ਰਾਮਤੀਰਥ ਰੋਡ ‘ਤੇ ਨਵੀਆਂ ਵਿਕਸਿਤ ਹੋ ਰਹੀਆਂ 3 ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

4920306
Total views : 5906462

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ 

ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨਆਈ.ਏ.ਐੱਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਇਨਾਯਤਪੀ.ਸੀ.ਐੱਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਵਿੰਗ ਵੱਲੋਂ ਰਾਮਤੀਰਥ ਰੋਡ ਉੱਪਰ ਪੈਂਦੇ ਪਿੰਡ ਵਡਾਲਾ ਭਿੱਟੇਵੱਡ ਵਿਖੇ ਨਿਉ ਮੈਪਲ ਸਿਟੀਅਣ-ਅਧਿਕਾਰਤ ਕਲੋਨੀ (ਏਕਮ ਗਾਰਡਨ ਦੇ ਸਾਹਮਣੇ) ਅਤੇ ਆਰ.ਟੀ ਇਨਕਲੇਵ (ਐਕਸਟੈਂਸ਼ਨ) ਨਾਮਕ ਬਣ ਰਹੀਆਂ ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀਆਂ ਨੂੰ ਢਾਹ ਦਿੱਤਾ ਗਿਆ ਹੈ।ਜ਼ਿਲ੍ਹਾ ਟਾਊਨ ਪਲਾਨਰਅਮਰਿੰਦਰਜੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਨਿਯੰਤਰਣ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡ ਵਡਾਲਾ ਭਿੱਟੇਵੱਡ ਵਿਖੇ ਵਿਕਸਿਤ ਕੀਤੀਆਂ ਜਾ ਰਹੀਆਂ ਨਵੀਆਂ ਅਣ-ਅਧਿਕਾਰਤ ਕਲੋਨੀਆਂ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਇਹਨਾਂ ਵਿਰੁੱਧ ਮਿਤੀ 14/05/2026 ਰਾਹੀਂ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਇਹਨਾਂ ਅਣ-ਅਧਿਕਾਰਤ ਕਲੋਨੀਆਂ ਦੇ ਮਾਲਕਾਂ ਨੇ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਅਤੇ ਨੋਟਿਸ ਜਾਰੀ ਹੋਣ ਦੇ ਬਾਵਜੂਦ ਉਕਤ ਅਣ-ਅਧਿਕਾਰਤ ਕਲੋਨੀਆਂ ਸਬੰਧੀ ਸਪੱਸ਼ਟੀਕਰਨ ਦੇਣ ਦੀ ਬਜਾਏ ਮੌਕੇ ਤੇ ਵਿਕਾਸ ਦੇ ਕੰਮਾਂ ਨੂੰ ਜਾਰੀ ਰੱਖਿਆ ਗਿਆਜਿਸ ਦੇ ਤਹਿਤ ਉੱਚ ਅਧਿਕਾਰੀਆਂ ਦੇ ਹੁਕਮਾਂ ਤਹਿਤ ਉਕਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ।

ਅੰਮ੍ਰਿਤਸਰ ਵਿਕਾਸ ਅਥਾਰਟੀ, ਪੁੱਡਾ ਦੇ ਜਿਲ੍ਹਾ ਨਗਰ ਯੋਜਨਕਾਰ (ਰੈਗੁਲੇਟਰੀ) ਵਿੰਗ ਵੱਲੋਂ ਕੀਤੀ ਗਈ ਕਾਰਵਾਈ

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਰਾਮਤੀਰਥ ਰੋਡ ਉੱਪਰ ਪੈਂਦੇ ਪਿੰਡ ਵਡਾਲਾ ਭਿੱਟੇਵੱਡ ਵਿਖੇ ਵਿਸਕਿਤ ਨਿਉ ਮੈਪਲ ਸਿਟੀ ਖਿਲਾਫ ਪਹਿਲਾਂ ਵੀ ਮਿਤੀ 03/09/2024 ਰਾਹੀਂਆਰ.ਟੀ ਇਨਕਲੇਵ (ਐਕਸਟੈਂਸ਼ਨ) ਖਿਲਾਫ ਪਹਿਲਾਂ ਵੀ ਮਿਤੀ 04/04/2025 ਰਾਹੀਂ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਸੀਪਰ ਕਲੋਨੀ ਦੇ ਮਾਲਕਾਂ ਵੱਲੋਂ ਹੁਣ ਮੌਕੇ ਤੇ ਦੁਬਾਰਾ ਵਿਕਾਸ ਦੇ ਕੰਮ ਸ਼ੁਰੂ ਕਰ ਲਏ ਸਨਜਿਸ ਕਰਕੇ ਹੁਣ ਨਵੇਂ ਕੀਤੇ ਵਿਕਾਸ ਕਾਰਜਾਂ ਨੂੰ ਮੁੜ ਢਾਹਿਆ ਗਿਆ।ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਵਿਰੁੱਧ ਪਾਪਰਾ ਐਕਟ-1995 ਦੀ ਸੋਧ 2024 ਅਨੁਸਾਰ 5 ਤੋਂ 10 ਸਾਲ ਦੀ ਕੈਦ ਅਤੇ 25 ਲੱਖ ਤੋਂ 5 ਕਰੋੜ ਦਾ ਜੁਰਮਾਨਾ ਕੀਤਾ ਜਾ ਸਕਦਾ ਹੈ ਜਿਸ ਕਰਕੇ ਉਕਤ ਕਲੋਨੀ ਅਧੀਨ ਆਉਂਦੀ ਜ਼ਮੀਨ ਦੇ ਮਾਲਕਾਂ ਅਤੇ ਕਲੋਨੀ ਵਿਕਸਿਤ ਕਰਨ ਵਾਲਿਆਂ ਖ਼ਿਲਾਫ਼ ਲੋੜੀਂਦੀ ਕਾਰਵਾਈ ਕਰਨ ਲਈ ਪੁਲਿਸ ਵਿਭਾਗ ਨੂੰ ਵੀ ਰੈਵੇਨਿਊ ਰਿਕਾਰਡ ਦੇ ਆਧਾਰ ਲਿਖਿਆ ਜਾ ਰਿਹਾ ਹੈ।

ਏਡੀਏ ਦੇ ਰੈਗੂਲੇਟਰੀ ਵਿੰਗ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਗੈਰ-ਕਨੂੰਨੀ ਕਲੋਨੀਆਂ ਜੋ ਕਿ ਪੁੱਡਾ ਵਿਭਾਗ ਤੋਂ ਮੰਜੂਰ ਸ਼ੁਦਾ ਨਹੀਂ ਹਨਉਹਨਾਂ ਵਿੱਚ ਪੈਂਦੇ ਪਲਾਟਾਂ ਦੀ ਵਿਕਰੀ ਸਬੰਧੀ ਕਿਸੇ ਵੀ ਇਸ਼ਤਿਹਾਰ ਅਨੁਸਾਰ ਪਲਾਟ ਖਰੀਦਣ ਤੋਂ ਪਹਿਲਾਂ ਉਸ ਕਲੋਨੀ ਸਬੰਧੀ ਪੁੱਡਾ ਵੱਲੋਂ ਜਾਰੀ ਕੀਤੀ ਗਈ ਮੰਜੂਰੀ ਦੀ ਮੰਗ ਜ਼ਰੂਰ ਕਰਨ ਅਤੇ ਅੰਮ੍ਰਿਤਸਰ ਵਿਕਾਸ ਅਥਾਰਿਟੀ ਦੀ ਵੈਬਸਾਈਟ ਉਪਰ ਉਪਲਬਧ ਅਣ-ਅਧਿਕਾਰਿਤ ਕਲੋਨੀਆਂ ਸਬੰਧੀ ਵੇਰਵਿਆਂ ਨੂੰ ਜ਼ਰੂਰ ਵਾਚ ਲਿਆ ਜਾਵੇ ਤਾਂ ਜੋ ਉਨ੍ਹਾਂ ਦੇ ਧਨ ਮਾਲ ਦਾ ਨੁਕਸਾਨ ਨਾ ਹੋ ਸਕੇ ਅਤੇ ਉਨ੍ਹਾਂ ਲਈ ਪਰੇਸ਼ਾਨੀ ਦਾ ਕਾਰਨ ਨਾ ਬਣੇ। ਇਸ ਤੋ ਇਲਾਵਾ ਉਹਨਾਂ ਵੱਲੋਂ ਇਹ ਵੀ ਅਪੀਲ ਕੀਤੀ ਗਈ ਕਿ ਜ਼ਿਲ੍ਹੇ ਅੰਦਰ ਕਿਸੇ ਵੀ ਜਗ੍ਹਾ ਉੱਪਰ ਕਿਸੇ ਵੀ ਪ੍ਰਕਾਰ ਦੀ ਉਸਾਰੀ ਕਰਨ ਤੋਂ ਪਹਿਲਾਂ ਪੁੱਡਾ ਵਿਭਾਗ ਪਾਸੋਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰਨ ਉਪਰੰਤ ਹੀ ਉਸਾਰੀ ਕੀਤੀ ਜਾਵੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News