





Total views : 5895731







Total views : 5895731ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਪ੍ਰੀਤਮ ਸਿੰਘ
ਖ਼ਾਲਸਾ ਯੂਨੀਵਰਸਿਟੀ ਦਾ ਨਵਾਂ ‘ਐਡਮਿਸ਼ਨ ਪੋਰਟਲ’ ਵਿਦਿਆਰਥੀਆਂ ਲਈ ਦਾਖਲਾ ਪ੍ਰੀਕ੍ਰਿਆ ਨੂੰ ਪੂਰੀ ਤਰ੍ਹਾਂ ਆਨਲਾਈਨ ਅਤੇ ਪਾਰਦਰਸ਼ੀ ਬਣਾਉਂਦਾ ਹੈ। ਹੁਣ ਵਿਦਿਆਰਥੀ ਘਰ ਬੈਠੇ ਹੀ ਆਸਾਨੀ ਨਾਲ 200 ਤੋਂ ਵਧੇਰੇ ਯੂਨੀਵਰਸਿਟੀ ਦੇ ਵੱਖ-ਵੱਖ ਵਿਸ਼ਿਆਂ ਨਾਲ ਸਬੰਧਿਤ ਕੋਰਸਾਂ ਲਈ ਅਰਜ਼ੀਆਂ ਭਰ ਸਕਣਗੇ, ਦਸਤਾਵੇਜ਼ ਅਪਲੋਡ ਕਰ ਸਕਣਗੇ ਅਤੇ ਫੀਸ ਜਮ੍ਹਾ ਕਰਵਾ ਸਕਣਗੇ। ਇਸ ਨਾਲ ਨਾ ਸਿਰਫ਼ ਸਮਾਂ ਬਚੇਗਾ, ਸਗੋਂ ਕਾਗਜ਼ੀ ਕਾਰਵਾਈ ’ਚ ਵੀ ਕਾਫ਼ੀ ਕਮੀ ਆਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ’ਵਰਸਿਟੀ ਦੇ ਉਕਤ ਪੋਰਟਲ ਨੂੰ ਜਾਰੀ ਕਰਨ ਮੌਕੇ ਕੀਤਾ।
ਇਸ ਮੌਕੇ ਸ: ਛੀਨਾ ਨੇ ’ਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਤੋਂ ਇਲਾਵਾ ਡੀਨ, ਰਜਿਸਟਰਾਰ, ਡਾਇਰੈਕਟਰ ਅਤੇ ਹੋਰ ਸਟਾਫ਼ ਦੀ ਮੌਜ਼ੂਦਗੀ ’ਚ ਵਿਦਿਆਰਥੀਆਂ ਦੀ ਸਹੂਲਤ ਅਤੇ ਦਾਖਲਾ ਪ੍ਰੀਕ੍ਰਿਆ ਨੂੰ ਹੋਰ ਆਸਾਨ ਬਣਾਉਣ ਲਈ ਮੈਨੇਜ਼ਮੈਂਟ ਦੇ ਆਈ. ਟੀ. ਸਟਾਫ਼ ਦੁਆਰਾ ਤਿਆਰ ਕੀਤੇ ਗਏ ਉਕਤ ਆਧੁਨਿਕ ਆਨਲਾਈਨ ਐਡਮਿਸ਼ਨ ਪੋਰਟਲ ਨੂੰ ਜਾਰੀ ਕਰਦਿਆਂ ਇਸਨੂੰ ਡਿਜ਼ੀਟਲ ਸਿੱਖਿਆ ਵੱਲ ਇਕ ਵੱਡਾ ਅਤੇ ਅਹਿਮ ਕਦਮ ਕਰਾਰ ਦਿੱਤਾ।
ਪੋਰਟਲ ਵਿਦਿਆਰਥੀਆਂ ਲਈ ਦਾਖਲਾ ਪ੍ਰੀਕ੍ਰਿਆ ਨੂੰ ਆਨਲਾਈਨ ਅਤੇ ਪਾਰਦਰਸ਼ੀ ਬਣਾਵੇਗਾ : ਛੀਨਾ

ਉਨ੍ਹਾਂ ਕਿਹਾ ਕਿ ਹੁਣ ਵਿਦਿਆਰਥੀ ਆਪਣੇ ਦਾਖਲੇ ਦੀ ਸਥਿਤੀ ਬਾਰੇ ਸਮੇਂ-ਸਮੇਂ ’ਤੇ ਅਪਡੇਟ ਪ੍ਰਾਪਤ ਕਰ ਸਕਣਗੇ, ਜਿਸ ਨਾਲ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਣਸ਼ਚਿਤਤਾ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਭਵਿੱਖ ’ਚ ਅਜਿਹੀਆਂ ਹੋਰ ਸੇਵਾਵਾਂ ਨੂੰ ਵੀ ਆਨਲਾਈਨ ਕੀਤਾ ਜਾਵੇਗਾ ਤਾਂ ਜੋ ਵਿਦਿਆਰਥੀਆਂ ਨੂੰ ਹਰੇਕ ਸੁਵਿਧਾ ਇਕ ਹੀ ਪਲੇਟਫਾਰਮ ’ਤੇ ਮੁਹੱਈਆ ਹੋ ਸਕੇ।
ਇਸ ਮੌਕੇ ਡਾ. ਮਹਿਲ ਸਿੰਘ ਅਤੇ ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ ਨੇ ਸਾਂਝੇ ਤੌਰ ’ਤੇ ਕਿਹਾ ਕਿ ਯੂਨੀਵਰਸਿਟੀ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕ ਰਾਹੀਂ ਹਰੇਕ ਸੁਵਿਧਾ ਪ੍ਰਦਾਨ ਕਰਨ ਲਈ ਤੱਤਪਰ ਹੈ ਅਤੇ ਪ੍ਰਸ਼ਾਸ਼ਨ ਨੂੰ ਬੇਹਤਰ ਅਤੇ ਨਵੀਨਤਮ ਬਣਾਉਣ ਲਈ ਉਪਰੋਕਤ ਪੋਰਟਲ ਫ਼ਾਇਦੇਵੰਦ ਸਾਬਿਤ ਹੋਵੇਗਾ। ਇਸ ਮੌਕੇ ’ਵਰਸਿਟੀ ਦੇ ਡਾਇਰੈਕਟਰ (ਖੋਜ) ਡਾ. ਆਰ. ਕੇ. ਧਵਨ ਨੇ ਕਿਹਾ ਕਿ ਯੂਨੀਵਰਸਿਟੀ ਦਾ ਮੁੱਖ ਟੀਚਾ ਖੋਜ ਅਧਾਰਿਤ ਪੀ. ਐੱਚ. ਡੀ. ਦਾਖਲਿਆਂ ’ਤੇ ਕੇਂਦਰਿਤ ਹੈ ਅਤੇ ਇਸ ਪ੍ਰਣਾਲੀ ਨੂੰ ਹੋਰ ਸਰਲ ਅਤੇ ਵਿਆਪਕ ਬਣਾਉਣ ਲਈ ਯੂ. ਜੀ. ਸੀ. ਦੇ ਦਿਸ਼ਾ-ਨਿਰਦੇਸ਼ਾਂ ਅਤੇ ਨਿਯਮਾਂ ਅਨੁਸਾਰ ਪੋਰਟਲ ਨੂੰ ਤਿਆਰ ਕੀਤਾ ਗਿਆ ਹੈ। ਇਸ ਮੌਕੇ ਸਕੂਲ ਆਫ਼ ਲਾਅ ਡੀਨ ਡਾ. ਜਸਪਾਲ ਸਿੰਘ, ਸਕੂਲ ਆਫ਼ ਲਾਅ ਨਰਸਿੰਗ ਡੀਨ ਡਾ. ਅਮਨਪ੍ਰੀਤ ਕੌਰ, ਅੰਡਰ ਸੈਕਟਰੀ ਸ: ਡੀ. ਐੱਸ. ਰਟੌਲ, ਆਈ. ਟੀ. ਟੀਮ ’ਚ ਸਾਫ਼ਟਵੇਅਰ ਡਿਵੈੱਲਪਰ ਸ੍ਰੀ ਮਨਦੀਪ ਕੁਮਾਰ, ਪ੍ਰੋਗਰਾਮਰ ਸ: ਕਵਲਪਾਲ ਸਿੰਘ, ਸ: ਪ੍ਰੀਤਮ ਸਿੰਘ ਆਦਿ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-