





Total views : 5946827







Total views : 5946827ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਪੰਜਾਬ ਵਿੱਚ ਮੀਂਹ ਦਾ ਮੌਜੂਦਾ ਸਿਲਸਿਲਾ 8 ਮਈ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ, ਜਿਸ ਕਾਰਨ ਮੌਸਮ ਵਿਭਾਗ ਨੇ 4 ਅਤੇ 5 ਮਈ ਨੂੰ ਪੰਜਾਬ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ।
ਭਾਰਤੀ ਮੌਸਮ ਵਿਭਾਗ ਵੱਲੋਂ 3 ਮਈ ਨੂੰ ਜਾਰੀ ਕੀਤੇ ਗਏ ਮੌਸਮ ਬੁਲੇਟਿਨ ਅਨੁਸਾਰ, ਸੂਬੇ ਵਿੱਚ 6, 7 ਅਤੇ 8 ਮਈ ਨੂੰ ਕੁਝ ਥਾਵਾਂ ‘ਤੇ ਹਲਕਾ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਗਈ ਹੈ, ਜਦੋਂ ਕਿ 4 ਅਤੇ 5 ਮਈ ਨੂੰ ਪੰਜਾਬ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਤੱਕ ਦਿਨ ਦੇ ਤਾਪਮਾਨ ਵਿੱਚ ਕੋਈ ਖ਼ਾਸ ਬਦਲਾਅ ਨਹੀਂ ਆਵੇਗਾ, ਪਰ ਉਸ ਤੋਂ ਬਾਅਦ ਪਾਰੇ ਵਿੱਚ 3 ਤੋਂ 4 ਡਿਗਰੀ ਦੀ ਗਿਰਾਵਟ ਆਉਣ ਦੀ ਉਮੀਦ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
