ਐਸ.ਡੀ.ਐਮ ਗੁਰਦਾਸਪੁਰ ਅਨੁਪ੍ਰੀਤ ਕੌਰ ਰੰਧਾਵਾ ਨੂੰ ਪੱਟੀ ਪੁਲਿਸ ਨੇ ਇਕ ਕਰੋੜ 63 ਲੱਖ ਰੁਪਏ ਗਬਨ ਦੇ ਮਾਮਲੇ ‘ਚ ਕੀਤਾ ਗ੍ਰਿਫ਼ਤਾਰ

4946755
Total views : 5946723

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ /ਬਾਰਡਰ ਨਿਊਜ ਸਰਵਿਸ 

ਗੁਰਦਾਸਪੁਰ ਵਿਖੇ ਐਸ.ਡੀ.ਐਮ. ਦੀ ਸੇਵਾ ਨਿਭਾਅ ਰਹੇ ਪੀ.ਸੀ.ਐਸ. ਅਧਿਕਾਰੀ ਅਨੁਪ੍ਰੀਤ ਕੌਰ ਰੰਧਾਵਾ ਨੂੰ ਅੱਜ ਸਵੇਰੇ 7 ਵਜੇ ਪੱਟੀ ਪੁਲਿਸ ਵਲੋਂ ਹਿਰਾਸਤ ਵਿਚ ਲੈ ਲਿਆ ਗਿਆ। ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਇਸ ਮਾਮਲੇ ਨੂੰ ਜੰਮੂ ਕਸ਼ਮੀਰ- ਰਾਜਸਥਾਨ ਹਾਈਵੇ ਲਈ ਐਕੁਆਇਰ ਕੀਤੀ ਜ਼ਮੀਨ ਦੇ ਵਿਚ ਹੋਏ ਗਬਨ ਦੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

 ਸੂਤਰਾਂ ਅਨੁਸਾਰ ਇਸ ਮਾਮਲੇ ਵਿਚ ਹੀ ਐਸ.ਡੀ.ਐਮ. ਅਨੁਪ੍ਰੀਤ ਕੌਰ ਰੰਧਾਵਾ ਨੂੰ ਪੱਟੀ ’ਚ ਪੁਲਿਸ ਵਲੋਂ ਸਵੇਰੇ ਉਨ੍ਹਾਂ ਦੇ ਸਰਕਾਰੀ ਘਰ ਤੋਂ ਹਿਰਾਸਤ ਵਿਚ ਲਿਆ ਗਿਆ ਹੈ।ਮਈ 2022 ਵਿੱਚ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਕੀਤੇ ਗਏ ਪ੍ਰਸ਼ਾਸਨਿਕ ਫੇਰਬਦਲ ਅਤੇ ਤਬਾਦਲਿਆਂ ਦੌਰਾਨ ਅਨੁਪ੍ਰੀਤ ਕੌਰ ਰੰਦਾਵਾ ਨੂੰ ਦੁਬਾਰਾ ਬਹਾਲ ਕਰ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਸਰਗਰਮ ਫੀਲਡ ਪੋਸਟਿੰਗ ਮਿਲਣੀ ਸ਼ੁਰੂ ਹੋਈ। ਇਸ ਤੋਂ ਬਾਅਦ ਉਸ ਨੂੰ ਹਾਲ ਹੀ ਵਿੱਚ ਗੁਰਦਾਸਪੁਰ ਵਿੱਚ ਐਸਡੀਐਮ ਵਜੋਂ ਤਾਇਨਾਤ ਕੀਤਾ ਗਿਆ ਸੀ। ਡਾ. ਅਨੁਪ੍ਰੀਤ ਕੌਰ ਦਾ ਪੇਕਾ ਅਤੇ ਜੱਦੀ ਪਰਿਵਾਰ ਅੰਮ੍ਰਿਤਸਰ ਦਾ ਹੈ। ਉਸ ਨੇ ਅੰਮ੍ਰਿਤਸਰ ਵਿੱਚ ਆਪਣੀ ਐਮਬੀਬੀਐਸ ਪੂਰੀ ਕੀਤੀ ਅਤੇ ਫਿਰ ਪੀਸੀਐਸ ਦੀ ਪ੍ਰੀਖਿਆ ਪਾਸ ਕੀਤੀ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News