ਰੰਧਾਵਾ ਖੁਦਕਸ਼ੀ ਮਾਮਲੇ ਦੀ ਜਾਂਚ ਸੀ.ਬੀ.ਆਈ ਤੋ ਕਰਾਉਣ ਅਤੇ ਲਾਲਜੀਤ ਦੇ ਪਿਤਾ ਤੇ ਪੀ.ਏ ਦੀ ਗ੍ਰਿਫਤਾਰੀ ਲਈ ਭਾਜਪਾ ਨੇ ਹਾਲ ਗੇਟ ਦੇ ਬਾਹਰ ਲਗਾਇਆ ਰੋਸ ਧਰਨਾ

4913034
Total views : 5895183

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬੀ.ਐਨ.ਈ ਬਿਊਰੋ

ਅੰਮ੍ਰਿਤਸਰ ਦੇ ਇਤਿਹਾਸਕ ਹਾਲ ਗੇਟ ਦੇ ਬਾਹਰ ਅੱਜ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਸਰਕਾਰ ਖਿਲਾਫ ਇੱਕ ਵੱਡਾ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਧਰਨੇ ਦੀ ਅਗਵਾਈ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਸੂਬਾ ਪ੍ਰਧਾਨ ਸੁਨੀਲ ਜਾਖੜ, ਅਤੇ ਕੌਮੀਂ ਸਕੱਤਰ ਤਰੁਣ ਚੁੱਘ ਵਰਗੇ ਸੀਨੀਅਰ ਆਗੂਆਂ ਨੇ ਕੀਤੀ। ਭਾਜਪਾ ਆਗੂਆਂ ਨੇ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ਦੀ ਸੀਬੀਆਈ  ਜਾਂਚ ਕਰਵਾਉਣ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦੇਣ ਦੀ ਪੁਰਜ਼ੋਰ ਮੰਗ ਕੀਤੀ।

ਲਾਲਜੀਤ ਕੈਦੀ ਜਾਂ ਸਰਕਾਰ ਦਾ ਮਹਿਮਾਨ : ਜੇਲ੍ਹ ‘ਚ ਦਿੱਤੀਆਂ ਜਾ ਰਹੀਆਂ ਹਨ ਵੀ.ਆਈ.ਪੀ ਸਹੂਲਤਾਂ 

ਇਸ ਮੌਕੇ ਭਾਜਪਾ ਆਗੂਆਂ ਨੇ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਦੇ ਬਾਹਰ ਹੋਏ ਧਮਾਕੇ ਅਤੇ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਦੇ ਅਪਮਾਨ ਦੇ ਮਾਮਲਿਆਂ ’ਤੇ ਵੀ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ। ਪ੍ਰਦਰਸ਼ਨਕਾਰੀਆਂ ਨੇ ਸੂਬੇ ਦੀ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫੇ ਦੀ ਮੰਗ ਕੀਤੀ।ਜ਼ਿਕਰਯੋਗ ਹੈ ਕਿ ਰੰਧਾਵਾ ਖੁਦਕੁਸ਼ੀ ਮਾਮਲੇ ਵਿੱਚ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ, ਪਰ ਭਾਜਪਾ ਦਾ ਕਹਿਣਾ ਹੈ ਕਿ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਅਤੇ ਨਿਰਪੱਖ ਜਾਂਚ ਲਈ ਕੇਂਦਰੀ ਏਜੰਸੀ ਦਾ ਦਖ਼ਲ ਜ਼ਰੂਰੀ ਹੈ।

ਇਸ ਰੋਸ ਧਰਨੇ ਵਿਚ , ਸਾਬਕਾ ਸਾਂਸਦ ਸ਼ਵੇਤ ਮਲਕ, ਅੰਮ੍ਰਿਤਸਰ ਸ਼ਹਿਰੀ ਪ੍ਰਧਾਨ ਹਰਵਿੰਦਰ ਸਿੰਘ, ਸੀਨੀਅਰ ਭਾਜਪਾ ਆਗੂ ਬੋਨੀ ਅਜਨਾਲਾ ਠੇਕੇਦਾਰ ਹਰਜਿੰਦਰ ਸਿੰਘ, ਗੁਰ ਪ੍ਰਤਾਪ ਸਿੰਘ ਟਿੱਕਾ ਅਜੇ ਵੀਰਪਾਲ ਸਿੰਘ ਰੰਧਾਵਾ ਅਕਸ਼ੇ ਸ਼ਰਮਾ ਸਮੇਤ ਹੋਰ ਭਾਜਪਾ ਆਗੂ ਤੇ ਵਰਕਰ ਸ਼ਾਮਿਲ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

 

Share this News