





Total views : 5895731







Total views : 5895731ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਬਾਰਡਰ ਨਿਊਜ ਸਰਵਿਸ
ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਕਾਰਜਕਾਰੀ ਚੇਅਰਮੈਨ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਵਿਚ ਇਸ ਸਾਲ ਦੀ ਦੂਜੀ ਕੌਮੀ ਲੋਕ ਅਦਾਲਤ 9 ਮਈ, 2026 ਨੂੰ ਲਗਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਕੰਵਲਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿਚ 138 ਐੱਨ.ਆਈ.ਐਕਟ, ਬੈਂਕ ਰਿਕਵਰੀ ਕੇਸ, ਲੇਬਰ ਕੇਸ, ਬਿਜਲੀ, ਪਾਣੀ ਅਤੇ ਕਮੇਟੀ ਘਰ ਦੇ ਹੋਰ ਕੇਸ ਜਿਵੇਂ ਕਿ ਸੀਵਰੇਜ, ਵਾਟਰ ਸਪਲਾਈ, ਹਾਊਸ ਟੈਕਸ, ਸਾਇਟ ਪਲੈਨ ਆਦਿ, ਸਾਰੇ ਤਰ੍ਹਾਂ ਦੇ ਸਿਵਲ ਕੇਸ, ਛੋਟੇ ਘੱਟ ਸਜ਼ਾ ਵਾਲੇ ਅਪਰਾਧ, ਵਿਆਹੁਤਾ ਝਗੜੇ, ਐਮ.ਏ.ਸੀ.ਟੀ (ਮੋਟਰ ਐਕਸੀਡੈਂਟ) ਦੇ ਕੇਸ, ਇੰਸ਼ੋਰੈਂਸ ਕਲੇਮ ਦੇ ਕੇਸਾਂ ਦਾ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਕੀਤਾ ਜਾਵੇਗਾ।
ਲੋਕ ਅਦਾਲਤ ਰਾਹੀਂ ਆਪਣੇ ਕੇਸਾਂ ਦਾ ਫ਼ੈਸਲਾ ਕਰਵਾਉਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ‘ਚ ਕੀਤਾ ਜਾ ਸਕਦਾ ਹੈ ਸੰਪਰਕ

ਉਨਾਂ ਕਿਹਾ ਕਿ ਨੈਸ਼ਨਲ ਲੋਕ ਅਦਾਲਤ ਰਾਹੀਂ ਹੱਲ ਕੀਤੇ ਜਾਂਦੇ ਮੁਕੱਦਮਿਆਂ ਦੀ ਅੱਗੇ ਕਿਸੇ ਵੀ ਅਦਾਲਤ ਵਿਚ ਅਪੀਲ ਨਹੀਂ ਕੀਤੀ ਜਾ ਸਕਦੀ ਅਤੇ ਲੋਕ ਅਦਾਲਤ ਰਾਹੀਂ ਹੱਲ ਕੀਤੇ ਗਏ ਮਾਮਲੇ ਦਾ ਫ਼ੈਸਲਾ ਅੰਤਿਮ ਹੁੰਦਾ ਹੈ।
ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਕਿਹਾ ਕਿ ਨੈਸ਼ਨਲ ਲੋਕ ਅਦਾਲਤ ਰਾਹੀਂ ਆਪਣੇ ਮੁਕੱਦਮੇ ਹੱਲ ਕਰਵਾਉਣ ਲਈ ਜਿਥੇ ਲੋਕਾਂ ਦੇ ਪੈਸੇ ਦੀ ਬੱਚਤ ਹੁੰਦੀ ਹੈ ਉਥੇ ਦੋਹਾਂ ਧਿਰਾਂ ਵਿਚ ਪਿਆਰ ਵੀ ਬਣਿਆ ਰਹਿੰਦਾ ਹੈ ਅਤੇ ਕੋਈ ਵੀ ਧਿਰ ਆਪਣੇ ਆਪ ਨੂੰ ਜਿੱਤੀ ਜਾਂ ਹਾਰੀ ਮਹਿਸੂਸ ਨਹੀਂ ਕਰਦੀ। ਉਨ੍ਹਾਂ ਦੱਸਿਆ ਕਿ ਜੇਕਰ ਲੋਕ ਅਦਾਲਤ ਵਿਚ ਕੇਸ ਦਾ ਫ਼ੈਸਲਾ ਹੋ ਜਾਂਦਾ ਹੈ ਤਾਂ ਇਸ ਕੇਸ ਵਿਚ ਲੱਗੀ ਕੋਰਟ ਫੀਸ ਵੀ ਵਾਪਸ ਹੋ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਆਪਣੇ ਝਗੜੇ ਦਾ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਇਸ ਰਾਸ਼ਟਰੀ ਲੋਕ ਅਦਾਲਤ ਜ਼ਰੀਏ ਹੱਲ ਕਰਨਾ ਚਾਹੁੰਦਾ ਹੈ ਤਾਂ ਉਹ ਆਪਣੀ ਅਰਜ਼ੀ ਆਪਣੇ ਸਬੰਧਤ ਕੋਰਟ ਵਿਚ ਜਾਂ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੇ ਦਫ਼ਤਰ ਵਿਖੇ ਦੇ ਸਕਦਾ ਹੈ। ਉਨਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੇਸਾਂ ਦਾ ਇਸ ਕੌਮੀ ਲੋਕ ਅਦਾਲਤ ਵਿਚ ਫ਼ੈਸਲਾ ਕਰਵਾ ਕੇ ਵੱਧ ਤੋਂ ਵੱਧ ਲਾਭ ਉਠਾਉਣ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-