ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ ‘ਤੇ ਹੋਏ ਧਮਾਕੇ ਦੌਰਾਨ ਮਰੇ ਵਿਆਕਤੀ ਦੀ ਪਹਿਚਾਣ ਪੰਜਵੜ੍ਹ (ਝਬਾਲ)ਵਾਸੀ ਜਗਰੂਪ ਸਿੰਘ ਜੂਪਾ ਵਜੋ ਹੋਈ

4913023
Total views : 5895164

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ ‘ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ ਉਡਾਉਂਦੇ ਸਮੇਂ ਇੱਕ ਵਿਅਕਤੀ ਦੀ ਮੌਤ ਹੋਈ, ਜਿਸਦੀ ਪਛਾਣ ਜਗਰੂਪ ਸਿੰਘ ਵਜੋਂ ਹੋਈ ਹੈ। ਹੁਣ ਇਸ ਨੂੰ ਲੈ ਕੇ ਕਈ ਹੈਰਾਨੀ ਜਨਕ ਖੁਲਾਸੇ ਹੋਏ ਹਨ। ਦੱਸ ਦਈਏ ਕਿ  ਉਸਦੀ ਪਛਾਣ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਪੰਜਵੜ ਦੇ ਰਹਿਣ ਵਾਲੇ ਜਗਰੂਪ ਸਿੰਘ ਉਰਫ਼ ਜੂਪਾ ਵਜੋਂ ਹੋਈ ਹੈ।

ਜਗਰੂਪ ਸਿੰਘ ਜੂਪਾ ਪੰਜਵੜ੍ਹ ਵਿਖੇ ਚਲਾਂਉਦਾ ਸੀ ਆਟਾ ਚੱਕੀ-ਤਰਨ ਤਾਰਨ ਉਪ ਚੋਣ ਦੌਰਾਨ ਜੂਪਾ ਵਿਰੁੱਧ ਥਾਣਾਂ ਝਬਾਲ ਵਿਖੇ ਪੋਸਟਰ ਪਾੜਨ ਦਾ ਮਾਮਲਾ ਹੈ ਦਰਜ

ਸ਼ੰਭੂ ਬਾਰਡਰ ਬਲਾਸਟ ਮਾਮਲੇ 'ਚ ਪਿੰਡ ਪੰਜਵੜ 'ਚ ਸੁਰੱਖਿਆ ਏਜੰਸੀਆਂ ਨੇ ਲਾਇਆ ਡੇਰਾ, ਪੁਲਿਸ ਨੇ ਹਿਰਾਸਤ 'ਚ ਲਿਆ ਜਗਰੂਪ ਪੰਜਵੜ ਦਾ ਭਰਾ

ਇਸ ਮਾਮਲੇ ਮਗਰੋਂ ਪਿੰਡ ਪੰਜਵੜ ਦੇ ਲੋਕ ਹੈਰਾਨ ਨਜ਼ਰ ਆਏ। ਹਾਲਾਂਕਿ, ਖੁਫੀਆ ਏਜੰਸੀਆਂ ਦੇ ਅਧਿਕਾਰੀਆਂ ਨੇ ਪਿੰਡ ਨੂੰ ਘੇਰਿਆ ਗਿਆ ਹੈ। ਜਗਰੂਪ ਸਿੰਘ ਜੂਪਾ, ਜੋ ਕਿ ਆਟਾ ਚੱਕੀ ਚਲਾਉਂਦਾ ਹੈ, ਦੀ ਉਮਰ ਲਗਭਗ 33 ਸਾਲ ਦੱਸੀ ਜਾ ਰਹੀ ਹੈ। ਦੱਸ ਦਈਏ ਕਿ ਤਰਨਤਾਰਨ ਵਿਧਾਨ ਸਭਾ ਉਪ ਚੋਣ ਦੌਰਾਨ ਪੋਸਟਰ ਪਾੜਨ ਦੇ ਮਾਮਲੇ ਵਿੱਚ ਝਬਾਲ  ਪੁਲਿਸ ਸਟੇਸ਼ਨ ਵਿੱਚ ਜੂਪਾ ਖਿਲਾਫ ਸ਼ਿਕਾਇਤ ਦਰਜ ਕਰਵਾਈ ਗਈ ਸੀ। ਇਸ ਤੋਂ ਇਲਾਵਾ ਜੂਪਾ ਖਿਲਾਫ ਕੋਈ ਹੋਰ ਅਪਰਾਧਿਕ ਮਾਮਲਾ ਦਰਜ ਨਹੀਂ ਕੀਤਾ ਗਿਆ ਹੈ। ਮੰਗਲਵਾਰ ਨੂੰ ਜਦੋਂ ਇਹ ਪਤਾ ਲੱਗਾ ਕਿ ਰੇਲਵੇ ਟਰੈਕ ‘ਤੇ ਹੋਏ ਧਮਾਕੇ ਵਿੱਚ ਜੂਪਾ ਦੀ ਮੌਤ ਹੋ ਗਈ ਹੈ, ਤਾਂ ਪਿੰਡ ਵਾਸੀ ਹੈਰਾਨ ਰਹਿ ਗਏ। ਹੁਣ ਤੱਕ ਮਿਲੀ ਜਾਣਕਾਰੀ ਮੁਤਾਬਿਕ ਦੋ ਧੀਆਂ ਦਾ ਪਿਤਾ ਜੂਪਾ ਅਕਸਰ ਨਿਹੰਗ ਪਹਿਰਾਵੇ ਵਿੱਚ ਰਹਿੰਦਾ ਸੀ। ਪਿੰਡ ਵਾਸੀਆਂ  ਨੇ ਕਿਹਾ ਕਿ ਉਨ੍ਹਾਂ ਨੇ ਕਦੇ ਸੋਚਿਆ ਵੀ ਨਹੀਂ ਸੀ ਕਿ ਵਿਆਹੁਤਾ ਜਗਰੂਪ ਸਿੰਘ ਦਹਿਸ਼ਤਗਰਦਾਂ ਨਾਲ ਜੁੜ ਜਾਵੇਗਾ।

ਪੁਲਿਸ ਜਗਰੂਪ ਸਿੰਘ ਜੂਪਾ ਦੇ ਪਰਿਵਾਰ ਸਬੰਧੀ ਰਿਕਾਰਡ ਦੀ ਜਾਂਚ ਕਰ ਰਹੀ ਹੈ। ਤਰਨਤਾਰਨ ਦੇ ਐਸਐਸਪੀ ਸੁਰਿੰਦਰ ਲਾਂਬਾ ਦਾ ਕਹਿਣਾ ਹੈ ਕਿ ਜੂਪਾ ਦੇ ਪਰਿਵਾਰ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਪੂਰੀ ਜਾਂਚ ਤੋਂ ਬਾਅਦ ਜੋ ਵੀ ਰਿਪੋਰਟ ਸਾਹਮਣੇ ਆਵੇਗੀ ਉਹ ਉੱਚ ਅਧਿਕਾਰੀਆਂ ਨੂੰ ਭੇਜੀ ਜਾਵੇਗੀ।

ਖੁਫੀਆ ਏਜੰਸੀਆਂ ਤੋਂ ਮਿਲੀ ਜਾਣਕਾਰੀ ਦੇ ਆਧਾਰ ‘ਤੇ, ਤਰਨਤਾਰਨ ਪੁਲਿਸ ਨੇ ਰੇਲਵੇ ਲਾਈਨ ਧਮਾਕੇ ਦੇ ਸਬੰਧ ਵਿੱਚ ਪੰਜ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਵਿਅਕਤੀ ਅੱਤਵਾਦੀ ਸਮੂਹਾਂ ਨਾਲ ਸਬੰਧਤ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕਰ ਸਕਦੇ ਹਨ।

ਪੁਲੀਸ ਵੱਲੋਂ ਚਾਰ ਨੌਜਵਾਨ ਗ੍ਰਿਫ਼ਤਾਰ

ਇਸ ਮਾਮਲੇ ਸਬੰਧੀ ਪੁਲੀਸ ਨੇ ਕਾਰਵਾਈ ਕਰਦਿਆਂ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਘਟਨਾ ਸਥਾਨ ’ਤੇ ਮਾਰੇ ਗਏ ਤਰਨ ਤਾਰਨ ਦੇ ਪਿੰਡ ਪੰਜਵੜ ਦੇ ਜਗਰੂਪ ਸਿੰਘ ਦਾ ਭਰਾ ਸਤਨਾਮ ਸਿੰਘ ਵਾਸੀ ਪੰਜਵੜ ਸਮੇਤ ਚਾਰ ਨੌਜਵਾਨ ਪਟਿਆਲਾ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਹਨ।

ਗ੍ਰਿਫਤਾਰ ਮੁਲਜ਼ਮਾਂ ਵਿੱਚ ਪ੍ਰਦੀਪ ਸਿੰਘ ਖਾਲਸਾ, ਕੁਲਵਿੰਦਰ ਸਿੰਘ ਬੱਗਾ ਦੋਵੇਂ ਵਾਸੀ ਜ਼ਿਲ੍ਹਾ ਮਾਨਸਾ ਅਤੇ ਗੁਰਪ੍ਰੀਤ ਸਿੰਘ ਗੋਪੀ ਵਾਸੀ ਤਰਨ ਤਾਰਨ ਦੇ ਨਾਂ ਸ਼ਾਮਿਲ ਹਨ। ਇਹ ਜਾਣਕਾਰੀ ਪਟਿਆਲਾ ਦੇ ਡੀਆਈਜੀ ਕੁਲਦੀਪ ਸਿੰਘ ਚਹਿਲ ਅਤੇ ਐੱਸ ਐੱਸ ਪੀ ਵਰੁਣ ਸ਼ਰਮਾ ਨੇ ਅੱਜ ਪਟਿਆਲਾ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ।

ਮੁਲਜਮਾਂ ਨੂੰ ਸੀਆਈਏ ਇੰਚਾਰਜ ਪ੍ਰਦੀਪ ਬਾਜਵਾ ਅਤੇ ਥਾਣਾ ਕੋਤਵਾਲੀ ਪਟਿਆਲਾ ਦੇ ਇੰਚਾਰਜ ਜਸਪ੍ਰੀਤ ਕਾਹਲੋਂ ਵੱਲੋਂ ਡੀਐੱਸਪੀ ਡੀ ਸੁਖ ਅੰਮ੍ਰਿਤ ਸਿੰਘ ਰੰਧਾਵਾ ਅਤੇ ਡੀਐੱਸਪੀ ਸਿਟੀ ਟੂ ਸਤਨਾਮ ਸਿੰਘ ਸੰਘਾ ਦੀ ਅਗਵਾਈ ਹੇਠ ਪਟਿਆਲਾ ਸ਼ਹਿਰ ਦੇ ਇਲਾਕੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ। ਮੁਢਲੇ ਵੇਰਵਿਆਂ ਅਨੁਸਾਰ ਇਸ ਘਟਨਾ ਦੇ ਤਾਰ ਪਾਕਿਸਤਾਨ ਨਾਲ ਜੁੜੇ ਹੋਏ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News