵਾਰ ਵੱਲੋਂ ਸਮੂਹ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਲਈ ਮੰਗ ਪੱਤਰ ਉੱਪਰ ਆਪਣੇ ਦਸਤਖਤ ਕਰਕੇ ਕੇਂਦਰ ਸਰਕਾਰ ਨੂੰ ਭੇਜਣ। ਉਨ੍ਹਾਂ ਨੇ ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਇੱਕ ਮੁਲਜਮ ਦੀ ਥਾਂ ਵਿਸ਼ੇਸ਼ ‘ਟਰੀਟਮੈਂਟ’ ਦੇਣ ਦਾ ਦੋਸ਼ ਲਾਇਆ ਹੈ। ਇਸ ਦੌਰਾਨ ਇਸ ਮਾਮਲੇ ਵਿੱਚ ਨਾਮਜਦ ਕੀਤੇ ਗਏ ਦੋ ਮੁਲਜ਼ਮ ਅਜੇ ਵੀ ਪੁਲੀਸ ਗਿਰਫ਼ਤ ਤੋਂ ਦੂਰ ਹਨ।
ਹੱਥਕੜੀ ਤੋ ਬਗੈਰ ਪੇਸ਼ੀ ਲਈ ਲਿਆਂਦੇ ਗਏ ਲਾਲਜੀਤ ਸਿੰਘ ਭੁੱਲਰ ਨੂੰ ਪੁਲਿਸ ਵਲੋ ਦਿੱਤਾ ਜਾ ਰਿਹਾ ਹੈ ਵੀਆਈਪੀ ਟਰੀਟਮੈਂਟ- ਪ੍ਰੀਵਾਰ ਨੇ ਲਗਾਏ ਦੋਸ਼
ਅੱਜ ਸ਼ਾਮ ਨੂੰ ਇਥੇ ਇਕ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਗਨਦੀਪ ਸਿੰਘ ਰੰਧਾਵਾ ਦੀ ਪਤਨੀ ਉਪਿੰਦਰ ਕੌਰ, ਧੀ ਅਤੇ ਭਰਾ ਸਮੇਤ ਪਰਿਵਾਰਕ ਮੈਂਬਰਾਂ ਨੇ ਅਜਿਹੇ ਸੰਸਦ ਮੈਂਬਰਾਂ, ਜਿਨਾਂ ਵੱਲੋਂ ਹੁਣ ਤੱਕ ਸੀਬੀਆਈ ਜਾਂਚ ਦਾ ਸਮਰਥਨ ਨਹੀਂ ਕੀਤਾ ਗਿਆ ਹੈ, ਨੂੰ ਅਪੀਲ ਕੀਤੀ ਹੈ ਕਿ ਉਹ ਵੀ ਇਸ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਸਬੰਧੀ ਇੱਕ ਪੱਤਰ ਕੇਂਦਰ ਸਰਕਾਰ ਨੂੰ ਭੇਜਣ। ਉਨ੍ਹਾਂ ਆਖਿਆ ਕਿ ਗੁਰਜੀਤ ਸਿੰਘ ਔਜਲਾ, ਸੁਖਜਿੰਦਰ ਸਿੰਘ ਰੰਧਾਵਾ, ਚਰਨਜੀਤ ਸਿੰਘ ਚੰਨੀ, ਧਰਮਵੀਰ ਗਾਂਧੀ ਅਤੇ ਹਰਸਿਮਰਤ ਕੌਰ ਬਾਦਲ ਵੱਲੋਂ ਇਸ ਮੰਗ ਸਬੰਧੀ ਪੱਤਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸੌਂਪਿਆ ਹੈ।ਉਨ੍ਹਾਂ ਅਪੀਲ ਕੀਤੀ ਕਿ ਕਾਂਗਰਸ ਦੇ ਬਾਕੀ ਰਹਿੰਦੇ ਸੰਸਦ ਮੈਂਬਰ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਸੰਸਦ ਮੈਂਬਰ ਵੀ ਇਸ ਮੰਗ ਦਾ ਸਮਰਥਨ ਕਰਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਨੂੰ ਇਸ ਸਬੰਧੀ ਪੱਤਰ ਦੇਣ। ਪਰਿਵਾਰ ਨੇ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਸੰਸਦ ਮੈਂਬਰਾਂ ਨੂੰ ਵੀ ਇਸ ਮੰਗ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਹੈ।
ਉਨ੍ਹਾਂ ਦੋਸ਼ ਲਾਇਆ ਕਿ ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਪੁਲੀਸ ਵੱਲੋਂ ਵੀਆਈਪੀ ਟਰੀਟਮੈਂਟ ਦਿੱਤਾ ਜਾ ਰਿਹਾ ਹੈ। ਪਰਿਵਾਰ ਨੇ ਦੋਸ਼ ਲਾਇਆ ਕਿ ਬੀਤੇ ਦਿਨ ਜਦੋਂ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤਾਂ ਉੱਥੇ ਉਸ ਦੇ ਹੱਕ ਵਿੱਚ ਨਾਅਰੇ ਲਾਏ ਜਾ ਰਹੇ ਸਨ। ਪੁਲੀਸ ਵੱਲੋਂ ਉਸ ਨੂੰ ਹੱਥਕੜੀ ਤੋਂ ਬਿਨਾਂ ਹੀ ਲਿਆਂਦਾ ਗਿਆ ਸੀ ਅਤੇ ਉਹ ਪੂਰੀ ਤਰ੍ਹਾਂ ‘ਡ੍ਰੈਸ -ਅਪ’ ਸੀ।ਉਹਨਾਂ ਆਖਿਆ ਕਿ ਜੇ ਲੋੜ ਪਈ ਤਾਂ ਪਰਿਵਾਰ ਸੀਬੀਆਈ ਜਾਂਚ ਦੀ ਮੰਗ ਨੂੰ ਲੈ ਕੇ ਕੇਂਦਰ ਸਰਕਾਰ ਕੋਲ ਵੀ ਜਾਵੇਗਾ ਅਤੇ ਉੱਚ ਅਦਾਲਤ ਦਾ ਦਰਵਾਜ਼ਾ ਵੀ ਖੜਕਾਇਆ ਜਾਵੇਗਾ ਅਤੇ ਪਰਿਵਾਰ ਨੂੰ ਸੁਰੱਖਿਆ ਦੀ ਲੋੜ ਹੈ ਕਿਉਂਕਿ ਜਾਨੋ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-