





Total views : 5895183







Total views : 5895183ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬੀ.ਐਨ.ਈ ਬਿਊਰੋ
ਵੇਅਰ ਹਾਊਸ ਦੇ ਜਿਲਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖੁਦਕਸ਼ੀ ਮਾਮਲੇ ‘ਚ ਗ੍ਰਿਫਤਾਰ ਕੀਤੇ ਸਾਬਕਾ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਰਿਮਾਂਡ ਖਤਮ ਹੋਣ ਤੋ ਬਾਅਦ ਪੁਲਿਸ ਵਲੋ ਮੁੜ ਅਦਾਲਤ ‘ਚ ਪੇਸ਼ ਕੀਤਾ ਗਿਆ।ਜਿਥੇ ਜੱਜ ਸੁਪਰੀਤ ਕੌਰ ਦੀ ਅਦਾਲਤ ਵਿੱਚ ਹੋਈ ਪੇਸ਼ੀ ਦੌਰਾਨ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਲਈ ਜੁਡੀਸ਼ੀਅਲ ਰਿਮਾਂਡ ‘ਤੇ ਭੇਜਣ ਦਾ ਹੁਕਮ ਸੁਣਾਇਆ। 
ਅਦਾਲਤੀ ਕੰਪਲੈਕਸ ਦੇ ਬਾਹਰ ਅੱਜ ਸਵੇਰ ਤੋਂ ਹੀ ਸਾਬਕਾ ਮੰਤਰੀ ਦੇ ਸਮਰਥਕਾਂ ਦੀ ਵੱਡੀ ਗਿਣਤੀ ਮੌਜੂਦ ਸੀ, ਜੋ ਆਪਣੇ ਆਗੂ ਦੇ ਪੱਖ ਵਿੱਚ ਇਕੱਠੇ ਹੋਏ ਸਨ। ਹਾਲਾਤ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਸਨ। ਪੁਲਿਸ ਅਧਿਕਾਰੀਆਂ ਨੇ ਸਮਰਥਕਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹੋਈਆਂ ਸਨ ਕਿ ਅਦਾਲਤੀ ਮਰਿਆਦਾ ਨੂੰ ਬਣਾਈ ਰੱਖਣ ਲਈ ਕਿਸੇ ਵੀ ਤਰ੍ਹਾਂ ਦੀ ਨਾਅਰੇਬਾਜ਼ੀ ਜਾਂ ਰੌਲਾ-ਰੱਪਾ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-