





Total views : 5895732







Total views : 5895732ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤ ਸੰਚਾਰ ਸਮਾਗਮ ਮੌਕੇ ਵੱਖ-ਵੱਖ ਸਕੂਲਾਂ ਦੇ 81 ਵਿਦਿਆਰਥੀ (35 ਲੜਕੇ ਤੇ 46 ਲੜਕੀਆਂ) ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ।
ਬੀੜ ਸਾਹਿਬ/ਬੀ.ਐਨ.ਈ ਬਿਊਰੋ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਾਮਵਾਰ ਵਿੱਦਿਅਕ ਸੰਸਥਾ ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ ਵਿਖੇ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਸਹਿਯੋਗ ਨਾਲ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਅਤੇ ਐਮ.ਐਮ.ਏ. ਲਾਇਨਜ਼ ਕਲੱਬ ਬਰਮਿੰਘਮ ਵੱਲੋਂ ਲਗਾਇਆ ਗਿਆ ਪੰਜ ਦਿਨਾਂ “ਗੁਰਮਤਿ ਟ੍ਰੇਨਿੰਗ ਕੈਂਪ” ਆਖਰੀ ਦਿਨ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ ਹੋ ਗਿਆ। ਰੋਜਾਨਾ ਦੀ ਤਰ੍ਹਾਂ ਕੈਂਪ ਦੀ ਸ਼ੁਰੂਆਤ ਨਿਤਨੇਮ, ਸ਼ਬਦ ਕੀਰਤਨ ਤੋਂ ਬਾਅਦ ਅਰਦਾਸ ਨਾਲ ਕੀਤੀ ਗਈ। ਗੁਰਮਤਿ ਟ੍ਰੇਨਿੰਗ ਕੈਂਪ ਮੌਕੇ ਮਾਨਯੋਗ ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ, ਮੀਤ ਸਕੱਤਰ ਗੁਰਦਿਆਲ ਸਿੰਘ, ਸਹਾਇਕ ਡਾਇਰੈਕਟਰ (ਸਕੂਲਜ਼) ਮੈਡਮ ਸਤਵੰਤ ਕੌਰ, ਸ਼ਹੀਦ ਭਾਈ ਅਮਰੀਕ ਸਿੰਘ ਦੀ ਧਰਮ ਸੁਪਤਨੀ ਮਾਤਾ ਹਰਮੀਤ ਕੌਰ ਤੇ ਉਹਨਾਂ ਦੇ ਬੇਟੇ ਭਾਈ ਤਰਲੋਚਨ ਸਿੰਘ, ਭਾਈ ਜਰਨੈਲ ਸਿੰਘ, ਰਜਿੰਦਰ ਸਿੰਘ ਮੁਗਲਵਾਲੀ, ਮਨਿੰਦਰਮੋਹਨ ਸਿੰਘ ਆਈਏ, ਹੈਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਆਦਿ ਵੱਲੋਂ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ ਗਈ। ਅੰਮ੍ਰਿਤ ਸੰਚਾਰ ਸਮਾਗਮ ਮੌਕੇ ਵੱਖ-ਵੱਖ ਸਕੂਲਾਂ ਦੇ 81 ਵਿਦਿਆਰਥੀ (35 ਲੜਕੇ ਤੇ 46 ਲੜਕੀਆਂ) ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ।
ਸਕੱਤਰ ਸੁਖਮਿੰਦਰ ਸਿੰਘ, ਮੀਤ ਸਕੱਤਰ ਗੁਰਦਿਆਲ ਸਿੰਘ, ਸਹਾਇਕ ਡਾਇਰੈਕਟਰ ਮੈਡਮ ਸਤਵੰਤ ਕੌਰ ਨੇ ਗੁਰਮਤਿ ਕੈਂਪ ਦੀ ਕੀਤੀ ਸ਼ਲਾਘਾ
ਇਸ ਮੌਕੇ ਐਮਐਮਏ ਲਾਇਨਜ਼ ਕਲੱਬ ਦੇ ਸੇਵਾਦਾਰ ਸਤਵਿੰਦਰ ਸਿੰਘ, ਸੁਖਦੀਪ ਸਿੰਘ, ਜਤਿੰਦਰ ਸਿੰਘ, ਭੁਪਿੰਦਰ ਸਿੰਘ, ਪਰਮਜੀਤ ਸਿੰਘ, ਹਰਪਾਲ ਸਿੰਘ, ਮਨਦੀਪ ਸਿੰਘ, ਨਰਿੰਦਰ ਸਿੰਘ, ਗੁਰਮੁਖ ਸਿੰਘ ਆਦਿ ਟੀਮ ਵੱਲੋਂ ਪੰਜ ਦਿਨ ਲਗਾਤਾਰ ਵੱਖ-ਵੱਖ ਗਤੀਵਿਧੀਆਂ ਕਰਵਾ ਕੇ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ। ਉੱਥੇ ਉਹਨਾਂ ਵੱਲੋਂ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਤੇ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਰਾਜ ਸੰਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ। ਸ਼ਾਮ ਦੇ ਦੀਵਾਨ ਮੌਕੇ ਇਕੱਤਰ ਹੋਏ ਵਿਦਿਆਰਥੀਆਂ ਤੇ ਸਕੂਲ ਸਟਾਫ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮਾਨਯੋਗ ਸਕੱਤਰ ਸੁਖਮਿੰਦਰ ਸਿੰਘ ਨੇ ਆਖਿਆ ਕਿ ਡਾਇਰੈਕਟੋਰੇਟ ਆਫ ਐਜੂਕੇਸ਼ਨ ਤੇ ਐਮਐਮਏ ਲਾਇਨਜ਼ ਕਲੱਬ ਵੱਲੋਂ ਹਰ ਸਾਲ ਲਗਾਏ ਜਾਂਦੇ ਗੁਰਮਤਿ ਕੈਂਪ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿੱਦਿਅਕ ਅਦਾਰਿਆਂ ਦੇ ਹਜ਼ਾਰਾਂ ਹੀ ਵਿਦਿਆਰਥੀ ਹਿੱਸਾ ਲੈਂਦੇ ਹਨ, ਵਿਦਿਆਰਥੀਆਂ ਦੇ ਨਾਲ ਨਾਲ ਸਟਾਫ ਵੀ ਇਸ ਕੈਂਪ ਤੋਂ ਨਵਾਂ ਸਿੱਖ ਕੇ ਜਾਂਦੇ ਹਨ। ਉੱਥੇ ਸਾਡੇ ਸਕੂਲਾਂ ਦੇ ਵੱਡੀ ਤਾਦਾਦ ਵਿੱਚ ਵਿਦਿਆਰਥੀ ਅੰਮ੍ਰਿਤ ਛੱਕ ਕੇ ਗੁਰੂ ਦੇ ਲੜ ਲੱਗ ਰਹੇ ਹਨ। ਸਕੂਲ ਪ੍ਰਬੰਧਾਂ ਤੋਂ ਖੁਸ਼ ਹੋ ਕੇ ਸਕੱਤਰ ਸੁਖਵਿੰਦਰ ਸਿੰਘ ਵੱਲੋਂ ਸਕੂਲ ਲਈ ਇੱਕ ਬਾਕਸਿੰਗ ਰਿੰਗ ਦੇਣ ਦਾ ਵੀ ਐਲਾਨ ਕਰਦਿਆਂ ਕਿਹਾ ਕਿ ਸਾਡੇ ਮਾਨਯੋਗ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹਮੇਸ਼ਾ ਹੀ ਐਸਜੀਪੀਸੀ ਦੇ ਵਿੱਦਿਅਕ ਅਦਾਰਿਆਂ ਦੇ ਸਰਬਪੱਖੀ ਵਿਕਾਸ ਲਈ ਤਤਪਰ ਰਹਿੰਦੇ ਹਨ।
ਸਹਾਇਕ ਡਾਇਰੈਕਟਰ ਮੈਡਮ ਸਤਵੰਤ ਕੌਰ ਨੇ ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਹਿਲੀ ਵਾਰ ਲਗਾਏ ਗਏ ਗੁਰਮਤਿ ਕੈਂਪ ਦੀ ਸਫਲਤਾ ‘ਤੇ ਪ੍ਰਿੰਸੀਪਲ ਡਾ.ਤਰਨਜੀਤ ਸਿੰਘ ਤੇ ਸਮੂਹ ਸਟਾਫ ਨੂੰ ਵਧਾਈ ਦਿੰਦਿਆਂ ਕਿਹਾ ਕਿ ਦਸ ਸਾਲ ਪਹਿਲਾਂ ਸ਼ੁਰੂ ਕੀਤੇ ਗਏ ਗੁਰਮਤਿ ਕੈਂਪ ਦੀ ਪਲੈਨਿੰਗ ਤਿੰਨ-ਚਾਰ ਮਹੀਨੇ ਪਹਿਲਾਂ ਸ਼ੁਰੂ ਹੋ ਜਾਂਦੀ ਹੈ। ਹਰੇਕ ਸੈਸ਼ਨ ਦੌਰਾਨ ਵਿਦਿਆਰਥੀਆਂ ਦੀ ਰੁਚੀ ਨੂੰ ਮੁੱਖ ਰੱਖਦਿਆਂ ਹੀ ਕੈਂਪ ਦੇ ਲੈਕਚਰ, ਸ਼ਬਦਾਵਲੀ ਤੇ ਵਿਸ਼ੇ ਖਾਸ ਤੌਰ ‘ਤੇ ਤਿਆਰ ਕੀਤੇ ਜਾਂਦੇ ਹਨ ਅਤੇ ਸਿੱਖ ਇਤਿਹਾਸ ਤੇ ਗੁਰੂ ਇਤਿਹਾਸ ਦੇ ਸੈਸ਼ਨ ਪਹਿਲਾਂ ਲੱਗਦੇ ਹਨ। ਜਿਹੜਾ ਗਿਆਨ ਅਸੀਂ ਵਿਦਿਆਰਥੀਆਂ ਨੂੰ ਸਕੂਲੀ ਪੜ੍ਹਾਈ ਰਾਹੀਂ ਨਹੀਂ ਦੇ ਸਕਦੇ, ਉਹ ਅਸੀਂ ਇਹਨਾਂ ਗੁਰਮਤਿ ਕੈਂਪ ਰਾਹੀਂ ਦੇਣ ਦਾ ਯਤਨ ਕਰਦੇ ਹਾਂ। ਕੈਂਪ ਦੇ ਸਮਾਪਤੀ ਸਮਾਗਮ ਦੌਰਾਨ ਕੀਰਤਨ, ਕਵੀਸ਼ਰੀ, ਕਵਿਤਾ, ਗੁਰਬਾਣੀ ਕੰਠ, ਡਰਾਇੰਗ ਆਦਿ ਮੁਕਾਬਲਿਆਂ ਵਿੱਚ ਪਹਿਲੇ, ਦੂਸਰੇ, ਤੀਸਰੇ ਸਥਾਨ ‘ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਐਮਏ ਕਲੱਬ ਵੱਲੋਂ ਟੈਬ, ਨਗਦੀ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਡਾ.ਤਰਨਜੀਤ ਸਿੰਘ ਤੇ ਸਮੂਹ ਸਟਾਫ ਵੱਲੋਂ ਸਕੱਤਰ ਸੁਖਮਿੰਦਰ ਸਿੰਘ, ਮੀਤ ਸਕੱਤਰ ਗੁਰਦਿਆਲ ਸਿੰਘ, ਸਹਾਇਕ ਡਾਇਰੈਕਟਰ ਮੈਡਮ ਸਤਵੰਤ ਕੌਰ ਸਮੇਤ ਵੱਖ-ਵੱਖ ਧਾਰਮਿਕ ਸ਼ਖਸ਼ੀਅਤਾਂ ਨੂੰ ਸ੍ਰੀ ਸਾਹਿਬ, ਸਿਰਪਾਓ ਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਗੁਰਮਤਿ ਕੈਂਪ ਵਿੱਚ ਪਹੁੰਚੇ ਸਮੂਹ ਵਿਦਿਆਰਥੀਆਂ, ਸਟਾਫ ਮੈਂਬਰਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਪ੍ਰਿੰਸੀਪਲ ਮੈਡਮ ਜਗਰੂਪ ਕੌਰ, ਮੈਡਮ ਸੁਖਵਿੰਦਰ ਕੌਰ ਛੀਨਾ, ਪ੍ਰਿੰਸੀਪਲ ਪ੍ਰਭਜੀਤ ਸਿੰਘ, ਪ੍ਰਿੰਸੀਪਲ ਹਰਪ੍ਰੀਤ ਸਿੰਘ, ਪ੍ਰਿੰਸੀਪਲ ਮੈਡਮ ਧਰਮਬੀਰ ਕੌਰ, ਪ੍ਰਿੰਸੀਪਲ ਮੈਡਮ ਕੰਵਲਜੀਤ ਕੌਰ, ਪ੍ਰਿੰਸੀਪਲ ਮੈਡਮ ਮਮਤਾ ਕੌਰ, ਮੈਨੇਜਰ ਧਰਮਿੰਦਰ ਸਿੰਘ, ਮੀਤ ਮੈਨੇਜਰ ਗੁਰਜੀਤ ਸਿੰਘ ਆਦਿ ਹਾਜ਼ਰ ਸਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
