ਪੰਜਾਬ ‘ਚ 8 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦਾ ਚੋਣ ਕਮਿਸ਼ਨ ਨੇ ਕੀਤਾ ਰਸਮੀ ਐਲਾਨ ! 26 ਮਈ ਨੂੰ ਪੈਣਗੀਆ ਵੋਟਾਂ ਤੇ 29 ਨੂੰ ਆਉਣਗੇ ਨਤੀਜੇ

4946755
Total views : 5946723

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿੳਜ ਸਰਵਿਸ 

  ਪੰਜਾਬ ਵਿੱਚ ਲੰਬੇ ਸਮੇਂ ਤੋਂ ਉਡੀਕੀਆਂ ਜਾ ਰਹੀਆਂ ਸਥਾਨਕ ਸਰਕਾਰਾਂ  ਦੀਆਂ ਚੋਣਾਂ ਦਾ ਅੱਜ ਅਧਿਕਾਰਤ ਤੌਰ ‘ਤੇ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਅੱਜ ਚੰਡੀਗੜ੍ਹ ਵਿਖੇ ਇੱਕ ਅਹਿਮ ਪ੍ਰੈਸ ਕਾਨਫਰੰਸ ਦੌਰਾਨ ਚੋਣਾਂ ਦੇ ਸ਼ਡਿਊਲ ਬਾਰੇ ਜਾਣਕਾਰੀ ਸਾਂਝੀ ਕੀਤੀ। ਕਮਿਸ਼ਨਰ ਦੇ ਐਲਾਨ ਦੇ ਨਾਲ ਹੀ ਪੂਰੇ ਸੂਬੇ ਵਿੱਚ ਚੋਣ ਜਾਬਤਾ ਲਾਗੂ ਹੋ ਗਿਆ ਹੈ।

ਚੋਣ ਕਮਿਸ਼ਨ ਅਨੁਸਾਰ, ਇਸ ਵਾਰ ਪੰਜਾਬ ਭਰ ਦੀਆਂ 8 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਵਿੱਚ ਚੋਣਾਂ ਕਰਵਾਈਆਂ ਜਾਣਗੀਆਂ। ਇਨ੍ਹਾਂ ਚੋਣਾਂ ਵਿੱਚ ਕੁੱਲ 36,72,932 ਵੋਟਰ ਆਪਣੇ ਸੰਵਿਧਾਨਕ ਹੱਕ ਦੀ ਵਰਤੋਂ ਕਰਕੇ ਨਵੇਂ ਨੁਮਾਇੰਦਿਆਂ ਦੀ ਚੋਣ ਕਰਨਗੇ।

ਚੋਣ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਭਰ ਵਿੱਚ ਵੋਟਾਂ ਪਾਉਣ ਦਾ ਅਮਲ 26 ਮਈ 2026 ਨੂੰ ਮੁਕੰਮਲ ਕੀਤਾ ਜਾਵੇਗਾ ਅਤੇ 29 ਮਈ ਨੂੰ ਨਤੀਜੇ ਨਤੀਜੇ ਆਉਣਗੇ। ਅੱਜ ਤੋਂ ਚੋਣ ਜਾਬਤਾ ਲਾਗੂ ਹੋਣ ਕਾਰਨ ਸਰਕਾਰ ਹੁਣ ਕਿਸੇ ਵੀ ਨਵੇਂ ਪ੍ਰੋਜੈਕਟ ਜਾਂ ਵਿਕਾਸ ਕਾਰਜ ਦਾ ਐਲਾਨ ਨਹੀਂ ਕਰ ਸਕੇਗੀ। ਪ੍ਰਸ਼ਾਸਨ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਚੋਣਾਂ ਨੂੰ ਅਮਨ-ਅਮਾਨ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾਵੇ।

ਚੋਣਾਂ ਦੀ ਤਰੀਕ ਦਾ ਐਲਾਨ ਹੁੰਦਿਆਂ ਹੀ ਸਿਆਸੀ ਪਾਰਟੀਆਂ ਵਿੱਚ ਹਲਚਲ ਤੇਜ਼ ਹੋ ਗਈ ਹੈ। ਸੱਤਾਧਾਰੀ ਆਮ ਆਦਮੀ ਪਾਰਟੀ ਸਮੇਤ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵੱਲੋਂ ਆਪੋ-ਆਪਣੇ ਉਮੀਦਵਾਰਾਂ ਦੀ ਚੋਣ ਲਈ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤਾ ਗਿਆ ਹੈ। ਸ਼ਹਿਰੀ ਖੇਤਰਾਂ ਵਿੱਚ ਇਹ ਚੋਣਾਂ ਸਾਰੀਆਂ ਪਾਰਟੀਆਂ ਲਈ ਵੱਕਾਰ ਦਾ ਸਵਾਲ ਹਨ।  ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News