





Total views : 5947076







Total views : 5947076ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ /ਬੀ.ਐਨ.ਈ ਬਿਊਰੋ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਚੌਕੀ ਕਿਚਲੂ ਨਗਰ, ਥਾਣਾ ਪੀਏਯੂ ਲੁਧਿਆਣਾ ਦੇ ਇੰਚਾਰਜ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ ਲਖਵਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਬੈਂਕ ਕਲੋਨੀ ਨੂਰਵਾਲਾ ਰੋਡ, ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਥਾਂਣੇਦਾਰ ਵਲੋ ਸ਼ਕਾਇਤ ਕਰਤਾ ਦੀ ਮਾਂ ਤੇ ਭੈਣ ਨੂੰ ਕੇਸ ‘ਚ ਨਾ ਫਸਾਉਣ ਬਦਲੇ ਮੰਗੀ ਸੀ 30.000 ਰੁਪਏ ਰਿਸ਼ਵਤ ਜੋ ਉਸ ਨੇ ਕਰ ਲਈ ਰਿਕਾਰਡ

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ, ਜਿਸ ਦੀ ਜਾਂਚ ਏਐਸਆਈ ਲਖਵਿੰਦਰ ਸਿੰਘ ਨੂੰ ਸੌਂਪੀ ਗਈ ਸੀ। ਇਸ ਸਬੰਧੀ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਏਐਸਆਈ ਨੇ ਸ਼ਿਕਾਇਤਕਰਤਾ ਦੀ ਭੈਣ ਅਤੇ ਮਾਂ ਨੂੰ ਇਸ ਮਾਮਲੇ ਵਿੱਚ ਨਾ ਫਸਾਉਣ ਬਦਲੇ 30,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ।
ਸ਼ਿਕਾਇਤਕਰਤਾ ਨੇ ਗੈਰ-ਕਾਨੂੰਨੀ ਰਿਸ਼ਵਤ ਨਾ ਦੇਣ ਲਈ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।
ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਦੀ ਅਗਲੇਰੀ ਜਾਂਚ ਜਾਰੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-