ਮੁੱਖ ਮੰਤਰੀ ਮਾਨ ਦਾ ਵੱਡਾ ਐਕਸ਼ਨ ! ਨਸ਼ਿਆ ਸਬੰਧੀ ਕਾਰਵਾਈ ਨਾ ਕਰਨ ਸਬੰਧੀ ਸਰਪੰਚ ਦੀ ਸ਼ਕਾਇਤ ‘ਤੇ ਚੌਕੀ ਦੇ ਸਾਰੇ ਮੁਲਾਜ਼ਮਾਂ ਨੂੰ ਮੌਕੇ ‘ਤੇ ਹੀ ਬਦਲਣ ਦੇ ਹੁਕਮ ਕੀਤੇ ਜਾਰੀ

4913325
Total views : 5895647

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਬਠਿੰਡਾ/ਬੀ.ਐਨ.ਈ ਬਿਊਰੋ

ਅੱਜ ਬਠਿੰਡਾ ਦੇ ਬਲਵੰਤ ਗਾਰਗੀ ਆਡੀਟੋਰੀਅਮ ਵਿੱਚ ਮੁੱਖ ਮੰਤਰੀ ਮਾਨ ਵੱਲੋਂ ਵਰਕਰਾਂ ਲੀਡਰਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਰੱਖੀ ਗਈ, ਜਿਸ ਵਿੱਚ ਵਰਕਰਾਂ ਵੱਲੋਂ ਆਪਣੀਆਂ ਸ਼ਿਕਾਇਤਾਂ ਵੀ ਦਿੱਤੀਆਂ ਗਈਆਂ। ਇਸ ਦੌਰਾਨ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਪਿੰਡ ਗੁਲਾਬਗੜ੍ਹ  ਅਤੇ ਨਾਲ ਲੱਗਦੇ ਪਿੰਡ ਵਿੱਚ ਨਸ਼ੇ ਕਾਰਨ ਬਹੁਤ ਸਾਰੀਆਂ ਮੌਤਾਂ ਹੋ ਗਈਆਂ, ਜਿਸ ਸਬੰਧੀ ਸਬੰਧਤ ਸਦਰ ਥਾਣੇ ਅਧੀਨ ਚੌਕੀ ਕੋਟਸ਼ਮੀਰ ਨੂੰ ਇਤਲਾਹ ਕਰਨ ਦੇ ਬਾਵਜੂਦ ਉਹਨਾਂ ਵੱਲੋਂ ਕਾਰਵਾਈ ਨਹੀਂ ਕੀਤੀ ਜਾ ਰਹੀ। ਇਸ ‘ਤੇ ਮੁੱਖ ਮੰਤਰੀ ਨੇ ਤੁਰੰਤ ਐਕਸ਼ਨ ਲੈਂਦਿਆਂ ਕਿਹਾ ਕਿ ਚੌਕੀ ਦੇ ਸਾਰੇ ਮੁਲਾਜ਼ਮਾਂ ਨੂੰ ਮੌਕੇ ‘ਤੇ ਹੀ ਬਦਲਣ ਦੇ ਹੁਕਮ ਜਾਰੀ ਕੀਤੇ।

ਸਾਰੇ ਮੁਲਾਜਮਾਂ ਨੂੰ ਬਠਿੰਡਾ ਜਿਲੇ ‘ਚੋ ਮਾਨਸਾ ਕੀਤਾ ਗਿਆ ਤਬਦੀਲ-ਡੀ.ਆਈ.ਜੀ

 

ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਵੱਲੋਂ ਇਨ੍ਹਾਂ ਮੁਲਾਜ਼ਮਾਂ ਨੂੰ ਬਠਿੰਡਾ ਤੋਂ ਸ਼ਿਫਟ ਕਰਨ ਬਾਰੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਗਏ। ਉਪਰੰਤ ਡੀਆਈਜੀ ਬਠਿੰਡਾ ਰੇਂਜ ਹਰਜੀਤ ਸਿੰਘ ਨੇ ਫੋਨ ‘ਤੇ ਦੱਸਿਆ ਕਿ ਥਾਣਾ ਸਦਰ ਦੇ ਸਾਰੇ ਮੁਲਾਜ਼ਮ, ਮਾਨਸਾ ਬਦਲ ਦਿੱਤੇ ਗਏ ਹਨ, ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਕਾਰਵਾਈ ਕਰਦਿਆਂ  ਚੌਕੀ ਇੰਚਾਰਜ ਸਮੇਤ 11 ਪੁਲੀਸ ਮੁਲਾਜ਼ਮਾਂ ਨੂੰ ਮਾਨਸਾ ਜ਼ਿਲ੍ਹੇ ਵਿੱਚ ਤਬਦੀਲ ਕਰ ਦਿੱਤਾ ਹੈ। ਇਹਨਾਂ ਵਿੱਚ ਤਿੰਨ ਏ.ਐੱਸ.ਆਈ., ਚਾਰ ਸੀਨੀਅਰ ਕਾਂਸਟੇਬਲ, ਇੱਕ ਕਾਂਸਟੇਬਲ ਅਤੇ ਤਿੰਨ ਹੋਮ ਗਾਰਡ ਸ਼ਾਮਲ ਹਨ। ਇਸ ਤੋਂ ਇਲਾਵਾ ਬਠਿੰਡਾ ਸਦਰ ਥਾਣੇ ਦੇ ਐੱਸ.ਐੱਚ.ਓ.  ਵਿਰੁੱਧ ਵਿਭਾਗੀ ਜਾਂਚ ਦੇ ਹੁਕਮ ਵੀ ਦਿੱਤੇ ਗਏ ਹਨ। ਇੱਥੇ ਨਵੇਂ ਮੁਲਾਜ਼ਮ ਲਗਾਵਾਂਗੇ ਅਤੇ ਜਾਂਚ ਕੀਤੀ ਜਾਵੇਗੀ ਕਿ ਇਨ੍ਹਾਂ ਪੁਲਿਸ ਮੁਲਾਜ਼ਮਾਂ ਵੱਲੋਂ ਕਾਰਵਾਈ ਕਿਉਂ ਨਹੀਂ ਕੀਤੀ ਗਈ? 

ਇਸ ਸੰਬੰਧ ਵਿੱਚ ਜਦੋਂ ਸਰਪੰਚ ਗੁਲਾਬਗੜ੍ਹ ਲੱਖਾ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਕਿਹਾ ਕਿ ਮੈਂ  ਆਪਣੇ ਦਿਲ ਦੀਆਂ ਭਾਵਨਾਵਾਂ ਮੁੱਖ ਮੰਤਰੀ ਅੱਗੇ ਪੇਸ਼ ਕੀਤੀਆਂ ਹਨ ਕਿ ਸਾਡੇ ਦੋ ਪਿੰਡਾਂ ਵਿੱਚ ਨਸ਼ੇ ਕਾਰਨ ਕਾਫੀ ਮੌਤਾਂ ਹੋ ਗਈਆਂ, ਨਸ਼ਾ ਰੁਕ ਨਹੀਂ ਰਿਹਾ। ਮੈਂ ਪੁਲਿਸ ਕੋਲ ਕਈ ਵਾਰ ਸ਼ਿਕਾਇਤ ਕੀਤੀ ਹੈ ਪਰ ਉਨ੍ਹਾਂ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News