





Total views : 5895732







Total views : 5895732ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਬੀੜ੍ਹ ਸਾਹਿਬ /ਬੀ.ਐਨ.ਈ ਬਿਊਰੋ
ਸੇਵਾ ਦੇ ਪੁੰਜ ਬਾਬਾ ਖੜਕ ਸਿੰਘ ਜੀ ਵੱਲੋਂ ਸਥਾਪਿਤ ਅਤੇ ਬਾਬਾ ਸੰਤੋਖ ਸਿੰਘ ਜੀ ਦੀ ਰਹਿਨਮਾਈ ਹੇਠ ਚੱਲ ਰਹੇ ਬਾਬਾ ਬੁੱਢਾ ਕਾਲਜ ਦੇ ਬੀ ਕਾਮ ਪਹਿਲੇ ਸਮੈਸਟਰ ਦੀ ਪ੍ਰਿਖਿਆ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਤੀਜਾ ਐਲਾਨਿਆ ਗਿਆ, ਜਿਸ ਵਿਚ ਕਾਲਜ ਦਾ ਨਤੀਜਾ ਸੋ ਫ਼ੀਸਦੀ ਰਿਹਾ। ਇਹਨਾਂ ਨਤੀਜਿਆਂ ਵਿਚ ਕਾਲਜ ਦੀ ਵਿਦਿਆਰਥਣ ਅਮਨਪ੍ਰੀਤ ਕੌਰ ਨੇ 78.8% ਨਾਲ ਕਾਲਜ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ, ਸਮਰੀਨ ਕੌਰ ਨੇ 77.7% ਨਾਲ ਦੂਸਰਾ ਅਤੇ ਕੋਮਲਪ੍ਰੀਤ ਕੌਰ ਨੇ 76.5% ਨਾਲ ਤੀਸਰਾ ਸਥਾਨ ਹਾਸਲ ਕੀਤਾ।
ਪਹਿਲੇ ਤਿੰਨ ਹਾਸਿਲ ਕਰਨ ਵਾਲਿਆ ਨੂੰ ਮੁਬਾਰਕਬਾਦ ਦਿੱਤੀ ਅਤੇ ਪ੍ਰਿੰ: ਬੇਦੀ ਨੇ ਮੂੰਹ ਮਿੱਠਾ ਕਰਵਾਇਆ
ਕਾਲਜ਼ ਦੇ ਬੀ.ਕਾਮ ਪਹਿਲੇ ਸਮੈਸਟਰ ਵਿਚ ਕੁੱਲ 40 ਸੀਟਾਂ ਸਨ ਜਿਸ ਵਿਚ 37 ਵਿਦਿਆਰਥੀ ਪ੍ਰਿਖਿਆ ਵਿਚ ਬੈਠੇ ਅਤੇ ਸਾਰੇ ਵਿਦਿਆਰਥੀ ਹੀ ਚੰਗੇ ਨੰਬਰਾਂ ਨਾਲ ਪਾਸ ਹੋਏ,ਜਿਹਨਾਂ ਵਿਚੋਂ 28 ਵਿਦਿਆਰਥੀ ਫ਼ਸਟ ਡਿਵੀਜਨ ਨਾਲ ਪਾਸ ਹੋਏ। ਇਸ ਮੌਕੇ ਕਾਲਜ਼ ਪ੍ਰਿੰਸੀਪਲ ਡਾ. ਕਰਨਜੀਤ ਸਿੰਘ ਬੇਦੀ ਨੇ ਪਾਸ ਹੋਏ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਪਹਿਲੇ ਸਥਾਨ ਹਾਸਲ ਕਰਨ ਵਾਲਿਆਂ ਦਾ ਮੂੰਹ ਮਿੱਠਾ ਕਰਵਾਇਆ।
ਕਾਲਜ ਪ੍ਰਬੰਧਕ ਕਮੇਟੀ ਦੇ ਸਕੱਤਰ ਸ੍ਰ. ਜਗੀਰ ਸਿੰਘ ਜੀ ਨੇ ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਹੋਰ ਮਿਹਨਤ ਕਰਕੇ ਮਾਪਿਆਂ ਅਤੇ ਕਾਲਜ਼ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ਼ ਪ੍ਰਿੰਸੀਪਲ ਜੀ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕ਼ੀਤੀ ਕਿ ਕਾਲਜ ਵਿਖੇ ਮਹੱਤਪੂਰਨ ਵਿਸ਼ਿਆ ਵਿਚ ਯੂਨੀਵਰਸਿਟੀ ਵੱਲੋਂ 40-40 ਸੀਟਾਂ ਹੀ ਕਾਲਜਾਂ ਨੂੰ ਦਿਤੀਆਂ ਜਾਂਦੀਆਂ ਹਨ, ਇਸ ਲਈ ਇਲਾਕੇ ਦੇ ਵਿਦਿਆਰਥੀ ਜਲਦ ਤੋਂ ਜਲਦ ਇਹਨਾਂ ਕੋਰਸਾਂ ਵਿਚ ਦਾਖਲਾ ਲੈਣ, ਨਹੀਂ ਤਾਂ ਹੋਰਨਾਂ ਜਿਲਿਆ ਤੋਂ ਆ ਕੇ ਵਿਦਿਆਰਥੀ ਪਹਿਲਾਂ ਹੀ ਦਾਖਲਾ ਹੀ ਲੈ ਰਹੇ ਹਨI ਇਸ ਮੌਕੇ ਡਾ. ਅਮਰਬੀਰ ਸਿੰਘ, ਪ੍ਰੋ. ਸੁਖਪਾਲ ਕੌਰ, ਪ੍ਰੋ. ਇੰਦਰਜੀਤ ਸਿੰਘ, ਪ੍ਰੋ. ਸੁਰਿੰਦਰ ਸਿੰਘ, ਪ੍ਰੋ. ਗਗਨਦੀਪ ਕੌਰ, ਸੁਪਰਡੈਂਟ ਸ. ਤਜਿੰਦਰਜੀਤ ਸਿੰਘ, ਸ. ਸੁਖਬੀਰ ਸਿੰਘ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-