ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਨਾਲ ਸਬੰਧਤ ਚਾਰ ਮੁਲਜ਼ਮ ਸੱਤ ਪਿਸਤੌਲਾਂ ਸਣੇ ਕੀਤੇ ਕਾਬੂ

4913034
Total views : 5895183

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਸ਼ਾਂਤਮਈ ਬਣਾਉਣ ਲਈ ਚੱਲ ਰਹੀ ਮੁਹਿੰਮ ਦੇ ਤਹਿਤ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਸਰਹੱਦ ਪਾਰ ਹਥਿਆਰ ਤਸਕਰੀ ਮਾਡਿਊਲ ਨੂੰ ਬੇਨਕਾਬ ਕੀਤਾ ਹੈ। ਇਸ ਕਾਰਵਾਈ ਦੌਰਾਨ ਚਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਸੱਤ ਅਧੁਨਿਕ ਪਿਸਤੌਲ ਬਰਾਮਦ ਕੀਤੇ ਗਏ ਹਨ।ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਇੱਥੇ ਦਿੱਤੀ। ਗ੍ਰਿਫ਼ਤਾਰ ਮੁਲਜਮਾਂ ਦੀ ਪਛਾਣ ਸਮਰਬੀਰ ਸਿੰਘ ਉਰਫ਼ ਸਿਮਰ (21) ਵਸਨੀਕ ਮਹਿੰਦਰਾ ਕਾਲੋਨੀ ਅੰਮ੍ਰਿਤਸਰ; ਸਤਨਾਮ ਸਿੰਘ ਉਰਫ਼ ਸੱਟਾ (23) ਮੂਲ ਨਿਵਾਸੀ ਪਿੰਡ ਫਤਿਹਪੁਰ, ਤਰਨਤਾਰਨ ਅਤੇ ਮੌਜੂਦਾ ਵਸਨੀਕ ਕ੍ਰਿਸ਼ਨਾ ਨਗਰ ਅੰਮ੍ਰਿਤਸਰ; ਤਨੁਪ੍ਰੀਤ ਸਿੰਘ (26) ਵਸਨੀਕ ਪ੍ਰਤਾਪ ਨਗਰ ਅੰਮ੍ਰਿਤਸਰ; ਅਤੇ ਕਰਨਜੋਤ ਸਿੰਘ ਉਰਫ਼ ਸਾਜਨ (26) ਵਸਨੀਕ ਕ੍ਰਿਸ਼ਨਾ ਨਗਰ ਅੰਮ੍ਰਿਤਸਰ ਵਜੋਂ ਹੋਈ ਹੈ। ਬਰਾਮਦ ਹਥਿਆਰਾਂ ਵਿੱਚ ਦੋ 9 ਐਮਐਮ ਗਲੌਕ (ਆਸਟ੍ਰੀਆ ਬਣੇ), ਚਾਰ .30 ਬੋਰ (ਚੀਨ ਬਣੇ) ਅਤੇ ਇੱਕ .30 ਬੋਰ ਪਿਸਤੌਲ ਸ਼ਾਮਲ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪ੍ਰਾਰੰਭਿਕ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਦੋਸ਼ੀ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਅਧਾਰਿਤ ਤਸਕਰਾਂ ਨਾਲ ਸੰਪਰਕ ਵਿੱਚ ਸਨ। ਗੈਰਕਾਨੂੰਨੀ ਹਥਿਆਰਾਂ ਦੀ ਖੇਪ ਡਰੋਨਾਂ ਰਾਹੀਂ ਸਰਹੱਦ ਪਾਰੋਂ ਭੇਜੀ ਜਾਂਦੀ ਸੀ ਅਤੇ ਬਾਅਦ ਵਿੱਚ ਉਨ੍ਹਾਂ ਦੇ ਸਾਥੀਆਂ ਰਾਹੀਂ ਅਪਰਾਧਿਕ ਤੱਤਾਂ ਵਿੱਚ ਵੰਡ ਦਿੱਤੀ ਜਾਂਦੀ ਸੀ। ਉਨ੍ਹਾਂ ਕਿਹਾ ਕਿ ਇਸ ਨੈੱਟਵਰਕ ਦੇ ਅੱਗੇ ਅਤੇ ਪਿੱਛੇ ਦੇ ਲਿੰਕ ਖੋਜਣ ਲਈ ਜਾਂਚ ਜਾਰੀ ਹੈ ਤਾਂ ਜੋ ਹੋਰ ਸਾਥੀਆਂ ਦੀ ਪਛਾਣ ਕੀਤੀ ਜਾ ਸਕੇ।

Share this News