





Total views : 5895731







Total views : 5895731ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ /ਬੀ.ਐਨ.ਈ ਬਿਊਰੋ
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਵੱਡੀ ਸਫਲਤਾ ਹਾਸਲ ਕਰਦੇ ਹੋਏ, ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ, ਤਿੰਨ ਮੁਲਜ਼ਮਾਂ ਅਤੇ ਇੱਕ ਨਾਬਾਲਗ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 07 ਆਧੁਨਿਕ ਪਿਸਤੌਲ ਸਮੇਤ 12 ਜ਼ਿੰਦਾ ਕਾਰਤੂਸ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ।

ਪੁਲਿਸ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ-ਅਧਾਰਿਤ ਤਸਕਰਾਂ ਦੇ ਸੰਪਰਕ ਵਿੱਚ ਸਨ, ਜੋ ਅਟਾਰੀ ਸੈਕਟਰ ਦੇ ਸਰਹੱਦੀ ਖੇਤਰਾਂ ਵਿੱਚ ਭਾਰਤ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਦੇ ਸਨ। ਇਹ ਹਥਿਆਰ ਪਹਿਲਾਂ ਤੋਂ ਨਿਰਧਾਰਤ ਸਥਾਨਾਂ ਤੋਂ ਪ੍ਰਾਪਤ ਕਰਕੇ ਅੱਗੇ ਪੰਜਾਬ ਵਿੱਚ ਸਥਾਨਕ ਅਪਰਾਧਿਕ ਨੈਟਵਰਕਾਂ ਨੂੰ ਸਪਲਾਈ ਕੀਤੇ ਜਾਣੇ ਸਨ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਵਿੰਦਰ ਸਿੰਘ ਉਰਫ਼ ਗਿੰਦਰ (32), ਜੋਬਨਬੀਰ ਸਿੰਘ ਉਰਫ਼ ਜੋਬਨ (23), ਦੋਵੇਂ ਅੰਮ੍ਰਿਤਸਰ ਦੇ ਪਿੰਡ ਲੱਧੇਵਾਲ ਦੇ ਵਸਨੀਕ;ਲਵਪ੍ਰੀਤ ਸਿੰਘ ਉਰਫ਼ ਲਵ, ਤਰਨਤਾਰਨ ਦੇ ਪਿੰਡ ਭੂਸੇ ਦਾ ਵਸਨੀਕ; ਅਤੇ ਇੱਕ 16 ਸਾਲਾ ਨਾਬਾਲਗ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਦੋ .30 ਬੋਰ PX5 ਸਟੌਰਮ ਦੋ .30 ਬੋਰ ਮੇਡ ਇਨ ਇਟਲੀ, ਇੱਕ .30 ਬੋਰ ਮੇਡ ਇਨ ਚਾਈਨਾ, ਇੱਕ .30 ਬੋਰ ਅਤੇ ਇੱਕ 9MM ਮੇਡ ਇਨ ਆਸਟਰੀਆ ਦੇ ਨਾਲ-ਨਾਲ 12 ਜ਼ਿੰਦਾ ਕਾਰਤੂਸ ਸ਼ਾਮਲ ਹਨ।ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ।
ਇਸ ਸਬੰਧੀ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਆਰਮਜ਼ ਐਕਟ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਕਰਨ ਅਤੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਜਾਂਚ ਜਾਰੀ ਹੈ ।
ਪੰਜਾਬ ਪੁਲਿਸ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ, ਸੰਗਠਿਤ ਅਪਰਾਧ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਵਿਰੁੱਧ ਆਪਣੀ ਜ਼ੀਰੋ ਟੋਲਰੈਂਸ ਨੀਤੀ ‘ਤੇ ਕਾਇਮ ਹੈ ਅਤੇ ਸੁਰੱਖਿਅਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-