ਏ.ਐਸ.ਆਈ ਵਲੋ ਰਿਸ਼ਵਤ ਲੈਣ ਦੀ ਵਾਇਰਲ ਵੀਡੀਓ ਨੇ ਅੰਮ੍ਰਿਤਸਰ ‘ਚ ਪਾਇਆ ਭੜਥੂ-ਪੁਲਿਸ ਅਧਿਕਾਰੀ ਨੇ ਕਿਹਾ ਕਿ ਛੇ ਮਹੀਨੇ ਪੁਰਾਣੀ ਵੀਡੀਓ ਦੀ ਚੱਲ ਰਹੀ ਹੈ ਜਾਂਚ

4913371
Total views : 5895731

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬੀ.ਐਨ.ਈ ਬਿਊਰੋ 

ਅੰਮ੍ਰਿਤਸਰ ਸ਼ਹਿਰ ਦੇ ਇੱਕ ਪੁਲੀਸ ਥਾਣੇ ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐੱਸ.ਆਈ.) ਵੱਲੋਂ ਕਥਿਤ ਤੌਰ ’ਤੇ ਰਿਸ਼ਵਤ ਲੈਣ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਪੁਲੀਸ ਵਿਭਾਗ ਵਿੱਚ ਹੜਕੰਪ ਮਚ ਗਿਆ ਹੈ। ਸ਼ਹਿਰ ਦੀ ਪੁਲੀਸ ਨੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਸ਼ੁਰੂ ਕਰ ਦਿੱਤੀ ਹੈ ।

ਸਹਾਇਕ ਪੁਲੀਸ ਕਮਿਸ਼ਨਰ (ਏ.ਸੀ.ਪੀ.) ਅਨੁਭਵ ਜੈਨ ਨੇ ਦੱਸਿਆ ਕਿ ਇਹ ਵੀਡੀਓ ਕਰੀਬ ਛੇ ਮਹੀਨੇ ਪੁਰਾਣੀ ਹੈ ਅਤੇ ਇਹ ਮਾਮਲਾ ਪਹਿਲਾਂ ਹੀ ਐਂਟੀ-ਕਰਪਸ਼ਨ ਬਿਊਰੋ (ਏ.ਸੀ.ਬੀ.) ਦੇ ਧਿਆਨ ਵਿੱਚ ਲਿਆਂਦਾ ਜਾ ਚੁੱਕਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਵਿਜੀਲੈਂਸ ਵਿਭਾਗ ਵੱਲੋਂ ਇਸ ਮਾਮਲੇ ਦੀ ਪੜਤਾਲ ਪਹਿਲਾਂ ਹੀ ਜਾਰੀ ਹੈ। ਏ.ਸੀ.ਪੀ. ਨੇ ਭਰੋਸਾ ਦਿੱਤਾ ਕਿ ਜਾਂਚ ਮੁਕੰਮਲ ਹੋਣ ਤੋਂ ਬਾਅਦ ਦੋਸ਼ੀ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਮੰਗਲਵਾਰ ਨੂੰ ਸਾਹਮਣੇ ਆਈ ਇਸ ਵੀਡੀਓ ਵਿੱਚ ਏ.ਐੱਸ.ਆਈ. ਇੱਕ ਪ੍ਰਾਈਵੇਟ ਟਰਾਂਸਪੋਰਟ ਬੱਸ ਨਾਲ ਹੋਏ ਸੜਕ ਹਾਦਸੇ ਦੇ ਸਬੰਧ ਵਿੱਚ 5,000 ਰੁਪਏ ਲੈਂਦਾ ਦਿਖਾਈ ਦੇ ਰਿਹਾ ਹੈ। ਜ਼ਿਕਰਯੋਗ ਹੈ ਕਿ ਬੀ.ਆਰ.ਟੀ.ਐੱਸ. ਲੇਨ ਵਿੱਚ ਹੋਏ ਇਸ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਜਾਨ ਚਲੀ ਗਈ ਸੀ। ਵੀਡੀਓ ਵਿੱਚ ਅਧਿਕਾਰੀ ਮੁਨਸ਼ੀ (ਹੈੱਡ ਕਾਂਸਟੇਬਲ) ਦੇ ਨਾਂ ’ਤੇ ਵਾਧੂ 1,000 ਰੁਪਏ ਦੀ ਮੰਗ ਵੀ ਕਰ ਰਿਹਾ ਹੈ, ਜਦੋਂਕਿ ਪੈਸੇ ਦੇਣ ਵਾਲਾ ਵਿਅਕਤੀ ਬਾਅਦ ਵਿੱਚ ਹੋਰ ਰਕਮ ਦੇਣ ਦਾ ਵਾਅਦਾ ਕਰਦਾ ਸੁਣਿਆ ਜਾ ਰਿਹਾ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News