





Total views : 5906470







Total views : 5906470ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ ਬਾਰਡਰ ਨਿੳਜ ਸਰਵਿਸ
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਨੇ ਬਾਜ਼ੀ ਮਾਰੀ ਹੈ। ਦਸਵੀਂ ਜਮਾਤ ਦੇ ਇਮਤਿਹਾਨ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਦੇ 26,443 ਹਾਜ਼ਰ ਵਿਦਿਆਰਥੀਆਂ ਵਿੱਚੋਂ 26,022 ਵਿਦਿਆਰਥੀ ਪਾਸ ਹੋਏ ਹਨ ਅਤੇ ਜ਼ਿਲ੍ਹੇ ਦੀ ਪਾਸ ਪ੍ਰਤੀਸ਼ਤਤਾ 98.41 ਰਹੀ ਹੈ, ਜੋ ਕਿ ਸਾਰੇ ਪੰਜਾਬ ਵਿੱਚੋਂ ਪਹਿਲੇ ਸਥਾਨ `ਤੇ ਹੈ।
ਸੂਬੇ ਭਰ ‘ਚੋ ਜਿਲਾ ਅੰਮ੍ਰਿਤਸਰ ਪਹਿਲੇ ਸਥਾਨ ‘ਤੇ ਰਿਹਾ – ਜਿਲ੍ਹਾ ਸਿਖਿਆ ਅਫਸਰ ਰਾਜੇਸ਼ ਸ਼ਰਮਾਂ

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਰਜੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਇਹ ਸ਼ਾਨਦਾਰ ਉਪਲਬਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ, ਦੂਰਦਰਸ਼ੀ ਸੋਚ ਅਤੇ ਸਕੂਲ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਦੀਆਂ ਪ੍ਰਭਾਵਸ਼ਾਲੀ ਨੀਤੀਆਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਇਸ ਸਫਲਤਾ ਵਿੱਚ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਦੀ ਯੋਗ ਅਗਵਾਈ, ਲਗਾਤਾਰ ਮਾਰਗਦਰਸ਼ਨ ਅਤੇ ਸਿੱਖਿਆ ਪ੍ਰਤੀ ਵਚਨਬੱਧਤਾ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ। ਉਨ੍ਹਾਂ ਦੇ ਸਹਿਯੋਗ ਅਤੇ ਪ੍ਰੇਰਣਾ ਸਦਕਾ ਜ਼ਿਲ੍ਹਾ ਅੰਮ੍ਰਿਤਸਰ ਨੇ ਸਿੱਖਿਆ ਖੇਤਰ ਵਿੱਚ ਇੱਕ ਨਵਾਂ ਮਾਪਦੰਡ ਸਥਾਪਿਤ ਕੀਤਾ ਹੈ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਰਾਜੇਸ਼ ਕੁਮਾਰ ਸ਼ਰਮਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਰਾਜੇਸ਼ ਖੰਨਾ ਨੇ ਜ਼ਿਲ੍ਹੇ ਦੇ ਸਮੂਹ ਸਕੂਲ ਮੁਖੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਲਈ ਵਧਾਈ ਦਿੱਤੀ ਹੈ। ਉਨ੍ਹਾਂ ਸਾਰੇ ਅਧਿਆਪਕ ਵਰਗ ਅਤੇ ਵਿਦਿਆਰਥੀਆਂ ਦਾ ਹੌਸਲਾ ਵਧਾਉਂਦਿਆਂ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਉਹ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਸਿੱਖਿਆ ਦੇ ਹਰ ਖੇਤਰ ਵਿੱਚ ਨਵੇਂ ਮਾਪਦੰਡ ਸਥਾਪਿਤ ਕਰਦੇ ਰਹਿਣਗੇ। ਉਨ੍ਹਾਂ ਇਹ ਵੀ ਉਮੀਦ ਜਤਾਈ ਕਿ ਸਿੱਖਿਆ ਵਿਭਾਗ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸੁਵਿਧਾਵਾਂ ਦਾ ਸਾਰਥਕ ਇਸਤੇਮਾਲ ਕਰਦਿਆਂ ਭਵਿੱਖ ਵਿੱਚ ਵੀ ਜ਼ਿਲ੍ਹਾ ਅੰਮ੍ਰਿਤਸਰ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਉੱਚਾਈਆਂ ਹਾਸਲ ਕਰਦਾ ਰਹੇਗਾ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-