





Total views : 5915069







Total views : 5915069ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬੀ.ਐਨ.ਈ ਬਿਊਰੋ
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕਿਹਾ ਕਿ ਗੁਦਾਮ ਅਧਿਕਾਰੀ ਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਭਾਜਪਾ ਵਲੋਂ 4 ਅਪ੍ਰੈਲ ਨੂੰ ਧਰਨਾ ਦਿੱਤਾ ਜਾਵੇਗਾ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਜਾਖੜ ਨੇ ਕਿਹਾ ਕਿ ਰੰਧਾਵਾ ਪਰਿਵਾਰ ਨੂੰ ਇਨਸਾਫ ਦਿਵਾਉਣ ਦੇ ਮਾਮਲੇ ’ਚ ਕਾਂਗਰਸ ਭੱਜ ਗਈ ਹੈ। ਉਹਨਾਂ ਕਿਹਾ ਕਿ ਕਾਂਗਰਸ ਨੇ ਰੰਧਾਵਾ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ ਸੀ ਪਰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਇਸ ਮਾਮਲੇ ਤੋਂ ਭੱਜ ਗਏ ਹਨ। ਉਹਨਾਂ ਕਿਹਾ ਕਿ ਭਾਜਪਾ ਵਲੋਂ ਸੀ.ਬੀ.ਆਈ. ਜਾਂਚ ਦੀ ਮੰਗ ਨੂੰ ਲੈ ਕੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਅਤੇ ਵਿਧਾਇਕਾਂ ਨਾਲ ਵੀ ਸੰਪਰਕ ਕੀਤਾ ਜਾਵੇਗਾ।
ਭਾਰਤੀ ਜਨਤਾ ਪਾਰਟੀ ਗਗਨਦੀਪ ਸਿੰਘ ਦੇ ਪਰਿਵਾਰ ਨਾਲ ਚਟਾਨ ਵਾਂਗ ਖੜ੍ਹੀ-ਸੁਨੀਲ ਜਾਖੜ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਗਗਨਦੀਪ ਸਿੰਘ ਦੇ ਪਰਿਵਾਰ ਨਾਲ ਚਟਾਨ ਵਾਂਗ ਖੜ੍ਹੀ ਹੈ ਅਤੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਹਰ ਹੀਲੇ ਯਤਨ ਕਰੇਗੀ ਉਹਨਾਂ ਕਿਹਾ ਕਿ ਲਾਲਜੀਤ ਸਿੰਘ ਭੁੱਲਰ ਨੂੰ ਬਚਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਪੂਰੀ ਤਰ੍ਹਾਂ ਸਹਿਯੋਗ ਕਰ ਰਹੇ ਹਨ, ਉਹਨਾਂ ਕਿਹਾ ਕਿ ਪੁਲਿਸ ਨੇ ਹੁਣ ਤੱਕ ਨਾ ਤਾਂ ਲਾਲਜੀਤ ਸਿੰਘ ਭੁੱਲਰ ਨਾਲ ਸੰਬੰਧਿਤ ਸੀਸੀਟੀਵੀ ਆਰ ਆਪਣੇ ਕਬਜ਼ੇ ਵਿੱਚ ਲਏ ਅਤੇ ਨਾ ਹੀ ਲਾਲਜੀਤ ਸਿੰਘ ਭੁੱਲਰ ਵੱਲੋਂ ਬਣਵਾਈ ਗਈ ਗਗਨਦੀਪ ਸਿੰਘ ਦੀ ਵੀਡੀਓ ਵਾਲੇ ਫੋਨ ਹੁਣ ਤੱਕ ਜਬਤ ਕੀਤੇ ਗਏ ਹਨ। ਇਥੋਂ ਤੱਕ ਕੀ ਕਿ ਲਾਲਜੀਤ ਸਿੰਘ ਭੁੱਲਰ ਦੇ ਪਿਤਾ ਤੇ ਪੀਏ ਦੇ ਨਾਮ ਵੀ ਪਰਚੇ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਵੀ ਗ੍ਰਿਫਤਾਰ ਨਹੀਂ ਹੋਏ । ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-