ਅੰਮ੍ਰਿਤਸਰ ਤੇ ਜਲੰਧਰ ਬੰਬ ਧਮਾਕਿਆ ਪਿਛੇ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈ.ਐਸ.ਆਈ. ਦਾ ਹੱਥ -ਡੀ.ਜੀ.ਪੀ. ਗੌਰਵ ਯਾਦਵ

4913359
Total views : 5895711

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ 

ਅੰਮ੍ਰਿਤਸਰ ਦੇ ਖਾਸਾ ਛਾਉਣੀ ‘ਚ ਬੰਬ ਧਮਾਕੇ ਦਾ ਜਾਇਜ਼ਾ ਲੈਣ ਪਹੁੰਚੇ ਡੀ.ਜੀ.ਪੀ. ਗੌਰਵ ਯਾਦਵ ਨੇ ਦਾਅਵਾ ਕੀਤਾ ਕਿ ਇਸ ਧਮਾਕੇ ਪਿੱਛੇ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈ.ਐਸ.ਆਈ. ਦਾ ਹੱਥ ਹੋ ਸਕਦਾ ਹੈ, ਕਿਉਂਕਿ ਭਾਰਤ ਆਪ੍ਰੇਸ਼ਨ ਸੰਧੂਰ ਦੀ ਵਰੇਗੰਢ ਮਨਾ ਰਿਹਾ ਹੈ ਅਤੇ ਇਹ ਧਮਾਕੇ ਪਾਕਿਸਤਾਨ ਦੀ ਕੋਝੀ ਸਾਜਿਸ਼ ਸਨ।

ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਨੂੰ ਸਿਰ ਨਹੀਂ ਚੁੱਕਣ ਦੇਵਾਂਗੇ

ਪੰਜਾਬ ਡੀਜੀਪੀ ਗੌਰਵ ਯਾਦਵ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਇੰਨ੍ਹਾਂ ਧਮਾਕਿਆਂ ਦੇ ਪਿੱਛੇ ਆਈਐਸਆਈ ਦਾ ਹੱਥ ਦੱਸਿਆ ਹੈ। ਡੀਜੀਪੀ ਗੌਰਵ ਯਾਦਵ ਦਾ ਕਹਿਣਾ ਹੈ ਕਿ ਅੰਮ੍ਰਿਤਸਰ ਅਤੇ ਜਲੰਧਰ ਧਮਾਕਿਆਂ ਦੀ ਜਾਂਚ ਤੇਜ਼ੀ ਨਾਲ ਅੱਗੇ ਵਧ ਰਹੀ ਹੈ। ਪੁਲਿਸ ਨੇ ਕਈ ਮਹੱਤਵਪੂਰਨ ਸੁਰਾਗ ਲੱਭੇ ਹਨ, ਜਿਨ੍ਹਾਂ ਵਿੱਚ ਪਾਕਿਸਤਾਨ ਨਾਲ ਜੁੜੇ ਅਤੇ ਖਾਲਿਸਤਾਨ ਪੱਖੀ ਤੱਤਾਂ ਦੀ ਸ਼ਮੂਲੀਅਤ ਦਾ ਸ਼ੱਕ ਹੈ। ਡੀ.ਜੀ.ਪੀ. ਗੌਰਵ ਯਾਦਵ ਨੇ ਅੱਗੇ ਕਿਹਾ ਕਿ ਇਹ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਹੈ ਅਤੇ ਅਸੀਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਨੂੰ ਸਿਰ ਨਹੀਂ ਚੁੱਕਣ ਦਿਆਂਗੇ।

ਕਾਬਿਲੇਗੌਰ ਹੈ ਕਿ ਪੰਜਾਬ ਵਿੱਚ ਮੰਗਲਵਾਰ ਸ਼ਾਮ ਨੂੰ ਜਲੰਧਰ ਵਿੱਚ ਬੀਐਸਐਫ ਹੈੱਡਕੁਆਰਟਰ ਦੇ ਸਾਹਮਣੇ ਇੱਕ ਧਮਾਕਾ ਹੋਇਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਅੰਮ੍ਰਿਤਸਰ ਵਿੱਚ ਵੀ ਰਾਤ 11 ਵਜੇ ਦੇ ਕਰੀਬ ਖਾਸਾ ਵਿੱਚ ਇੱਕ ਫੌਜੀ ਕੈਂਪ ਦੇ ਸਾਹਮਣੇ ਇੱਕ ਧਮਾਕਾ ਹੋਇਆ।ਉਨ੍ਹਾਂ ਕਿਹਾ ਕਿ ਜਲੰਧਰ ਵਿਖੇ ਧਮਾਕਿਆਂ ਦਾ ਅੰਮ੍ਰਿਤਸਰ ਵਾਲੇ ਧਮਾਕੇ ਨਾਲ ਕੋਈ ਮੇਲ ਨਹੀਂ ਹੈ, ਕਿਉਂਕਿ ਉਸ ਦੀ ਜ਼ਿੰਮੇਵਾਰੀ ਖਾਲਿਸਤਾਨੀ ਜਥੇਬੰਦੀ ਵਲੋਂ ਲੈ ਲਈ ਗਈ ਹੈ, ਜਦੋਂ ਕਿ ਇਸ ਦੇ ਜ਼ਿੰਮੇਵਾਰੀ ਹਾਲੇ ਤੱਕ ਕਿਸੇ ਵਲੋਂ ਨਹੀਂ ਲਈ ਗਈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News