ਲਾਲਜੀਤ ਭੁੱਲਰ ਦੇ ਪਿਤਾ ਦੀਆਂ ਵਧੀਆਂ ਮੁਸ਼ਕਿਲਾਂ , ਹਾਈ ਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ

4913359
Total views : 5895711

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ 

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਅਧਿਕਾਰੀ ਗਗਨਦੀਪ ਸਿੰਘ ਰੰਧਾਵਾ ਦੇ ਖੁਦਕੁਸ਼ੀ ਮਾਮਲੇ ‘ਚ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਦੀਆਂ ਮੁਸ਼ਕਲਾਂ ਫਿਲਹਾਲ ਘਟਦੀਆਂ ਨਜ਼ਰ ਨਹੀਂ ਆ ਰਹੀਆਂ। ਸੁਖਦੇਵ ਸਿੰਘ ਭੁੱਲਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੀ ਕੋਈ ਰਾਹਤ ਨਹੀਂ ਮਿਲੀ ਹੈ। ਅਦਾਲਤ ਨੇ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਤੱਕ ਮੁਲਤਵੀ ਕਰ ਦਿੱਤੀ ਹੈ ਅਤੇ ਉਨ੍ਹਾਂ ਦੀ ਗ੍ਰਿਫਤਾਰੀ ‘ਤੇ ਰੋਕ ਲਗਾਉਣ ਤੋਂ ਵੀ ਇਨਕਾਰ ਕਰ ਦਿੱਤਾ। ਨਤੀਜੇ ਵਜੋਂ ਗ੍ਰਿਫ਼ਤਾਰੀ ਦਾ ਖ਼ਤਰਾ ਅਜੇ ਵੀ ਸੁਖਦੇਵ ਸਿੰਘ ਭੁੱਲਰ ‘ਤੇ ਮੰਡਰਾ ਰਿਹਾ ਹੈ।

ਦਰਅਸਲ ‘ਚ ਹੇਠਲੀ ਅਦਾਲਤ ਵੱਲੋਂ ਉਨ੍ਹਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕੀਤੇ ਜਾਣ ਤੋਂ ਬਾਅਦ ਸੁਖਦੇਵ ਸਿੰਘ ਭੁੱਲਰ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਸੁਣਵਾਈ ਦੌਰਾਨ ਉਨ੍ਹਾਂ ਦੇ ਵਕੀਲ ਨੇ ਦਲੀਲ ਦਿੱਤੀ ਕਿ ਉਨ੍ਹਾਂ ਦੀ ਸਿਹਤ ਠੀਕ ਨਹੀਂ ਹੈ ਅਤੇ ਉਹ ਜਾਂਚ ਵਿੱਚ ਹਿੱਸਾ ਲੈਣ ਲਈ ਤਿਆਰ ਹਨ, ਇਸ ਲਈ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਦਿੱਤੀ ਜਾਣੀ ਚਾਹੀਦੀ ਹੈ। ਹਾਲਾਂਕਿ ਅਦਾਲਤ ਨੇ ਇਸ ਪੜਾਅ ‘ਤੇ ਕੋਈ ਵੀ ਅੰਤਰਿਮ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News