ਗੁਰਦੁਆਰਾ ਬੀੜ ਸਾਹਿਬ ਵਿਖੇ ਵਿਸ਼ਾਲ ਸ਼ੈਡ ਦੀ ਉਸਾਰੀ ਆਰੰਭ -ਸ਼੍ਰੋਮਣੀ ਕਮੇਟੀ ਵੱਲੋਂ ਸੰਤ ਬਾਬਾ ਕਸ਼ਮੀਰ ਸਿੰਘ ਜੀ ਭੂਰੀਵਾਲਿਆਂ ਨੂੰ ਸੌਂਪੀ ਸੇਵਾ

4920305
Total views : 5906461

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਬੀੜ ਸਾਹਿਬ/ /ਬਾਰਡਰ ਨਿਊਜ ਸਰਵਿਸ 

ਸਿੱਖ ਪੰਥ ਦੇ ਮਹਾਨ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਸੰਸਾਰ ਭਰ ਤੋਂ ਨਤਮਸਤਕ ਹੋਣ ਆਉਣ ਵਾਲੀਆਂ ਸੰਗਤਾਂ ਦੀ ਸੇਵਾ ਤੇ ਸੁਵਿਧਾ ਨੂੰ ਮੁੱਖ ਰੱਖਦਿਆਂ ਚਰਨ ਕੁੰਡ ਤੋਂ ਗੁਰਦੁਆਰਾ ਸਾਹਿਬ ਤੱਕ ਅਤਿ ਆਧੁਨਿਕ ਵਿਸ਼ਾਲ ਸ਼ੈਡ ਦੀ ਉਸਾਰੀ ਦੀ ਸੇਵਾ ਅੱਜ ਹੈਂਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਵੱਲੋਂ ਅਰਦਾਸ
ਉਪਰੰਤ ਆਰੰਭ ਕੀਤੀ ਗਈ। ਇਹ ਅਹਿਮ ਸੇਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਤ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲਿਆਂ ਨੂੰ ਸੌਂਪੀ ਗਈ ਹੈ, ਜਿਸ ਨੂੰ ਅੱਜ ਬਾਬਾ ਸੁਖਵਿੰਦਰ ਸਿੰਘ ਵੱਲੋਂ ਬੜੀ ਸ਼ਰਧਾ, ਨਿਮਰਤਾ ਅਤੇ ਗੁਰਮਤਿ ਭਾਵਨਾ ਨਾਲ ਅਰਦਾਸ ਉਪਰੰਤ ਆਰੰਭ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਧਰਵਿੰਦਰ ਸਿੰਘ , ਹੈੱਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ,ਬਾਬਾ ਅਵਤਾਰ ਸਿੰਘ ਜੀ ਧੱਤਲ, ਬਾਬਾ ਸੋਹਨ ਸਿੰਘ ,ਬਾਬਾ ਹਰਬੰਸ ਸਿੰਘ ਕਾਰ ਸੇਵਾ ਤਰਨ ਤਾਰਨ , ਗੁਰਪ੍ਰੀਤ ਸਿੰਘ ਐਸ ਡੀ ਓ , ਅਮਰਬੀਰ ਸਿੰਘ ਅਕਾਊਂਟੈਂਟ, ਹਰਪ੍ਰੀਤ ਸਿੰਘ ਜੇ,ਈ , ਮਨਜੀਤ ਸਿੰਘ ਝਬਾਲ ਖੁਰਦ,ਸਰਪੰਚ ਜਰਨੈਲ ਸਿੰਘ ਪੰਡੋਰੀ ਤਖਤੂ ਮਲ ਵੀ ਮੌਜੂਦ ਸਨ।

ਗੁਰਦੁਆਰਾ ਬੀੜ ਬਾਬਾ ਬੁੱਢਾ ਜੀ ਠਠਾ ਦੀ ਸੁੰਦਰਤਾ ਵਿੱਚ ਹੋਵੇਗਾ ਵਾਧਾ -ਬਾਬਾ ਸੁਖਵਿੰਦਰ ਸਿੰਘ

ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਜੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਸੁੰਦਰ ਸ਼ੈੱਡ ਜਿੱਥੇ ਗੁਰਦੁਆਰਾ ਸਾਹਿਬ ਦੀ ਆਭਾ ਨੂੰ ਵਧਾਏਗਾ ਓਥੇ ਹਰ ਰੋਜ਼ ਹਜ਼ਾਰਾਂ ਦੀ ਗਿਣਤੀ ਵਿੱਚ ਦੇਸ਼-ਵਿਦੇਸ਼ ਤੋਂ ਨਤਮਸਤਕ ਹੋਣ ਲਈ ਪਹੁੰਚਦੀ ਸੰਗਤ ਲਈ ਗਰਮੀ, ਬਰਸਾਤ ਜਾਂ ਹੋਰ ਮੌਸਮੀ ਪ੍ਰਭਾਵਾਂ ਤੋਂ ਬਚਾਆ ਲਈ ਇਹ ਵਿਸ਼ਾਲ ਸ਼ੈਡ ਸੰਗਤ ਲਈ ਵੱਡੀ ਸੁਵਿਧਾ ਸਾਬਤ ਹੋਵੇਗਾ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਦਰਸਾਏ ਸੇਵਾ, ਸਿਮਰਨ ਅਤੇ ਵੰਡ ਛਕਣ ਦੇ ਮਾਰਗ ‘ਤੇ ਚੱਲਦਿਆਂ ਸੰਪਰਦਾਇ ਕਾਰ ਸੇਵਾ ਭੂਰੀ ਵਾਲਿਆਂ ਵੱਲੋਂ ਕਾਰ ਸੇਵਾ ਰਾਹੀਂ ਗੁਰੂ ਘਰਾਂ ਦੀ ਸੰਭਾਲ ਅਤੇ ਸੁੰਦਰਤਾ ਲਈ ਨਿਰੰਤਰ ਸੇਵਾਵਾਂ ਜਾਰੀ ਹਨ। ਉਹਨਾਂ ਕਿਹਾ ਕਿ ਗੁਰੂ ਘਰ ਵਿੱਚ ਹੋ ਰਹੀਆਂ ਅਜਿਹੀਆਂ ਸੇਵਾਵਾਂ ਨਾਲ ਨਾ ਸਿਰਫ਼ ਧਾਰਮਿਕ ਅਸਥਾਨਾਂ ਦੀ ਸੁੰਦਰਤਾ ਵਿੱਚ ਵਾਧਾ ਹੁੰਦਾ ਹੈ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਗੁਰੂ ਘਰ ਨਾਲ ਜੋੜਨ ਦੀ ਪ੍ਰੇਰਣਾ ਮਿਲਦੀ ਹੈ।
ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਸ ਧਰਵਿੰਦਰ ਸਿੰਘ ਮਾਨੋਚਾਹਲ ਨੇ ਸੰਤ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲ਼ੇ , ਬਾਬਾ ਸੁਖਵਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਾਬਾ ਜੀ ਵੱਲੋਂ ਪਹਿਲਾਂ ਵੀ ਗੁਰਦੁਆਰਾ ਬੀੜ ਬਾਬਾ ਬੁੱਢਾ ਜੀ ਠਠਾ ਵਿਖੇ ਵਿਖੇ ਲੰਗਰ ਹਾਲ ਦਾ ਨਵੀਨੀਕਰਨ, ਰਸਦਾਂ ਦੇ ਗੁਦਾਮ ਅਤੇ ਪਰਿਕਰਮਾ ਵਿੱਚ ਮਾਰਬਲ ਦੀ ਸੇਵਾ ਦੇਵੀ ਕਾਰਜ ਚੱਲ ਰਹੇ ਹਨ ਅਤੇ ਅੱਜ ਸ਼ੈਡ ਦੀ ਸ਼ੁਰੂ ਕੀਤੀ ਇਹ ਸੇਵਾ ਦਾ ਕਾਰਜ ਸੰਗਤ ਲਈ ਬਹੁਤ ਸੁਵਿਧਾ ਜਨਕ ਹੋਏਗਾ। ਉਹਨਾਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਮਹਾਂਪੁਰਸ਼ਾਂ ਨੂੰ ਸੇਵਾ ਦੇ ਕਾਰਜਾਂ ਵਿੱਚ ਸਹਿਯੋਗ ਕਰਨ।
ਇਸ ਮੌਕੇ ਬਾਬਾ, ਅਵਤਾਰ ਸਿੰਘ, ਬਾਬਾ,ਰਤਨ ਸਿੰਘ, ਬਾਬਾ ਨਾਜਰ ਸਿੰਘ, ਬਾਬਾ ਪਰਮਜੀਤ ਸਿੰਘ ਪੰਮਾ,ਬਾਬਾ ਹੀਰਾ ਸਿੰਘ, ਬਾਬਾ ਕਰਨ ਸਿੰਘ, ਬਾਬਾ ਪ੍ਰਤਾਪ ਸਿੰਘ , ਬਾਬਾ ਪ੍ਰਦੀਪ ਸਿੰਘ ਪਲਾਹ ਸਾਹਿਬ,ਬਾਬਾ ਸਰਵਣ ਸਿੰਘ ,ਬਾਬਾ ਕਾਬਲ ਸਿੰਘ , ਬਾਬਾ ਯਾਦਵਿੰਦਰ ਸਿੰਘ, ਬਾਬਾ ਨਿਰਮਲ ਸਿੰਘ , ਬਾਬਾ ਗੁਰਭੇਜ ਸਿੰਘ, ਬਾਬਾ ਸੇਵਾ ਸਿੰਘ, ਬਾਬਾ ਨਰਿੰਦਰ ਸਿੰਘ, ਬਾਬਾ ਮਹੰਤ ਜੀ , ਬਾਬਾ ਗੁਰਜੰਟ ਸਿੰਘ ਤੇ ਸੁਖਬੀਰ ਸਿੰਘ ਮਾਹਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News