





Total views : 5946781







Total views : 5946781ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬੀ.ਐਨ.ਈ ਬਿਊਰੋ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ 915 ਗ੍ਰਾਮ ਆਈਸ (ਮੈਥਾਮਫੇਟਾਮਾਈਨ) ਅਤੇ ਪੰਜ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰ ਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਸੁੱਖਾ (21), ਸੋਲਾ ਸਿੰਘ ਉਰਫ਼ ਸੋਨੂੰ (29) ਅਤੇ ਕਰਨ ਸਿੰਘ (22) ਵਜੋਂ ਹੋਈ ਹੈ, ਜੋ ਸਾਰੇ ਫਿਰੋਜ਼ਪੁਰ ਦੇ ਪਿੰਡ ਸਾਹਾਂਕੇ ਦੇ ਰਹਿਣ ਵਾਲੇ ਹਨ।
ਬਰਾਮਦ ਪਿਸਤੌਲਾਂ ਵਿੱਚ ਦੋ 9 ਐੱਮਐੱਮ ਗਲੌਕ ਅਤੇ ਤਿੰਨ .30 ਬੋਰ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਸ਼ਾਮਲ ਹਨ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿਚ ਸਨ ਅਤੇ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀਆਂ ਜਾਂਦੀਆਂ ਨਸ਼ਿਆਂ/ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮੁਲਜ਼ਮ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਲਈ ਸਥਾਨਕ ਹੈਂਡਲਰ ਵਜੋਂ ਕੰਮ ਕਰ ਰਹੇ ਸਨ। ਡੀਜੀਪੀ ਨੇ ਕਿਹਾ ਕਿ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਵਾਸਤੇ ਇਸ ਮਾਮਲੇ ਵਿਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।
