ਅਗਲੇ ਪੰਜ ਦਿਨ ਗਰਮੀ ਕੱਢੇਗੀ ਵੱਟ ! ਤਾਪਮਾਨ ਵੱਧਣ ਦਾ ਮੌਸਮ ਵਿਭਾਗ ਜਾਰੀ ਕੀਤਾ ਅਲਰਟ – ਸਾਵਧਾਨ ਰਹਿਣ ਦੀ ਸਲਾਹ

4913326
Total views : 5895648

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ 
ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਗਰਮੀ ਦਾ ਅਸਰ ਤੇਜ਼ ਹੋਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਰਾਤ ਨੂੰ ਵੀ ਗਰਮੀ ਵਧਣ ਦ ਚਿਤਾਵਨੀ ਜਾਵਨੀ ਕੀਤੀ ਹੈ। ਪੰਜ ਦਿਨਾਂ ਵਿਚ ਲਗਾਤਾਰ ਵਾਧਾ ਹੋਣ ਦੇ ਆਸਾਰ ਹਨ, ਜਿਸ ਨਾਲ ਆਮ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਭਵਿੱਖਬਾਣੀ ਮੁਤਾਬਕ 20 ਅਪ੍ਰੈਲ ਤੋਂ 24 ਅਪ੍ਰੈਲ ਤੱਕ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੌਸਮ ਖੁਸ਼ਕ ਰਹੇਗਾ। ਇਸ ਸਮੇਂ ਦੌਰਾਨ ਦਿਨ ਵੇਲੇ ਤੇਜ਼ ਧੁੱਪ ਅਤੇ ਲੂ ਦ ਅਸਰ ਵੇਖਣ ਨੂੰ ਮਿਲੇਗਾ, ਜਦਕਿ ਰਾਤ ਵੇਲੇ ਵੀ ਪਾਰਾ ਆਮ ਤੋਂ ਵੱਧ ਰਹੇਗਾ।

ਮੌਸਮ ਵਿਭਾਗ ਮੁਤਾਬਕ ਬਠਿੰਡਾ, ਮਾਨਸਾ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਮੋਗਾ, ਫਰੀਦਕੋਟ, ਬਰਨਾਲਾ, ਸੰਗਰੂਰ, ਪਟਿਆਲਾ ਅਤੇ ਲੁਧਿਆਣਾ ਵਰਗੇ ਜ਼ਿਲ੍ਹਿਆਂ ਵਿੱਚ ਲੂ ਦਾ ਅਸਰ ਜਿਆਦਾ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਜਲੰਧਰ ਦੇ ਕੁਝ ਇਲਾਕਿਆਂ ਵਿੱਚ ਵੀ ਭਵਿੱਖਬਾਣੀ ਵਿੱਚ ਅਗਲੇ ਪੰਜ ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਤਿੰਨ ਤੋਂ ਚਾਰ ਡਿਗਰੀ ਵਾਧੇ ਦੀ ਭਵਿੱਖਬਾਣੀ ਕੀਤੀ ਗਈ ਹੈ। ਕਈ ਥਾਵਾਂ ‘ਤੇ ਪਾਰਾ ਪਹਿਲਾਂ ਹੀ ਆਮ ਨਾਲੋਂ ਵੱਧ ਦਰਜ ਕੀਤਾ ਗਿਆ ਹੈ, ਜਿਸ ਕਾਰਨ ਸਥਿਤੀ ਹੋਰ ਵੀ ਮੁਸ਼ਕਲ ਹੋ ਸਕਦੀ ਹੈ।

ਗਰਮ ਹਵਾਵਾਂ ਚੱਲ ਸਕਦੀਆਂ ਹਨ।ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਈਜਰੀ=ਬਿਨਾ ਕੰਮ ਤੋ ਘਰਾਂ ‘ਚੋ ਬਾਹਰ ਨਾ ਨਿਕਲਣ ਦੀ ਦਿੱਤੀ ਸਲਾਹ

20 ਅਪ੍ਰੈਲ ਨੂੰ ਮੁੱਖ ਤੌਰ ‘ਤੇ ਦੱਖਣ-ਪੱਛਮ ਤੇ ਮੱਧ ਪੰਜਾਬ ਵਿਚ ਅਸਰ ਸ਼ੁਰੂ ਹੁੰਦਾ ਦਿਸ ਰਿਹਾ ਹੈ। ਇਸ ਦਿਨ ਬਠਿੰਡਾ, ਮਾਨਸਾ, ਮੁਕਤਸਰ, ਫਾਜ਼ਿਲਕਾ, ਫਿਰੋਜ਼ਪੁਰ, ਮੋਗਾ, ਫਰੀਦਕੋਟ, ਬਰਨਾਲਾ, ਸੰਗਰੂਰ ਅਤੇ ਪਟਿਆਲਾ ਜ਼ਿਲ੍ਹੇ ਵਿਚ ਅਸਰ ਵੇਖਣ ਨੂੰ ਮਿਲ ਸਕਦਾ ਹੈ।

21 ਅਪ੍ਰੈਲ ਨੂੰ ਗਰਮੀ ਦੀ ਅਸਰ ਵਧ ਕੇ ਮਾਲਵਾ ਦੇ ਨਾਲ-ਨਾਲ ਕੁਝ ਦੋਆਬਾ ਖੇਤਰਾਂ ਤੱਕ ਪਹੁੰਚ ਸਕਦ ਹੈ। ਇਸ ਦਿਨ ਬਠਿੰਡਾ, ਮਾਨਸਾ, ਮੁਕਤਸਰ, ਫਾਜਿਲਕਾ, ਫਿਰੋਜਪੁਰ, ਮੋਗਾ, ਫਰੀਦਕੋਟ, ਬਰਨਾਲਾ, ਸੰਗਰੂਰ, ਪਟਿਆਲਾ, ਲੁਧਿਆਣਾ, ਜਲੰਧਰ ਜਿਲ੍ਹਿਆਂ ਵਿਚ ਅਸਰ ਵੇਖਣ ਨੂੰ ਮਿਲ ਸਕਦਾ ਹੈ।

22 ਅਪ੍ਰੈਲ ਨੂੰ ਇਸ ਦਿਨ ਜਿਆਦਾਤਰ ਪੰਜਾਬ ਵਿਚ ਲੂ ਦਾ ਅਸਰ ਫੈਲ ਸਕਦ ਹੈ। ਇਸ ਦਿਨ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ (ਸ਼ਹੀਦ ਭਗਤ ਸਿੰਘ ਨਗਰ), ਲੁਧਿਆਣਾ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਬਰਨਾਲਾ, ਮੋਗਾ, ਫਰੀਦਕੋਟ, ਬਠਿੰਡਾ, ਮਾਨਸਾ, ਮੁਕਤਸਰ, ਫਾਜ਼ਿਲਕਾ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਵੇਖਣ ਨੂੰ ਮਿਲ ਸਕਦਾ ਹੈ।

23 ਅਪ੍ਰੈਲ ਨੂੰ ਲਗਭਗ ਪੂਰੇ ਪੰਜਾਬ ਵਿਚ ਲੂ ਤੇ ਗਰਮ ਰਾਤਾਂ ਦੀ ਸਥਿਤੀ ਬਣ ਸਕਦੀ ਹੈ। ਇਸ ਦਿਨ ਸੂਬੇ ਦੇ ਲਗਭਗ ਸਾਰੇ ਜਿਲ੍ਹਿਆਂ ਖਾਸਕਰ ਮਾਲਵਾ ਤੇ ਦੋਆਬਾ ਵਿਚ ਪੂਰੀ ਤਰ੍ਹਾਂ ਅਸਰ ਵੇਖਣ ਨੂੰਲ ਮਿਲ ਸਕਦਾ ਹੈ।

24 ਅਪ੍ਰੈਲ ਨੂੰ ਸਥਿਤੀ ਗੰਭੀਰ ਰਹਿ ਸਕਦੀ ਹੈ, ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਲੂ ਦੀ ਸਥਿਤੀ ਬਣੀ ਰਹਿੰਦੀ ਹੈ। ਇਸ ਦਿਨ ਪੰਜਾਬ ਭਰ ਦੇ ਜ਼ਿਆਦਾਤਰ ਜ਼ਿਲ੍ਹਿਆਂ ਖਾਸ ਕਰਕੇ ਬਠਿੰਡਾ, ਮਾਨਸਾ, ਮੁਕਤਸਰ, ਫਾਜ਼ਿਲਕਾ, ਫਿਰੋਜ਼ਪੁਰ, ਮੋਗਾ, ਫਰੀਦਕੋਟ, ਸੰਗਰੂਰ, ਪਟਿਆਲਾ, ਲੁਧਿਆਣਾ, ਜਲੰਧਰ ਅਤੇ ਹੁਸ਼ਿਆਰਪੁਰ ਵਿੱਚ ਅਸਰ ਵੇਖਣ ਨੂੰ ਮਿਲ ਸਕਦਾ ਹੈ।

ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ

ਮੌਸਮ ਵਿਭਾਗ ਨੇ ਲੋਕਾਂ ਨੂੰ ਦੁਪਹਿਰ ਦੀ ਧੁੱਪ ਦੇ ਸੰਪਰਕ ਤੋਂ ਬਚਣ ਦੀ ਸਲਾਹ ਦਿੱਤੀ ਹੈ।  ਮੌਸਮੀ ਫਲ ਅਤੇ ਸਬਜ਼ੀਆਂ, ਜਿਵੇਂ ਕਿ ਤਰਬੂਜ਼, ਖਰਬੂਜ਼ਾ, ਅੰਗੂਰ, ਖੀਰੇ, ਟਮਾਟਰ, ਘੀਆ ਤੇ ਤੋਰੀਆਂ ਦੀ ਵਰਤੋਂ ਵਧੇਰੇ ਕੀਤੀ ਜਾਵੇ, ਕਿਉਂਕਿ ਇਨ੍ਹਾਂ ਵਿਚ ਪਾਣੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੌਸਮ ਵਿਚ ਓ.ਆਰ.ਐਸ, ਨਿੰਬੂ ਪਾਣੀ, ਲੱਸੀ, ਨਾਰੀਅਲ ਦਾ ਪਾਣੀ ਅਤੇ ਹੋਰ ਤਰਲ ਪਦਾਰਥਾਂ ਦਾ ਸੇਵਨ ਵੱਧ ਤੋਂ ਵੱਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਗਰਮੀ ਦੇ ਸਿਖਰ ਦੇ ਘੰਟਿਆਂ ਦੌਰਾਨ ਖਾਣਾ ਬਣਾਉਣ ਤੋਂ ਪਰਹੇਜ਼ ਕਰੋ, ਰਸੋਈ ਦੇ ਖੇਤਰ ਨੂੰ ਚੰਗੀ ਤਰ੍ਹਾਂ ਹਵਾਦਾਰ ਕਰਨ ਲਈ ਦਰਵਾਜ਼ੇ ਅਤੇ ਖਿੜਕੀਆਂ ਖੁੱਲ੍ਹੀਆਂ ਰੱਖੋ। ਚਾਹ, ਕੌਫੀ ਦੀ ਵਰਤੋਂ ਘੱਟ ਤੋਂ ਘੱਟ ਕੀਤੀ ਜਾਵੇ, ਤਲੇ ਅਤੇ ਬਾਜ਼ਾਰੀ ਖਾਣੇ ਤੋਂ ਪਰਹੇਜ਼ ਕੀਤਾ ਜਾਵੇ।ਬਹੁਤ ਸਾਰਾ ਪਾਣੀ ਪੀਣ, ਹਲਕੇ ਅਤੇ ਢਿੱਲੇ ਕੱਪੜੇ ਪਾਉਣ ਅਤੇ ਆਪਣੇ ਸਿਰ ਢੱਕਣ ਦੀ ਵੀ ਸਲਾਹ ਦਿੱਤੀ ਗਈ ਹੈ। ਕਿਸਾਨਾਂ ਨੂੰ ਗਰਮੀ ਤੋਂ ਬਚਣ ਲਈ ਸਵੇਰੇ ਜਾਂ ਸ਼ਾਮ ਨੂੰ ਆਪਣੀਆਂ ਫਸਲਾਂ ਨੂੰ ਸਿੰਚਾਈ ਕਰਨ ਦੀ ਸਲਾਹ ਵੀ ਦਿੱਤੀ ਗਈ ਹੈ।

ਮਾਹਿਰਾਂ ਦਾ ਕਹਿਣਾ ਹੈ ਕਿ ਇਸ ਸਮੇਂ ਦੌਰਾਨ ਛੋਟੇ ਬੱਚਿਆਂ, ਬਜ਼ੁਰਗਾਂ ਅਤੇ ਬਿਮਾਰਾਂ ਨੂੰ ਵਿਸ਼ੇਸ਼ ਸਾਵਧਾਨੀ ਵਰਤਣ ਦੀ ਲੋੜ ਹੈ, ਕਿਉਂਕਿ ਗਰਮੀ ਦੀ ਲਹਿਰ ਉਨ੍ਹਾਂ ਦੀ ਸਿਹਤ ‘ਤੇ ਵਧੇਰੇ ਪ੍ਰਭਾਵ ਪਾ ਸਕਦੀ ਹੈਕੁਲ ਮਿਲਾ ਕੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਗਰਮੀ ਦਾ ਪ੍ਰਕੋਪ ਵਧਣ ਦੀ ਉਮੀਦ ਹੈ, ਅਤੇ ਲੋਕਾਂ ਨੂੰ ਇਸ ਮੌਸਮ ਦੇ ਪ੍ਰਭਾਵ ਤੋਂ ਬਚਣ ਲਈ ਚੌਕਸ ਰਹਿਣ ਅਤੇ ਆਪਣੇ ਰੋਜ਼ਾਨਾ ਦੇ ਕੰਮਾਂ ਵਿੱਚ ਬਦਲਾਅ ਕਰਨ ਦੀ ਜ਼ਰੂਰਤ ਹੋਏਗੀ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News