





Total views : 5895645







Total views : 5895645ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਬੀੜ ਸਾਹਿਬ /ਬੀ.ਐਨ.ਈ ਬਿਊਰੋ
ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਅਤੇ ਐਮ.ਐਮ.ਏ. ਲਾਇਨਜ਼ ਕਲੱਬ ਬਰਮਿੰਘਮ ਵੱਲੋਂ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਹਿਯੋਗ ਨਾਲ ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬੀੜ ਸਾਹਿਬ (ਤਰਨ ਤਾਰਨ) ਵਿਖੇ ਮਿਤੀ 6 ਅਪ੍ਰੈਲ ਤੋਂ 10 ਅਪ੍ਰੈਲ ਤੱਕ ਦਸਵਾਂ “ਗੁਰਮਤਿ ਟ੍ਰੇਨਿੰਗ ਕੈਂਪ” ਲਗਾਇਆ ਜਾ ਰਿਹਾ ਹੈ। “ਗੁਰਮਤਿ ਟ੍ਰੇਨਿੰਗ ਕੈਂਪ” ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਹਾਇਕ ਡਾਇਰੈਕਟਰ (ਸਕੂਲਜ਼) ਮੈਡਮ ਸਤਵੰਤ ਕੌਰ ਵੱਲੋਂ ਸਕੂਲ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਪ੍ਰਿੰਸੀਪਲ ਡਾ. ਤਰਨਜੀਤ ਸਿੰਘ ਅਤੇ ਸਮੂਹ ਸਕੂਲ ਸਟਾਫ ਨਾਲ ਵਿਸਥਾਰਪੂਰਵਕ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਮੈਡਮ ਸਤਵੰਤ ਕੌਰ ਵੱਲੋਂ ਕੈਂਪ ਦੇ ਸੁਚੱਜੇ ਪ੍ਰਬੰਧਾਂ, ਵਿਦਿਆਰਥੀਆਂ ਦੇ ਰਹਿਣ-ਸਹਿਣ ਅਤੇ ਆਧਿਆਤਮਿਕ ਸਿੱਖਿਆ ਨਾਲ ਸੰਬੰਧਿਤ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਨੇ ਸਮੂਹ ਸਟਾਫ ਨੂੰ ਗੁਰਮਤਿ ਟ੍ਰੇਨਿੰਗ ਕੈਂਪ ਨੂੰ ਸਫਲ ਬਣਾਉਣ ਲਈ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਵਿਦਿਆਰਥੀਆਂ ਵਿੱਚ ਨੈਤਿਕ ਕਦਰਾਂ-ਕੀਮਤਾਂ, ਸਿੱਖੀ ਸਿਧਾਂਤਾਂ ਅਤੇ ਅਨੁਸ਼ਾਸਨ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ।
ਗੁਰਮਤਿ ਟ੍ਰੇਨਿੰਗ ਕੈਂਪ ਵਿੱਚ 15 ਸਕੂਲਾਂ ਦੇ 1000 ਤੋਂ ਵੱਧ ਵਿਦਿਆਰਥੀ ਹੋਣਗੇ ਸ਼ਾਮਲ

ਉਨ੍ਹਾਂ ਨੇ ਇਹ ਵੀ ਜ਼ੋਰ ਦਿੱਤਾ ਕਿ ਵਿਦਿਆਰਥੀਆਂ ਨੂੰ ਗੁਰਬਾਣੀ, ਸਿੱਖ ਇਤਿਹਾਸ ਅਤੇ ਸਿੱਖ ਰੀਤ-ਰਿਵਾਜਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ, ਤਾਂ ਜੋ ਉਹ ਇੱਕ ਚੰਗੇ ਇਨਸਾਨ ਅਤੇ ਜ਼ਿੰਮੇਵਾਰ ਨਾਗਰਿਕ ਬਣ ਸਕਣ। ਇਸ ਮੌਕੇ ਸਕੂਲ ਪ੍ਰਬੰਧਕਾਂ ਵੱਲੋਂ ਯਕੀਨ ਦਿਵਾਇਆ ਗਿਆ ਕਿ ਕੈਂਪ ਨੂੰ ਸਫਲ ਅਤੇ ਯਾਦਗਾਰ ਬਣਾਉਣ ਲਈ ਸਿਰਤੋੜ ਯਤਨ ਕੀਤਾ ਜਾਵੇਗਾ।
ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਡਾ.ਤਰਨਜੀਤ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 15 ਸਕੂਲਾਂ ਦੇ 1000 ਤੋਂ ਉੱਪਰ ਵਿਦਿਆਰਥੀ (ਲੜਕੇ ਤੇ ਲੜਕੀਆਂ) ਭਾਗ ਲੈਣਗੇ। ਕੈਂਪ ਦੀ ਸ਼ੁਰੂਆਤ ਰੋਜਾਨਾ ਨਿਤਨੇਮ ਤੋਂ ਹੋਵੇਗੀ, ਉਪਰੰਤ ਕਲੱਬ ਵੱਲੋ ਬਣਾਏ ਗਏ ਟਾਈਮ ਟੇਬਲ ਅਨੁਸਾਰ ਸੈਸ਼ਨ ਹੋਣਗੇ ਅਤੇ ਅਖੀਰ ਵਿੱਚ ਸ਼ਾਮ ਦੇ ਦੀਵਾਨ ਨਾਲ ਸਮਾਪਤੀ ਹੋਵੇਗੀ। ਪ੍ਰਿੰਸੀਪਲ ਡਾ.ਤਰਨਜੀਤ ਸਿੰਘ ਨੇ ਇਹ ਵੀ ਆਖਿਆ ਕਿ ਵਿਦਿਆਰਥੀ ਤੇ ਸਟਾਫ ਦੀ ਸਹੂਲਤ ਲਈ ਲੰਗਰ ਤੇ ਰਿਹਾਇਸ਼ ਦਾ ਖਾਸ ਪ੍ਰਬੰਧ ਕੀਤਾ ਗਿਆ ਹੈ। ਕੈਂਪ ਦੌਰਾਨ ਵਿਦਿਆਰਥੀਆਂ ਦੇ ਸ਼ਬਦ ਕੀਰਤਨ, ਕਵਿਤਾ, ਕਵੀਸ਼ਰੀ, ਆਰਟ ਆਦਿ ਮੁਕਾਬਲੇ ਵੀ ਕਰਵਾਏ ਜਾਣਗੇ ਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ ਜਾਵੇਗਾ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-