





Total views : 5915146







Total views : 5915146ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਮਲੌਦ/ਬਾਰਡਰ ਨਿਊਜ ਸਰਵਿਸ
ਪੰਜਾਬ ਦੇ ਮਾਲ ਵਿਭਾਗ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਵਿੱਤੀ ਕਮਿਸ਼ਨਰ ਮਾਲ ਵੱਲੋਂ ਮਲੌਦ ਦੇ ਨਾਇਬ ਤਹਿਸੀਲਦਾਰ ਰਘੂਬੀਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਸੇਵਾ ਤੋਂ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਗਏ। ਇਹ ਸਖ਼ਤ ਕਾਰਵਾਈ ਉਨ੍ਹਾਂ ਵਿਰੁੱਧ ਲੱਗੇ ਗੰਭੀਰ ਇਲਜ਼ਾਮਾਂ ਦੀ ਮੁਢਲੀ ਜਾਂਚ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਜਾਣਕਾਰੀ ਅਨੁਸਾਰ ਰਘੂਬੀਰ ਸਿੰਘ ‘ਤੇ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਜਾ ਕੇ ਨਿਯਮਾਂ ਦੇ ਉਲਟ ਰਜਿਸਟਰੀਆਂ ਕਰਨ ਦੇ ਦੋਸ਼ ਹਨ, ਜਿਸ ਕਾਰਨ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਇਸ ਮਾਮਲੇ ਨੂੰ ਬੇਹੱਦ ਗੰਭੀਰਤਾ ਨਾਲ ਲਿਆ ਹੈ।
ਸ਼ਕਾਇਤਾ ਨੇ ਮੁਅੱਤਲੀ ਨੂੰ ਦੱਸਿਆ ਨਕਾਫੀ ! ਵਿਜੀਲੈਸ ਤੋ ਨਾਇਬ ਤਹਿਸੀਲਦਾਰ ਦੀਆਂ ਜਾਇਦਾਦਾਂ ਦੀ ਜਾਂਚ ਕਰਾਉਣ ਦੀ ਕੀਤੀ ਮੰਗ
ਇਸ ਪੂਰੇ ਮਾਮਲੇ ਦਾ ਖੁਲਾਸਾ ਖੰਨਾ ਦੇ ਰਹਿਣ ਵਾਲੇ ਮਨਿੰਦਰ ਸਿੰਘ ਵੱਲੋਂ ਕੀਤੀ ਗਈ ਇੱਕ ਸ਼ਿਕਾਇਤ ਤੋਂ ਬਾਅਦ ਹੋਇਆ। ਸ਼ਿਕਾਇਤਕਰਤਾ ਨੇ ਵਿੱਤ ਕਮਿਸ਼ਨਰ ਕੋਲ ਪਹੁੰਚ ਕਰਕੇ ਦੱਸਿਆ ਸੀ ਕਿ ਰਘੂਬੀਰ ਸਿੰਘ ਜਦੋਂ ਪਾਇਲ ਵਿੱਚ ਤਾਇਨਾਤ ਸਨ, ਤਾਂ ਉਨ੍ਹਾਂ ਨੇ ਆਪਣੇ ਦਾਇਰੇ ਤੋਂ ਬਾਹਰਲੇ ਇਲਾਕਿਆਂ ਦੀਆਂ ਰਜਿਸਟਰੀਆਂ ਕਰਕੇ ਕਾਨੂੰਨੀ ਪ੍ਰਕਿਰਿਆ ਦੀ ਉਲੰਘਣਾ ਕੀਤੀ ਸੀ। ਮਾਲ ਵਿਭਾਗ ਵੱਲੋਂ ਕਰਵਾਈ ਗਈ ਜਾਂਚ ਦੌਰਾਨ ਜਦੋਂ ਇਨ੍ਹਾਂ ਦੋਸ਼ਾਂ ਵਿੱਚ ਸੱਚਾਈ ਨਜ਼ਰ ਆਈ, ਤਾਂ ਵਧੀਕ ਮੁੱਖ ਸਕੱਤਰ ਵੱਲੋਂ ਮੁਅੱਤਲੀ ਦੇ ਆਰਡਰ ਜਾਰੀ ਕਰ ਦਿੱਤੇ ਗਏ।
ਇਸ ਕਾਰਵਾਈ ਤੋਂ ਬਾਅਦ ਹੁਣ ਨਾਇਬ ਤਹਿਸੀਲਦਾਰ ਦੀਆਂ ਮੁਸ਼ਕਲਾਂ ਹੋਰ ਵਧਦੀਆਂ ਨਜ਼ਰ ਆ ਰਹੀਆਂ ਹਨ। ਸ਼ਿਕਾਇਤਕਰਤਾ ਮਨਿੰਦਰ ਸਿੰਘ ਨੇ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਸਿਰਫ਼ ਮੁਅੱਤਲੀ ਹੀ ਕਾਫ਼ੀ ਨਹੀਂ ਹੈ, ਬਲਕਿ ਰਘੂਬੀਰ ਸਿੰਘ ਦੀ ਆਮਦਨ ਤੋਂ ਵੱਧ ਜਾਇਦਾਦ ਦੀ ਵੀ ਡੂੰਘਾਈ ਨਾਲ ਜਾਂਚ ਕਰਵਾਈ ਜਾਣੀ ਚਾਹੀਦੀ ਹੈ। ਮਾਲ ਵਿਭਾਗ ਦੇ ਇਸ ਕਦਮ ਨੇ ਭ੍ਰਿਸ਼ਟਾਚਾਰ ਜਾਂ ਨਿਯਮਾਂ ਦੀ ਅਣਦੇਖੀ ਕਰਨ ਵਾਲੇ ਹੋਰਨਾਂ ਅਧਿਕਾਰੀਆਂ ਨੂੰ ਵੀ ਸਖ਼ਤ ਸੰਕੇਤ ਦਿੱਤਾ ਹੈ ਕਿ ਅਹੁਦੇ ਦੀ ਦੁਰਵਰਤੋਂ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-