ਤਰਨ ਤਾਰਨ ਤੇ ਅੰਮ੍ਰਿਤਸਰ ‘ਚ ਚੱਲੀਆਂ ਗੋਲੀਆਂ ! ਗੋਲੀ ਲੱਗਣ ਨਾਲ ਇਕ ਇਕ ਵਿਆਕਤੀ ਦੀ ਹੋਈ ਮੌਤ

4913359
Total views : 5895711

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ 

ਤਰਨਤਾਰਨ ਦੇ ਪਿੰਡ ਗੰਡੀਵਿੰਡ ਧੱਤਲ ‘ਚ ਇੱਕ ਬਜ਼ੁਰਗ ਕਿਸਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਕਿਸਾਨ ਦੀ ਪਛਾਣ 60 ਸਾਲਾ ਆਤਮਾ ਸਿੰਘ ਵੱਜੋਂ ਹੋਈ ਹੈ, ਜਿਸ ਨੂੰ ਮੁਲਜ਼ਮਾਂ ਵੱਲੋਂ ਘਰੋਂ ਬੁਲਾ ਕੇ ਗੋਲੀਆਂ ਮਾਰੀਆਂ ਗਈਆਂ। ਹਮਲਾਵਰ ਸੀਸੀਟੀਵੀ ਵਿੱਚ ਕੈਦ ਹੋ ਗਏ, ਜਿਨ੍ਹਾਂ ਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ।

ਮ੍ਰਿਤਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਤਮਾ ਸਿੰਘ ਆਪਣੇ ਘਰ ਵਿੱਚ ਮੌਜੂਦ ਸੀ, ਇਸ ਦੌਰਾਨ ਦੋ ਹਮਲਾਵਰਾਂ ਨੇ ਉਸ ਨੂੰ ਘਰੋਂ ਬੁਲਾਇਆ, ਜਿਵੇਂ ਹੀ ਉਹ ਬਾਹਰ ਦਰਵਾਜ਼ੇ ਕੋਲ ਪਹੁੰਚਿਆ ਤਾਂ ਉਸ ਨੂੰ ਗੋਲੀਆਂ ਚਲਾ ਦਿੱਤੀਆਂ।

ਇਸ ਦੌਰਾਨ ਇੱਕ ਗੋਲੀ ਆਤਮਾ ਸਿੰਘ ਦੇ ਮੱਥੇ ਵਿੱਚ ਜਾ ਵੱਜੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਉਪਰੰਤ ਦੋਵੇਂ ਹਮਲਾਵਰ ਮੋਟਰਸਾਈਲ ‘ਤੇ ਫਰਾਰ ਹੋ ਗਏ।

ਦੱਸਿਆ ਜਾ ਰਿਹਾ ਆਤਮਾ ਸਿੰਘ, ਪੰਜਾਬ ਰੋਡਵੇਜ਼ ਤੋਂ ਸੇਵਾ ਮੁਕਤ ਹੋਇਆ ਸੀ। ਉਹ ਆਪਣੇ ਪਿਛੇ ਪਤਨੀ, ਇੱਕ ਧੀ ਅਤੇ ਦੋ ਪੁੱਤਰ ਛੱਡ ਗਿਆ। ਘਟਨਾ ‘ਚ ਇੱਕ ਸੀਸੀਟੀਵੀ ਵੀ ਸਾਹਮਣੇ ਆਈ ਹੈ, ਜਿਸ ਵਿੱਚ ਮੋਟਰਸਾਈਕਲ ਸਵਾਰ ਦੋ ਵਿਅਕਤੀ ਗਲੀ ਵਿੱਚ ਕੁੱਝ ਲੋਕਾਂ ਕੋਲੋਂ ਕੁੱਝ ਪੁੱਛਦੇ ਵੀ ਵਿਖਾਈ ਦੇ ਰਹੇ ਹਨ।

ਸੁਲਤਾਨਵਿੰਡ ਰੋਡ ਤੇ ਡਰੰਮਾਂ ਵਾਲੇ ਬਾਜ਼ਾਰ ਵਿੱਚ  ਚੱਲੀ ਗੋਲੀ ਵਿੱਚ ਇੱਕ ਵਿਅਕਤੀ ਦੀ ਮੌਤ

ਅੰਮ੍ਰਿਤਸਰ ਵਿੱਚ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਦੋਂ ਕਿ ਉਸ ਦੇ ਨਾਲ ਆਏ ਚਾਰ ਹੋਰ ਗੰਭੀਰ ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੂੰ ਕੁਝ ਲੋਕ ਰਾਜੀਨਾਮਾ ਕਰਵਾਉਣ ਦੇ ਬਹਾਨੇ ਉਸ ਦੇ ਘਰੋਂ ਲੈ ਕੇ ਗਏ ਸਨ।

Amritsar Firing News

ਪਰ ਪਹੁੰਚਣ ‘ਤੇ, ਉਸ ਨੂੰ ਗੋਲੀ ਮਾਰ ਦਿੱਤੀ। ਜਿਸ ਨਾਲ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਅਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।

ਇਹ ਘਟਨਾ ਦੇਰ ਰਾਤ ਵਾਪਰੀ, ਮ੍ਰਿਤਕ ਦੀ ਪਛਾਣ ਸਾਬੂ ਵਜੋਂ ਹੋਈ ਹੈ। ਮ੍ਰਿਤਕ ਦੇ ਭਰਾ ਲਖਬੀਰ ਸਿੰਘ ਨੇ ਦੱਸਿਆ ਕਿ ਕੁਝ ਲੋਕ ਉਸ ਦੇ ਭਰਾ ਨੂੰ ਇਹ ਕਹਿ ਕੇ ਘਰੋਂ ਲੈ ਗਏ ਕਿ ਉਨ੍ਹਾਂ ਦਾ ਝਗੜਾ ਹੋਇਆ ਹੈ ਅਤੇ ਉਹ ਮਾਮਲਾ ਸੁਲਝਾਉਣ ਜਾ ਰਹੇ ਸਨ। ਹਾਲਾਂਕਿ, ਉੱਥੇ ਪਹੁੰਚਣ ‘ਤੇ ਸਥਿਤੀ ਅਚਾਨਕ ਵਿਗੜ ਗਈ ਅਤੇ ਮੁਲਜ਼ਮ ਨੇ ਗੋਲੀਬਾਰੀ ਕਰ ਦਿੱਤੀ।

ਹਮਲੇ ਵਿੱਚ ਉਸ ਦੇ ਭਰਾ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਉਸ ਦੇ ਨਾਲ ਮੌਜੂਦ ਹੋਰ ਲੋਕ ਗੰਭੀਰ ਜ਼ਖ਼ਮੀ ਹੋ ਗਏ। ਫਿਲਹਾਲ ਪੁਲਿਸ ਨੇ ਮੌਕੇ ਤੇ ਪਹੁੰਚ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।  ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News