ਪੁਲੀਸ ਦੇ ਟ੍ਰੈਫਿਕ ਇੰਚਾਰਜ (ਇੰਸਪੈਕਟਰ) ਦੀ ਰਿਸ਼ਵਤ ਮੰਗਣ ਦੀ ਵੀਡੀਓ ਵਾਇਰਲ ਹੋਣ ‘ਤੇ ਹੋਇਆ ਵੱਡਾ ਐਕਸ਼ਨ ! ਐਸ.ਐਸ.ਪੀ ਨੇ ਮੁਅੱਤਲ ਕਰਕੇ ਖੋਹਲੀ ਵਿਭਾਗੀ ਜਾਂਚ

4925973
Total views : 5915257

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਬਟਾਲਾ /ਬੀ.ਐਨ.ਈ ਬਿਊਰੋ

ਬਟਾਲਾ ਪੁਲੀਸ ਦੇ ਟ੍ਰੈਫਿਕ ਇੰਚਾਰਜ (ਇੰਸਪੈਕਟਰ) ਦੀ ਇੱਕ ਵੀਡੀਓ ਸੋਸ਼ਲ ਮੀਡੀਆ `ਤੇ ਵਾਇਰਲ ਹੋਈ ਹੈ ਜਿਸ ਵਿੱਚ ਉਹ ਕਿਸੇ ਕੋਲੋਂ ਕਥਿਤ ਤੌਰ ’ਤੇ ਰਿਸ਼ਵਤ (ਪੈਸੇ) ਮੰਗਦਾ ਨਜ਼ਰ ਆ ਰਿਹਾ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਐੱਸਐੱਸਪੀ ਡਾ. ਮਹਿਤਾਬ ਸਿੰਘ ਨੇ ਤੁਰੰਤ ਕਾਰਵਾਈ ਕਰਦਿਆਂ ਉਕਤ ਇੰਸਪੈਕਟਰ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਪੁਲੀਸ ਲਾਈਨਜ਼ ਭੇਜ ਕੇ ਵਿਭਾਗੀ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ।

ਵਾਇਰਲ ਵੀਡੀਓ ਵਿੱਚ ਟਰੈਫਿਕ ਇੰਚਾਰਜ ਕਿਸੇ ਵਿਅਕਤੀ ਨਾਲ ਗੱਲ ਕਰਦਾ ਸਾਫ ਸੁਣਾਈ ਦੇ ਰਿਹਾ ਹੈ। ਉਹ ਕਹਿ ਰਿਹਾ ਹੈ ਕਿ ਪੰਜ ਹਜ਼ਾਰ ਰੁਪਏ ਮਹੀਨਾ ਦੇਵੋ ਅਤੇ ਜੋ ਮਰਜ਼ੀ ਕਰੋ। ਮਤਲਬ ਸਿਰਫ ਪੰਜ ਹਜ਼ਾਰ ਰੁਪਏ ਪ੍ਰਤੀ ਮਹੀਨੇ ਵਿੱਚ ਟਰੈਫਿਕ ਨਿਯਮਾਂ ਤੋਂ ਖੁੱਲ੍ਹੀ ਢਿੱਲ ਦੇ ਕੇ ਲੋਕਾਂ ਦੀਆਂ ਕੀਮਤੀ ਜਾਨਾਂ ਨੂੰ ਖਤਰੇ ਵਿੱਚ ਪਾਉਣਾ ਹੈ।

ਇਸ ਵੀਡੀਓ ਤੋਂ ਬਾਅਦ ਲੋਕਾਂ ਵਿੱਚ ਗੁੱਸਾ ਹੈ। ਉਨ੍ਹਾਂ ਪੁਲੀਸ ਵਿਭਾਗ ’ਤੇ ਸਵਾਲ ਉਠਾਏ ਹਨ। ਬਟਾਲਾ ਪੁਲੀਸ ਡੀਐੱਸਪੀ ਤਜਿੰਦਰਪਾਲ ਸਿੰਘ ਗੋਰਾਇਆ ਨੇ ਦੱਸਿਆ ਕਿ ਟਰੈਫਿਕ ਇੰਚਾਰਜ ਇੰਸਪੈਕਟਰ ਸਤਿੰਦਰ ਕੁਮਾਰ ਦੀ ਵੀਡੀਓ ਵਾਇਰਲ ਹੋ ਤੋਂ ਬਾਅਦ ਐੱਸਐੱਸਪੀ ਬਟਾਲਾ ਡਾ. ਮਹਿਤਾਬ ਸਿੰਘ ਨੇ ਉਸ ਖਿਲਾਫ਼ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਮੁਅੱਤਲ ਕਰਕੇ ਲਾਈਨ ਹਾਜ਼ਰ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਐਸਪੀ ਡੀ ਸੰਦੀਪ ਕੁਮਾਰ ਵਡੇਰਾ ਨੇ ਇਸ ਸਬੰਧੀ ਵਿਭਾਗੀ ਜਾਂਚ ਸ਼ੁਰ ਕਰ ਦਿੱਤੀ ਹੈ ਅਤੇ 15 ਦਿਨਾਂ ਵਿੱਚ ਜਾਂਚ ਪੂਰੀ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News