ਪੰਜਾਬ ਦੀ ‘ਸਿੱਖਿਆ ਕ੍ਰਾਂਤੀ’-ਪੰਜਾਬ ਸਕੂਲ ਸਿੱਖਿਆ ਬੋਰਡ ਵਲੋ ਅੱਠਵੀ ਦੇ ਐਲਾਨੇ ਨਤੀਜੇ ‘ਚ ਮੈਰਿਟ ਸੂਚੀ ਦੇ ਪਹਿਲੇ 20 ਸਥਾਨਾਂ ‘ਚੋ 19 ‘ਤੇ ਆਮ ਘਰਾਂ ਦੀ ਕੁੜੀਆ ਹੋਈਆ ਕਾਬਜ-ਮੁੱਖ ਮੰਤਰੀ

4913372
Total views : 5895732

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ /ਬੀ.ਐਨ.ਈ ਬਿਊਰੋ 

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਦੀ ‘ਸਿੱਖਿਆ ਕ੍ਰਾਂਤੀ’ ਜ਼ਮੀਨੀ ਪੱਧਰ ‘ਤੇ ਨਤੀਜੇ ਦੇ ਰਹੀ ਹੈ ਅਤੇ ਆਮ ਪਰਿਵਾਰਾਂ ਦੀਆਂ ਧੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅੱਠਵੀਂ ਜਮਾਤ ਦੀ ਮੈਰਿਟ ਸੂਚੀ ਵਿੱਚ ਪਹਿਲੇ 20 ਵਿੱਚੋਂ 19 ਸਥਾਨ ਪ੍ਰਾਪਤ ਕਰ ਕੇ ਦਬਦਬਾ ਬਣਾਇਆ ਹੈ। ਚੰਡੀਗੜ੍ਹ ਵਿਖੇ ਆਪਣੇ ਗ੍ਰਹਿ ਸਥਾਨ ‘ਤੇ ਮੋਹਰੀ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਅੱਵਲ ਰਹੇ 20 ਵਿਦਿਆਰਥੀਆਂ ਨੂੰ ਬਿਨਾਂ ਕਿਸੇ ਦਾਖਲਾ ਪ੍ਰੀਖਿਆ ਦੇ ਸਕੂਲ ਆਫ਼ ਐਮੀਨੈਂਸ ਵਿੱਚ ਸਿੱਧਾ ਦਾਖਲਾ ਦਿੱਤਾ ਜਾਵੇਗਾ, ਜਿਸ ਨਾਲ ਮਿਆਰੀ ਸਿੱਖਿਆ ਤੱਕ ਪਹੁੰਚ ਵਧਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਹੁੰਦੀ ਹੈ।

ਮੁੱਖ ਮੰਤਰੀ ਨੇ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲਿਆਂ ਨੂੰ 50-50 ਹਜ਼ਾਰ ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਅਤੇ ਵਿਦਿਆਰਥੀਆਂ ਨੂੰ ਜ਼ਮੀਨ ਨਾਲ ਜੁੜੇ ਰਹਿਣ, ਸਖ਼ਤ ਮਿਹਨਤ ਕਰਨ ਅਤੇ ਸਹੀ ਰੋਲ ਮਾਡਲ ਚੁਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬਦਲੇ ਹੋਏ ਸਰਕਾਰੀ ਸਕੂਲ ਹੁਣ ਸਿੱਖਿਆ ਵਿੱਚ ਕੌਮੀ ਮਾਪਦੰਡ ਵਜੋਂ ਉੱਭਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਦੁਆਰਾ ਦਿਖਾਇਆ ਗਿਆ ਵਿਸ਼ਵਾਸ, ਅਨੁਸ਼ਾਸਨ ਅਤੇ ਦ੍ਰਿੜ੍ਹਤਾ ਸਿੱਖਿਆ ਵਿੱਚ ਨਿਰੰਤਰ ਨਿਵੇਸ਼ ਦੇ ਪ੍ਰਭਾਵ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਧੁਨਿਕ ਸਕੂਲਾਂ, ਗੁਣਵੱਤਾਪੂਰਨ ਸਿੱਖਿਆ ਅਤੇ ਸਹੀ ਮਾਹੌਲ ਰਾਹੀਂ ਹਰੇਕ ਬੱਚੇ ਦੀਆਂ ਇੱਛਾਵਾਂ ਨੂੰ ਉਡਾਣ ਦੇਣ ਲਈ ਵਚਨਬੱਧ ਹੈ।
600 ‘ਚੋ 600 ਅੰਕ ਹਾਸਿਲ ਕਰਕੇ ਪਹਿਲਾ ਸਥਾਨ ਹਾਸਿਲ ਕਰਨ ਵਾਲੀ ਭੱਠਾ ਮਜਦੂਰ ਦੀ ਧੀ ਤਮੰਨਾ ਸਮੇਤ ਦੂਜਾ ਤੇ ਤੀਜਾ ਸਥਾਨ ਹਾਸਿਲ ਕਰਨ ਵਾਲੀਆ ਕੁੜੀਆ ਦਾ ਮੁੱਖ ਮੰਤਰੀ ਨੇ ਆਪਣੇ ਘਰ ਬੁਲਾਕੇ 50-50 ਹਜ਼ਾਰ ਰੁਪਏ  ਨਕਦ ਦੇ ਕੇ  ਕੀਤਾ ਸਨਮਾਨ

ਮੁੱਖ ਮੰਤਰੀ ਨੇ ਆਪਣੀ ਰਿਹਾਇਸ਼ ‘ਤੇ ਮੋਹਰੀ ਰਹੇ ਤਿੰਨ ਵਿਦਿਆਰਥੀਆਂ ਨੂੰ 50-50 ਹਜ਼ਾਰ ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਵੀ ਕੀਤਾ। ਸਰਸਵਤੀ ਸੀਨੀਅਰ ਸੈਕੰਡਰੀ ਸਕੂਲ, ਜੈਤੋ (ਫਰੀਦਕੋਟ) ਦੀ ਤਮੰਨਾ ਨੇ 600 ਵਿੱਚੋਂ 600 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ, ਸਰਕਾਰੀ ਮਿਡਲ ਸਕੂਲ, ਅੜਕਵਾਸ (ਸੰਗਰੂਰ) ਦੀ ਜਪਨੀਤ ਕੌਰ ਨੇ 598 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਕੋਟ ਸੁਖੀਆ (ਫਰੀਦਕੋਟ) ਦੀ ਜਸ਼ਨਦੀਪ ਕੌਰ ਨੇ 598 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਾਣ ਨਾਲ ਕਿਹਾ ਕਿ ਇਹ ਤਿੰਨੋਂ ਵਿਦਿਆਰਥੀ ਸੂਬਾਈ ਅਤੇ ਕੌਮੀ ਪੱਧਰ ਦੇ ਅਥਲੀਟ ਵੀ ਹਨ।ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ, ਸਕੱਤਰ ਸਕੂਲ ਸਿੱਖਿਆ ਸੋਨਾਲੀ ਗਿਰੀ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News