ਵਿਜੀਲੈਂਸ ਬਿਊਰੋ ਨੇ 5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਰੰਗੇ ਹੱਥੀਂ ਕੀਤਾ ਕਾਬੂ-15000  ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੀਤਾ ਕੇਸ ਦਰਜ

4913034
Total views : 5895183

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬੀ.ਐਨ.ਈ ਬਿਊਰੋ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਗਲਾਡਾ, ਲੁਧਿਆਣਾ ਦੇ ਦਫ਼ਤਰ ਵਿੱਚ ਤਾਇਨਾਤ ਸਕਿਉਰਿਟੀ ਗਾਰਡ ਜਸਵਿੰਦਰ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਖਾਸੀ ਕਲਾਂ ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।


ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਪਿੰਡ ਭਾਮੀਆ ਕਲਾਂ ਜ਼ਿਲ੍ਹਾ ਲੁਧਿਆਣਾ ਵਿੱਚ ਆਪਣੀ ਦੁਕਾਨ ਬਣਾ ਰਿਹਾ ਸੀ। ਇਸ ਸਬੰਧ ਵਿੱਚ ਦੋਸ਼ੀ ਸੁਰੱਖਿਆ ਗਾਰਡ ਉਸਦੀ ਉਸਾਰੀ ਅਧੀਨ ਦੁਕਾਨ ’ਤੇ ਆਇਆ ਅਤੇ ਉਸਨੂੰ ਦੱਸਿਆ ਕਿ ਇਹ ਉਸਾਰੀ ਗ਼ੈਰ-ਪ੍ਰਮਾਣਿਤ ਹੈ ਅਤੇ ਉਸਨੂੰ ਧਮਕੀ ਦਿੱਤੀ ਕਿ ਉਸਦੀ ਦੁਕਾਨ ਢਾਹ ਦਿੱਤੀ ਜਾਵੇਗੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਸੁਰੱਖਿਆ ਗਾਰਡ ਨੇ 12000 ਰੁਪਏ ਦੀ ਰਿਸ਼ਵਤ ਮੰਗੀ ਅਤੇ ਪ੍ਰਾਪਤ ਕੀਤੀ। ਜਦੋਂ ਦੋਸ਼ੀ ਨੇ ਹੋਰ 5000 ਰੁਪਏ ਦੀ ਮੰਗ ਕੀਤੀ ਤਾਂ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਯੂਨਿਟ ਲੁਧਿਆਣਾ ਨਾਲ ਸੰਪਰਕ ਕੀਤਾ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ।
ਉਸਦੀ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਸੁਰੱਖਿਆ ਗਾਰਡ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਪੁਲਿਸ ਸਟੇਸ਼ਨ ਲੁਧਿਆਣਾ ਵਿਖੇ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਵਿਜੀਲੈਂਸ ਬਿਊਰੋ ਵੱਲੋਂ 15000  ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਦੇ ਚਲਦਿਆਂ ਨਰੇਸ਼ ਕੁਮਾਰ ਵਸੀਕਾ ਨਵੀਸ, ਪਟਿਆਲਾ ਵਿਰੁੱਧ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਮਾਮਲਾ ਪ੍ਰੋਫੈਸਰ ਕਲੋਨੀ ਚੀਕਾ ਜ਼ਿਲ੍ਹਾ ਕੈਥਲ, ਹਰਿਆਣਾ ਦੇ ਇੱਕ ਨਿਵਾਸੀ ਵੱਲੋਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਦਰਜ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਨੇ ਜ਼ਿਲ੍ਹਾ ਪਟਿਆਲਾ ਵਿੱਚ ਜ਼ਮੀਨ ਖਰੀਦੀ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਨਰੇਸ਼ ਕੁਮਾਰ ਵਸੀਕਾ ਨਵੀਸ ਨੇ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਦੀ ਜ਼ਮੀਨ ਦੀ ਰਜਿਸਟ੍ਰੀ ਕਰਨ ਦੇ ਬਦਲੇ 15000 ਰੁਪਏ ਰਿਸ਼ਵਤ ਲਈ। ਦੋਸ਼ੀ ਵਸੀਕਾ ਨਵੀਸ ਨੇ ਰਿਸ਼ਵਤ ਲੈਂਦੇ ਸਮੇਂ ਤਹਿਸੀਲਦਾਰ ਦੇ ਡਰਾਈਵਰ ਅਤੇ ਪਟਵਾਰੀ ਨੂੰ  ਮੌਕੇ ’ਤੇ ਬੁਲਾਇਆ । ਇਸ ਤੋਂ ਬਾਅਦ ਤਹਿਸੀਲਦਾਰ ਨੇ ਉਸਦੀ ਰਜਿਸਟ੍ਰੀ ਦਰਜ ਕਰ ਦਿੱਤੀ ਸੀ। ਜ਼ਿਕਰਯੋਗ ਹੈ ਕਿ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ।ਇਸ ਸਬੰਧ ਵਿੱਚ ਉਕਤ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News