





Total views : 5895731







Total views : 5895731ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹਾਲਾਂਕਿ, ਈਡੀ ਵੱਲੋਂ ਅਜੇ ਤੱਕ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ। ਸੂਤਰਾਂ ਦਾ ਦਾਅਵਾ ਹੈ ਕਿ ਈਡੀ ਦੀ ਟੀਮ ਨੇ ਅਰੋੜਾ ਤੋਂ ਲੰਬੇ ਸਮੇਂ ਤੱਕ ਪੁੱਛਗਿੱਛ ਕੀਤੀ ਅਤੇ ਉਨ੍ਹਾਂ ਨੂੰ ਅਗਲੇਰੀ ਜਾਂਚ ਲਈ ਦਿੱਲੀ ਲਿਜਾਇਆ ਜਾ ਸਕਦਾ ਹੈ। ਸੂਤਰਾਂ ਦੇ ਹਵਾਲੇ ਤੋਂ ਇਹ ਖਬਰ ਸਾਹਮਣੇ ਆਈ ਹੈ ਕਿ ਈਡੀ ਦੀ ਟੀਮ ਵਲੋਂ ਸਵੇਰ ਤੋਂ ਹੀ ਅਰੋੜਾ ਦੇ ਘਰ ਛਾਪੇਮਾਰੀ ਕੀਤੀ ਜਾ ਰਹੀ ਸੀ, ਜਿਸਤੋਂ ਬਾਅਦ ਟੀਮ ਵਲੋਂ ਇਹ ਕਾਰਵਾਈ ਕੀਤੀ ਗਈ ਹੈ।
ਇਹ ਕਾਰਵਾਈ ਕਰੀਬ 100 ਕਰੋੜ ਰੁਪਏ ਦੀ ਕਥਿਤ ਫਰਜ਼ੀ ਖਰੀਦ ਅਤੇ ਦੁਬਈ-ਭਾਰਤ ਕੈਸ਼ ਟ੍ਰਿਪਿੰਗ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਕੀਤੀ ਗਈ ਦੱਸੀ ਜਾ ਰਹੀ ਹੈ। ਇਹ ਮਾਮਲਾ ਕਥਿਤ ਤੌਰ ’ਤੇ ਫਰਜ਼ੀ ਬਿਲਿੰਗ, ਸ਼ੈੱਲ ਕੰਪਨੀਆਂ ਅਤੇ ਵਿਦੇਸ਼ੀ ਲੈਣ-ਦੇਣ ਰਾਹੀਂ ਪੈਸੇ ਦੀ ਹੇਰਾਫੇਰੀ ਨਾਲ ਜੁੜਿਆ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਦੁਬਈ ਰਾਹੀਂ ਹੋਈ ਕਥਿਤ ਕੈਸ਼ ਟ੍ਰਿਪਿੰਗ ਦੀ ਵੀ ਜਾਂਚ ਕੀਤੀ ਜਾ ਰਹੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-