8ਵੀਂ ਜਮਾਤ ਚੋਂ 600 ‘ਚੋਂ 600 ਅੰਕ ਲੈ ਕੇ ਟੌਪ ਕਰਨ ਵਾਲੀ ਹੈ ਭੱਠੇ ‘ਤੇ ਕੰਮ ਕਰਨ ਵਾਲੇ ਮਜ਼ਦੂਰ ਦੀ ਧੀ ਤਮੰਨਾ

4946941
Total views : 5946963

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ /ਬਾਰਡਰ ਨਿਊਜ ਸਰਵਿਸ

ਬੀਤੇ ਕੱਲ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੈਸ਼ਨ 2025-26 ਦੀ 8ਵੀਂ ਕਲਾਸ ਦਾ ਸਾਲਾਨਾ ਨਤੀਜਾ ਐਲਾਨਿਆ ਗਿਆ ਜਿਸ ਵਿਚ ਜ਼ਿਲ੍ਹਾ ਫਰੀਦਕੋਟ ਦੇ ਕਸਬਾ ਜੈਤੋ ਦੀ ਵਿਦਿਆਰਥੀ ਤਮੰਨਾ ਪੁੱਤਰੀ ਨਰਿੰਦਰ ਕੁਮਾਰ/ਸੁਨੀਤਾ, ਰੋਲ ਨੰਬਰ 8026236105 ਨੇ 600 ਵਿਚੋਂ 600 ਅੰਕ ਹਾਸਲ ਕਰਕੇ ਸੂਬੇ ਵਿਚ ਪਹਿਲਾ ਸਥਾਨ ਹਾਸਲ ਕੀਤਾ ਹੈ।

ਤਮੰਨਾ ਦੇ ਪਰਿਵਾਰ, ਰਿਸ਼ਤੇਦਾਰਾਂ ਤੇ ਗਲੀ ਮੁਹੱਲੇ ਵਿਚ ਖੁਸ਼ੀ ਦਾ ਮਾਹੌਲ ਹੈ ਤੇ ਤਮੰਨਾ ਤੇ ਉਸ ਦੇ ਪਰਿਵਾਰ ਨੂੰ ਵਧਾਈਆਂ ਦੇਣ ਵਾਲਿਆਂ ਦਾ ਸਿਲਸਿਲਾ ਜਾਰੀ ਹੈ।

ਤਮੰਨਾ ਦੇ ਪਿਤਾ ਨਰਿੰਦਰ ਕੁਮਾਰ ਤੇ ਮਾਤਾ ਸੁਨੀਤਾ ਰਾਣੀ ਨੇ ਦੱਸਿਆ ਕਿ ਉਨ੍ਹਾਂ ਦੇ ਘਰ 4 ਲੜਕੀਆਂ ਹਨ ਤੇ ਉਹ ਸਾਰੀਆਂ ਲੜਕੀਆਂ ਨੂੰ ਉੱਚ ਸਿੱਖਿਆ ਦਿਵਾ ਕੇ ਵੱਡੇ ਅਧਿਕਾਰੀ ਬਣਵਾਉਣ ਦੀ ਕੋਸ਼ਿਸ਼ ਕਰਨਗੇ।

ਨਰਿੰਦਰ ਕੁਮਾਰ ਨੇ ਦੱਸਿਆ ਕਿ ਉਹ ਭੱਠੇ ‘ਤੇ ਮੁਨੀਮ ਦਾ ਕੰਮ ਕਰਦਾ ਹੈ ਤੇ ਆਰਥਿਕ ਸਥਿਤੀ ਠੀਕ-ਠਾਕ ਹੋਣ ਦੇ ਬਾਵਜੂਦ ਉਸ ਨੇ ਆਪਣੀ ਪੁੱਤਰੀ ਤਮੰਨਾ ਨੂੰ ਪ੍ਰਾਈਵੇਟ ਸਕੂਲ ਵਿਚ ਪੜ੍ਹਾਇਆ ਹੈ ਤੇ ਤਮੰਨਾ ਪੜ੍ਹਾਈ ਵਿਚ ਬਹੁਤ ਹੁਸ਼ਿਆਰ ਹੈ ਤੇ ਘਰ ਵਿਚ ਹੀ ਬੈਠੇ ਪੜ੍ਹਾਈ ਕਰਦੀ ਰਹਿੰਦੀ ਹੈ। ਤਮੰਨਾ ਨੇ ਦੱਸਿਆ ਕਿ ਉਸ ਦੇ ਮਾਤਾ-ਪਿਤਾ, ਸਕੂਲ ਤੇ ਅਧਿਆਪਕਾਂ ਵੱਲੋਂ ਕੀਤੀ ਗਈ ਸਖਤ ਮਿਹਨਤ ਸਦਕਾ ਹੀ ਉਹ ਪੰਜਾਬ ਵਿਚ ਪਹਿਲਾ ਸਥਾਨ ਹਾਸਲ ਕਰ ਸਕੀ ਹੈ। ਉਹ ਉੱਚ ਸਿੱਖਿਆ ਹਾਸਲ ਕਰਕੇ ਵੱਡਾ ਅਧਿਕਾਰੀ ਬਣ ਕੇ ਲੋਕਾਂ ਦੀ ਸੇਵਾ ਕਰਨੀ ਚਾਹੁੰਦੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News