





Total views : 5947051







Total views : 5947051ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬੀ.ਐਨ.ਈ ਬਿਊਰੋ
ਪੰਜਾਬ ਦੇ ਸਾਬਕਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਤੇ ਵਧਾਇਕ ਹਰਮੀਤ ਸਿੰਘ ਪਠਾਂਣਮਾਜਰਾ ਜਿੰਨਾ ਨੂੰ ਪੰਜਾਬ ਪੁਲਿਸ ਵਲੋ ਵੱਖ ਵੱਖ ਮਾਮਲਿਆ ‘ਚ ਗ੍ਰਿਫਤਾਰ ਕਰਕੇ ਵਧੇਰੇ ਪੁਛਗਿੱਛ ਲਈ ਹਾਸਲ ਕੀਤੇ ਪੁਲਿਸ ਰਿਮਾਂਡ ਖਤਮ ਹੋਣ ‘ਤੇ ਦੋਹਾਂ ਨੂੰ ਮੁੜ ਅੱਜ ਅੰਮ੍ਰਿਤਸਰ ਤੇ ਪਟਿਆਲਾ ਦੀਆਂ ਅਦਾਲਤਾਂ ਵਿੱਚ ਪੇਸ਼ ਕੀਤਾ ਗਿਆ ।

ਪੰਜਾਬ ਰਾਜ ਗਦਾਮ ਨਿਗਮ ਦੇ ਡੀਐਮ ਗਗਨਦੀਪ ਸਿੰਘ ਰੰਧਾਵਾ ਆਤਮਹੱਤਿਆ ਮਾਮਲੇ ਵਿਚ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅੱਜ ਅੰਮ੍ਰਿਤਸਰ ਦੀ ਅਦਾਲਤ ਵਿਖੇ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਲਾਲਜੀਤ ਸਿੰਘ ਭੁੱਲਰ ਦਾ ਤਿੰਨ ਦਿਨ ਦਾ ਰਿਮਾਂਡ ਦਿੱਤਾ ਗਿਆ ਹੈ।
ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਨੂੰ ਅੱਜ ਪਟਿਆਲਾ ਅਦਾਲਤ ਨੇ ਮੁੜ ਤੋਂ 7 ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾਪਠਾਣਮਾਜਰਾ ਨੂੰ ਅੱਜ 4 ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ।

ਜ਼ਿਕਰਯੋਗ ਹੈ ਕਿ ਵਿਧਾਇਕ ਦੀ ਦੂਜੀ ਪਤਨੀ ਵੱਲੋਂ ਲਗਾਏ ਜ਼ਬਰ ਜਨਾਹ ਦੇ ਇਲਜ਼ਾਮਾਂ ਵਿਚ ਪਟਿਆਲਾ ਪੁਲਿਸ ਨੇ ਪਠਾਣਮਾਜਰਾ ਨੂੰ ਮੱਧ ਪ੍ਰਦੇਸ਼ ਦੇ ਗਵਾਲੀਅਰ ਤੋਂ ਗ੍ਰਿਫ਼ਤਾਰ ਕੀਤਾ । ਪਠਾਣਮਾਜਰਾ ਮਾਮਲਾ ਦਰਜ ਹੋਣ ਤੋਂ ਬਾਅਦ ਲਗਾਤਾਰ ਭਗੌੜਾ ਚੱਲ ਰਹੇ ਸਨ ਅਤੇ ਅਦਾਲਤ ਵੱਲੋਂ ਵੀ ਉਨ੍ਹਾਂ ਨੂੰ ਭਗੌੜਾ ਕਰਾਰ ਦੇ ਦਿੱਤਾ ਗਿਆ ਸੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-