





Total views : 5915102







Total views : 5915102ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਪੰਜਾਬ ਸਰਕਾਰ ਨੇ ਮਾਲ, ਪੁਨਰਵਾਸ ਤੇ ਆਫ਼ਤ ਪ੍ਰਬੰਧਨ ਵਿਭਾਗ ‘ਚ ਪ੍ਰਬੰਧੀ ਪੱਖਾਂ ਤੇ ਲੋਕ ਹਿਤਾਂ ਨੂੰ ਧਿਆਨ ਵਿਚ ਰੱਖਦੇ ਹੋਏ 12 ਮਾਲ ਅਫਸਰਾਂ ਦੇ ਟਰਾਂਸਫਰ ਤੇ ਨਿਯੁਕਤੀ ਦੇ ਹੁਕਮ ਜਾਰੀ ਕੀਤੇ ਹਨ। ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ, ਮਾਲ, ਪੰਜਾਬ ਅਨੁਰਾਗ ਵਰਮਾ ਨੇ ਇਹ ਹੁਕਮ ਜਾਰੀ ਕੀਤੇ ਹਨ। ਹੁਕਮਾਂ ਅਨੁਸਾਰ ਜ਼ਿਲ੍ਹਾ ਮਾਲ ਅਫਸਰ ਪ੍ਰਦੀਪ ਕੁਮਾਰ ਨੂੰ ਤਰੱਕੀ ਦੇ ਕੇ ਲੁਧਿਆਣਾ, ਜਸਵਿੰਦਰ ਸਿੰਘ ਨੂੰ ਰੂਪਨਗਰ, ਜਸਪ੍ਰੀਤ ਸਿੰਹ ਨੂੰ ਸ਼ਹੀਦ ਭਗਤ ਸਿੰਘ ਨਗਰ, ਦਿਵਯਾ ਸਿੰਗਲਾ ਨੂੰ ਬਠਿੰਡਾ, ਜਿਨਸੂ ਬਾਂਸਲ ਨੂੰ ਕਪੂਰਥਲਾ ਤੇ ਵਾਧੂ ਚਾਰਜ ਪ੍ਰਿੰਸੀਪਲ ਸਟੇਟ ਪਟਵਾਰ ਟ੍ਰੇਨਿੰਗ ਸਕੂਲ, ਜਲੰਧਰ ਤੇ ਕਰਮਜੋਤ ਕੌਰ ਨੂੰ ਫਤਿਹਗੜ੍ਹ ਸਾਹਿਬ ਤਾਇਨਾਤ ਕੀਤਾ ਹੈ।
ਇਸ ਤੋਂ ਇਲਾਵਾ ਜ਼ਿਲ੍ਹਾ ਮਾਲ ਅਫ਼ਸਰ ਮੋਗਾ ਨੂੰ ਹੁਣ ਡਿਪਟੀ ਡਾਇਰੈਕਟਰ ਲੈਂਡ ਰਿਕਾਰਡ, ਜਲੰਧਰ ਲਗਾਇਆ ਹੈ।ਜ਼ਿਲ੍ਹਾ ਮਾਲ ਅਫਸਰ ਅਮਨਦੀਪ ਚਾਵਲਾ ਜੋ ਮੌਜੂਦਾ ਸਮੇਂ ਪ੍ਰਿੰਸੀਪਲ ਸਟੇਟ ਪਟਵਾਰ ਟ੍ਰੇਨਿੰਗ ਸਕੂਲ ਜਲੰਧਰ ਸਨ ਤੇ ਵਾਧੂ ਚਾਰਜ ਹੁਸ਼ਿਆਰਪੁਰ ਵੀ ਸੰਭਾਲ ਰਹੇ ਸਨ ਨੂੰ ਹੁਸ਼ਿਆਰਪੁਰ ਵਿਖੇ ਤਾਇਨਾਤੀ ਦਿੱਤੀ ਹੈ। ਨਵਕੀਰਤ ਸਿੰਘ ਨੂੰ ਪਟਿਆਲਾ, ਲਵਪ੍ਰੀਤ ਕੌਰ ਨੂੰ ਫਰੀਦਕੋਟ ਤੇ ਵਾਧੂ ਚਾਰਜ ਫਿਰੋਜ਼ਪੁਰ ਤੇ ਜਸਕਰਨਜੀਤ ਸਿੰਘ ਨੂੰ ਗੁਰਦਾਸਪੁਰ ਦੇ ਨਾਲ ਪਠਾਨਕੋਟ ਦਾ ਵਾਧੂ ਚਾਰਜ ਦੇ ਦਿੱਤਾ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
