





Total views : 5895711







Total views : 5895711ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਜ਼ਿਲ੍ਹਾ ਅੰਮ੍ਰਿਤਸਰ ਦੇ ਕਈ ਨਿੱਜੀ ਸਕੂਲਾਂ ਵਲੋਂ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਦੀਆਂ ਮਿਲ ਰਹੀਆਂ ਲਗਾਤਾਰ ਸ਼ਿਕਾਇਤਾਂ ਤੇ ਕਾਰਵਾਈ ਕਰਦਿਆਂ ਸ. ਕੰਵਲਜੀਤ ਸਿੰਘ ਸੰਧੂ ਜ਼ਿਲ੍ਹਾ ਸਿੱਖਿਆ ਅਫ਼ਸਰ (ਐ. ਸਿ.) ਅੰਮ੍ਰਿਤਸਰ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਟੀਮ ਵਲੋਂ ਨਿੱਜੀ ਸਕੂਲਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ ਅਤੇ ਸਕੂਲੀ ਵਿਦਿਆਰਥੀਆਂ ਨੂੰ ਮਿਲਦੀਆਂ ਵਰਦੀਆਂ, ਕਿਤਾਬਾਂ ਅਤੇ ਅਦਾ ਕੀਤੀ ਜਾ ਰਹੀ ਦਾਖਲਾ ਤੇ ਮਹੀਨਾਵਾਰ ਫੀਸਾਂ ਦਾ ਮੁਲਾਂਕਣ ਕੀਤਾ ਗਿਆ।
ਸਿੱਖਿਆ ਵਿਭਾਗ ਦੀ ਜ਼ਿਲ੍ਹਾ ਪੱਧਰੀ ਟੀਮ ਵਲੋਂ ਨਿੱਜੀ ਸਕੂਲਾਂ ਦਾ ਨਿਰੀਖਣ

ਇਸ ਸੰਬੰਧੀ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਸ. ਕੰਵਲਜੀਤ ਸਿੰਘ ਸੰਧੂ ਨੇ ਕਿਹਾ ਕਿ ਪਿਛਲ਼ੇ ਸਮੇਂ ਵਿੱਚ ਬਹੁਤ ਸਾਰੇ ਮਾਪਿਆਂ ਅਤੇ ਕਈ ਸਮਾਜ ਸੇਵੀ ਸੰਸਥਾਵਾਂ ਵਲੋਂ ਨਿੱਜੀ ਸਕੂਲਾਂ ਵਲੋਂ ਵਿਦਿਆਰਥੀਆਂ ਨੂੰ ਦਿਤੀਆਂ ਜਾਣਾ ਵਾਲੀਆਂ ਵਰਦੀਆਂ ਅਤੇ ਕਿਤਾਬਾਂ ਸਮੇਤ ਮਹੀਨਾਵਾਰ ਫੀਸਾਂ ਵਿੱਚ ਵੱਡਾ ਵਾਧਾ ਕੀਤੇ ਜਾਣ ਸੰਬੰਧੀ ਸ਼ਿਕਾਇਤਾਂ ਜ਼ਿਲ਼੍ਹਾ ਸਿੱਖਿਆ ਦਫਤਰ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ ਸਨ, ਜਿਸ ਸੰਬੰਧੀ ਅੱਜ ਜਿਥੇ ਬਟਾਲਾ ਰੋਡ ਸਥਿਤ ਨਵਜੋਤ ਸੀਨੀਅਰ ਸੈਕੰਡਰੀ, ਨਵਜੋਤ ਮਾਡਲ ਸਕੂਲ ਅਤੇ ਨਰਾਇਣਾ ਪਬਲਿਕ ਸਕੂਲ ਬਲਿਊ ਵੈਲੀ ਮੀਰਾਂਕੋਟ ਸਮੇਤ ਹੋਰ ਨਿੱਜੀ ਸਕੂਲਾਂ ਦਾ ਨਿਰੀਖਣ ਕਰਦਿਆਂ ਸਕੂਲ ਪ੍ਰਬੰਧਨ ਵਲੋਂ ਵਿਦਿਆਰਥੀਆਂ ਲਈ ਨਿਰਧਾਰਿਤ ਕੀਤੀ ਵਰਦੀ, ਕਿਤਾਬਾਂ ਦੀ ਖ੍ਰੀਦ ਲਈ ਵਿਿਦਆਰਥੀ ਸਹੂਲਤ ਲਈ ਜਾਰੀ ਦੁਕਾਨਾਂ ਦੀ ਸੂਚੀ ਸਮੇਤ ਸਕੂਲ ਦੇ ਦਾਖਲਾ ਅਤੇ ਮਹੀਨਾਵਾਰ ਫੀਸ ਸੰਬੰਧੀ ਜਾਣਕਾਰੀ ਹਾਸਲ ਕੀਤੀ।
ਇਸਦੇ ਨਾਲ ਹੀ ਕੋਰਟ ਰੋਡ ਤੇ ਸਥਿਤ ਇਕ ਨਿੱਜੀ ਪੈਲਸ ਵਿਖੇ ਇਕ ਵਿਸੇਸ਼ ਸਕੂਲ ਦੇ ਵਿਿਦਆਰਥੀਆਂ ਨੂੰ ਵਰਦੀਆਂ, ਸਕੂਲ ਬੈਗ ਅਤੇ ਹੋਰ ਸਮਾਨ ਵੇਚਣ ਲਈ ਬਣਾਏ ਆਰਜੀ ਸਟਾਲ ਦਾ ਵਿਸੇਸ਼ ਤੌਰ ਤੇ ਨਿਰੀਖਣ ਕਰਦੇ ਹੋਏ ਸਿੱਖਿਆ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੇ ਅਦੇਸ਼ ਦਿਤੇ। ਇਸ ਸਮੇਂ ਸ. ਸੰਧੂ ਨੇ ਨਿੱਜੀ ਸਕੂਲ ਪ੍ਰਬੰਧਕਾਂ ਨੂੰ ਸਿੱਖਿਆ ਵਿਭਾਗ ਪੰਜਾਬ ਵਲੋਂ ਵਿਦਿਆਰਥੀ ਹਿੱਤ ਵਿੱਚ ਸਮੇਂ ਸਮੇਂ ਸਿਰ ਜਾਰੀ ਅਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ। ਇਸ ਮੌਕੇ ਨਿੱਜੀ ਸਕੂਲਾਂ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਿਦਆਰਥੀਆਂ ਲਈ ਕਿਸੇ ਵੀ ਪ੍ਰਕਾਰ ਦੀ ਸ਼ਿਕਾਇਤ ਦਰਜ ਕਰਵਾਉਣ ਲਈ ਜ਼ਿਲ੍ਹਾ ਪੱਧਰੀ ਵਟਸਐਪ ਨੰਬਰ 7973696051 ਜਾਰੀ ਕੀਤਾ ਗਿਆ ਜਿਸ ਤੇ ਵਟਸਐਪ ਸੰਦੇਸ਼ ਰਾਹੀ ਵਿਿਦਆਰਥੀ ਅਤੇ ਮਾਪੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਇਸ ਸਮੇਂ ਉਨ੍ਹਾਂ ਨਾਲ ਪਰਮਿੰਦਰ ਸਿੰਘ ਸਰਪੰਚ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ, ਪ੍ਰਿੰਸਪਾਲ ਸਿੰਘ ਲੀਗਲ ਸਹਾਇਕ, ਹਰਪ੍ਰੀਤ ਸਿੰਘ ਬੁਕਸ ਕੋਆਰਡੀਨੇੇਟਰ ਹਾਜਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-