





Total views : 5895645







Total views : 5895645ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਬੀੜ੍ਹ ਸਾਹਿਬ/ਬੀ.ਐਨ.ਈ ਬਿਊਰੋ
ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਅਤੇ ਐਮ.ਐਮ.ਏ. ਲਾਇਨਜ਼ ਕਲੱਬ ਬਰਮਿੰਘਮ ਵੱਲੋਂ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਹਿਯੋਗ ਨਾਲ ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬੀੜ ਸਾਹਿਬ (ਤਰਨ ਤਾਰਨ) ਵਿਖੇ ਗੁਰੂ ਸਾਹਿਬ ਦਾ ਓਟ ਆਸਰਾ ਲੈ ਕੇ “ਗੁਰਮਤਿ ਟ੍ਰੇਨਿੰਗ ਕੈਂਪ” ਦੀ ਆਰੰਭਤਾ ਕੀਤੀ ਗਈ। ਗੁਰਮਤਿ ਟ੍ਰੇਨਿੰਗ ਕੈਂਪ ਦੇ ਪਹਿਲੇ ਦਿਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਦੇ ਹਾਲ ਵਿਖੇ ਸਜਾਏ ਗਏ ਦੀਵਾਨ ਮੌਕੇ ਹੈਡ ਗ੍ਰੰਥੀ ਭਾਈ ਨਿਸ਼ਾਨ ਸਿੰਘ ਗੰਡੀਵਿੰਡ ਵੱਲੋਂ ਅਰਦਾਸ ਕਰਕੇ ਕੈਂਪ ਦੀ ਸ਼ੁਰੂਆਤ ਕੀਤੀ ਗਈ।
ਕੈਂਪ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਗੁਰਬਾਣੀ, ਸਿੱਖ ਇਤਿਹਾਸ, ਸਿੱਖ ਸਿਧਾਂਤਾਂ ਨਾਲ ਜੋੜਨਾ : ਸਹਾਇਕ ਡਾਇਰੈਕਟਰ ਮੈਡਮ ਸਤਵੰਤ ਕੌਰ
ਦੀਵਾਨ ਹਾਲ ਵਿਖੇ ਇਕੱਤਰ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਤੇ ਸਟਾਫ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਸਹਾਇਕ ਡਾਇਰੈਕਟਰ (ਸਕੂਲਜ਼) ਮੈਡਮ ਸਤਵੰਤ ਕੌਰ ਨੇ ਆਖਿਆ ਕਿ ਕੈਂਪ ਦਾ ਮੁੱਖ ਮਕਸਦ ਵਿਦਿਆਰਥੀਆਂ ਵਿੱਚ ਨੈਤਿਕ ਕਦਰਾਂ-ਕੀਮਤਾਂ, ਸਿੱਖੀ ਸਿਧਾਂਤਾਂ ਅਤੇ ਅਨੁਸ਼ਾਸਨ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਅਤੇ ਵਿਦਿਆਰਥੀਆਂ ਨੂੰ ਗੁਰਬਾਣੀ, ਸਿੱਖ ਇਤਿਹਾਸ, ਸਿੱਖ ਸਿਧਾਂਤਾਂ ਨਾਲ ਜੋੜਨਾ ਹੈ, ਤਾਂ ਜੋ ਉਹ ਇੱਕ ਚੰਗੇ ਇਨਸਾਨ ਬਣ ਸਕਣ। ਇਸ ਮੌਕੇ ਐਮਐਮਏ ਲਾਇਨਸ ਕਲੱਬ ਦੇ ਪ੍ਰਬੰਧਕਾਂ ਵੱਲੋਂ ਕੈਂਪ ਦੌਰਾਨ ਰੋਜਾਨਾ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਸਵੇਰ ਦੇ ਦੀਵਾਨ ਹਾਲ ਦੀ ਸਮਾਪਤੀ ਤੋਂ ਬਾਅਦ ਵਿਦਿਆਰਥੀਆਂ ਨੂੰ ਗੁਰੂ ਦਾ ਲੰਗਰ ਛਕਾਇਆ ਗਿਆ। ਉਪਰੰਤ ਵਿਦਿਆਰਥੀਆਂ ਨੂੰ ਤਰਨ ਤਾਰਨ ਵਿਖੇ ਕਰਵਾਏ ਜਾ ਰਹੇ ਬਾਕਸਿੰਗ ਮੁਕਾਬਲਿਆਂ ਨੂੰ ਦੇਖਣ ਲਈ ਬੱਸਾਂ ਰਾਹੀ ਰਵਾਨਾ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾ.ਤਰਨਜੀਤ ਸਿੰਘ, , ਮੈਡਮ ਸੁਖਵਿੰਦਰ ਕੌਰ ਛੀਨਾ, ਪ੍ਰਿੰਸੀਪਲ ਪ੍ਰਭਜੀਤ ਸਿੰਘ ਪੱਟੀ, ਪ੍ਰਿੰਸੀਪਲ ਮੈਡਮ ਧਰਮਬੀਰ ਕੌਰ ਰੱਤੋਕੇ, ਪ੍ਰਿੰਸੀਪਲ ਮੈਡਮ ਕੰਵਲਜੀਤ ਕੌਰ ਤਰਨ ਤਰਨ, ਪ੍ਰਿੰਸੀਪਲ ਮੈਡਮ ਮਮਤਾ ਕੌਰ ਆਦਿ ਹਾਜ਼ਰ ਸਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-