





Total views : 5895567







Total views : 5895567ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਬੀ.ਐਨ.ਈ ਬਿਊਰੋ
ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਆਯੋਜਿਤ ਕੀਤੀ ਗਈ ‘ਮੈਗਾ ਮਾਪੇ-ਅਧਿਆਪਕ ਮਿਲਣੀ’ ਬੇਹੱਦ ਸਫਲ ਅਤੇ ਯਾਦਗਾਰੀ ਹੋ ਨਿੱਬੜੀ। ਇਸ ਮਿਲਣੀ ਦੌਰਾਨ ਜਿਥੇ ਸਕੂਲਾਂ ਵਿਚ ਮੇਲੇ ਵਰਗਾ ਮਾਹੌਲ ਦੇਖਣ ਨੂੰ ਮਿਲਿਆ, ਉਥੇ ਹੀ ਸਾਲਾਨਾ ਨਤੀਜਿਆਂ ਦੇ ਐਲਾਨ ਤੋਂ ਬਾਅਦ ਵਿਦਿਆਰਥੀਆਂ ਅਤੇ ਮਾਪਿਆਂ ਦੇ ਚਿਹਰਿਆਂ ‘ਤੇ ਖੁਸ਼ੀ ਦੀ ਲਹਿਰ ਦੌੜ ਗਈ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸਤਿਨਾਮ ਸਿੰਘ ਬਾਠ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਲਹੁਕਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਵਲਟੋਹਾ ਸਕੂਲਾਂ ਦਾ ਦੌਰਾ ਕਰਨ ਉਪਰੰਤ ਦੱਸਿਆ ਕਿ ਅੱਜ ਪਹਿਲੀ ਤੋਂ ਗਿਆਰਵੀਂ ਜਮਾਤ (ਨਾਨ-ਬੋਰਡ) ਦੇ ਸਾਲਾਨਾ ਨਤੀਜਿਆਂ ਦਾ ਐਲਾਨ ਕੀਤਾ ਗਿਆ।
ਸ਼ਾਨਦਾਰ ਸਾਲਾਨਾ ਨਤੀਜਿਆਂ ਨਾਲ ਵਿਦਿਆਰਥੀਆਂ ਦੇ ਚਿਹਰੇ ਖਿੜੇ
ਅਧਿਆਪਕਾਂ ਵੱਲੋਂ ਮਾਪਿਆਂ ਨੂੰ ਬੱਚਿਆਂ ਦੇ ‘ਹੋਲਿਸਟਿਕ ਰਿਪੋਰਟ ਕਾਰਡ’ ਸੌਂਪੇ ਗਏ, ਜਿਸ ਵਿਚ ਬੱਚੇ ਦੀ ਸਾਲ ਭਰ ਦੀਆਂ ਵਿੱਦਿਅਕ ਅਤੇ ਸਹਿ-ਵਿੱਦਿਅਕ ਗਤੀਵਿਧੀਆਂ ਦਾ ਪੂਰਾ ਵੇਰਵਾ ਦਿੱਤਾ ਗਿਆ ਸੀ। ਮਾਪਿਆਂ ਨੇ ਆਪਣੇ ਬੱਚਿਆਂ ਦੀ ਪ੍ਰਗਤੀ ਦੇਖ ਕੇ ਤਸੱਲੀ ਪ੍ਰਗਟਾਈ। ਮਿਲਣੀ ਦੌਰਾਨ ਮਾਪਿਆਂ ਨਾਲ ਕਈ ਅਹਿਮ ਨੁਕਤਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। 1 ਅਪ੍ਰੈਲ 2026 ਤੋਂ ਸ਼ੁਰੂ ਹੋ ਰਹੇ ਨਵੇਂ ਵਿੱਦਿਅਕ ਸੈਸ਼ਨ ਲਈ ਦਾਖ਼ਲੇ ਅਤੇ ਨਿਯਮਤ ਹਾਜ਼ਰੀ ਲਈ ਪ੍ਰੇਰਿਤ ਕੀਤਾ ਗਿਆ। ਬੱਚਿਆਂ ਦੀ ਗੈਰ-ਹਾਜ਼ਰੀ ਸਬੰਧੀ ਮਾਪਿਆਂ ਨੂੰ ਮਿਲਣ ਵਾਲੇ ‘ਆਟੋਮੈਟਿਕ ਐਸ.ਐਮ.ਐਸ ਸਿਸਟਮ’ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ 14 ਸਾਲ ਤੱਕ ਦੀਆਂ ਲੜਕੀਆਂ ਲਈ ਐੱਚ.ਪੀ.ਵੀ ਟੀਕਾਕਰਨ ਅਤੇ ਦਸਵੀਂ ਦੇ ਵਿਦਿਆਰਥੀਆਂ ਲਈ ‘ਹੁਨਰ ਸਿੱਖਿਆ’ ਬਾਰੇ ਵਿਸ਼ੇਸ਼ ਜਾਗਰੂਕਤਾ ਸੈਸ਼ਨ ਲਗਾਏ ਗਏ। ਜ਼ਿਲ੍ਹਾ ਸਿੱਖਿਆ ਅਫ਼ਸਰ ਸਤਿਨਾਮ ਸਿੰਘ ਬਾਠ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ “ਸਾਡਾ ਮੁੱਖ ਉਦੇਸ਼ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਨੂੰ ਮਾਪਿਆਂ ਨਾਲ ਸਾਂਝਾ ਕਰਕੇ ਉਨ੍ਹਾਂ ਨੂੰ ਸਕੂਲ ਦਾ ਅਹਿਮ ਹਿੱਸਾ ਬਣਾਉਣਾ ਹੈ। ਅਸੀਂ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਬੱਚਿਆਂ ਦੇ ਅੰਕਾਂ ਦੀ ਤੁਲਨਾ ਦੂਜਿਆਂ ਨਾਲ ਕਰਨ ਦੀ ਬਜਾਏ ਉਨ੍ਹਾਂ ਦੀ ਆਪਣੀ ਤਰੱਕੀ ‘ਤੇ ਧਿਆਨ ਦੇਣ। ਸਕੂਲਾਂ ਵਿਚ ਸਫ਼ਾਈ ਅਤੇ ਮਾਪਿਆਂ ਦੇ ਬੈਠਣ ਲਈ ਕੀਤੇ ਗਏ ਸੁਚੱਜੇ ਪ੍ਰਬੰਧਾਂ ਦੀ ਹਰ ਪਾਸੇ ਸ਼ਲਾਘਾ ਹੋਈ। ਇਸ ਮਿਲਣੀ ਵਿਚ ਪਿੰਡਾਂ ਦੀਆਂ ਪੰਚਾਇਤਾਂ, ਐਸ.ਐਮ.ਸੀ ਮੈਂਬਰਾਂ ਅਤੇ ਇਲਾਕੇ ਦੇ ਪਤਵੰਤੇ ਸੱਜਣਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ। ਮਾਪਿਆਂ ਦੇ ਕੀਮਤੀ ਸੁਝਾਅ ਲੈਣ ਲਈ ਸਕੂਲਾਂ ਵਿਚ ‘ਸੁਝਾਅ ਬਕਸੇ’ ਵੀ ਰੱਖੇ ਗਏ ਸਨ, ਤਾਂ ਜੋ ਆਉਣ ਵਾਲੇ ਸਮੇਂ ਵਿਚ ਸਰਕਾਰੀ ਸਕੂਲਾਂ ਦੇ ਵਿੱਦਿਅਕ ਮਿਆਰ ਨੂੰ ਹੋਰ ਵੀ ਉੱਚਾ ਚੁੱਕਿਆ ਜਾ ਸਕੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
2 attachments