





Total views : 5906456







Total views : 5906456ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਖਾਲਸਾ ਕਾਲਜ ਆਫ਼ ਨਰਸਿੰਗ ਵੱਲੋਂ ਵਿਸ਼ਵ ਮਲੇਰੀਆ ਜਾਗਰੂਕਤਾ ਦਿਵਸ ਨੂੰ ਸਮਰਪਿਤ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਕਮਿਊਨਿਟੀ ਹੈਲਥ ਸੈਂਟਰ, ਨਰਾਇਣਗੜ ਵਿਖੇ ਬੀ. ਐਸ. ਸੀ. ਨਰਸਿੰਗ ਸਮੈਸਟਰ 5ਵਾਂ ਦੇ ਵਿਦਿਆਰਥੀਆਂ ਵੱਲੋਂ ਉਲੀਕੇ ਗਏ ਉਕਤ ਪ੍ਰੋਗਰਾਮ ਦੌਰਾਨ ਮਲੇਰੀਆ ਸਬੰਧੀ ਆਸਪਾਸ ਦੇ ਲੋਕਾਂ ਨੂੰ ਜਾਗ੍ਰਿਤ ਕੀਤਾ ਗਿਆ।

ਇਸ ਸਬੰਧੀ ਪ੍ਰਿੰ: ਡਾ. ਅਮਨਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਕੈਂਪ ਦੌਰਾਨ ਵਿਦਿਆਰਥੀਆਂ ਨੇ ਮਲੇਰੀਆ ਖਤਮ ਕਰਨ ਲਈ ਜਾਗਰੂਕਤਾ ਪੈਦਾ ਕਰਦਿਆਂ ਕਿਹਾ ਕਿ ਸਾਡੇ ਕੋਲ ਹੁਣ ਇਸ ਬਿਮਾਰੀ ਨੂੰ ਖਤਮ ਕਰਨ ਲਈ ਸਮਰੱਥਾ ਹੈ, ਇਸ ਲਈ ਸਾਨੂੰ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਕੈਂਪ ਮੌਕੇ ਵਿਦਿਆਰਥੀਆਂ ਨੇ ਲੋਕਾਂ ਨੂੰ ਮਲੇਰੀਆ ਦੇ ਚਿੰਨ੍ਹ ਤੇ ਲੱਛਣ ਅਤੇ ਰੋਕਥਾਮ ਸਬੰਧੀ ਵੱਖ—ਵੱਖ ਵਿਸ਼ਿਆਂ ’ਤੇ ਲੋਕਾਂ ਨੂੰ ਪੋਸਟਰਾਂ ਰਾਹੀਂ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੇ ਸੈਂਟਰ ਅਤੇ ਆਸ ਪਾਸ ਦੇ ਲੋਕਾਂ ਨੂੰ ਆਲਾ—ਦੁਆਲਾ ਸਾਫ਼—ਸੁਥਰਾ ਰੱਖਣ, ਖੜ੍ਹੇ ਪਾਣੀ ਦਾ ਉਚਿਤ ਨਿਕਾਸ ਯੋਗ ਪ੍ਰਬੰਧ ਕਰਨ ਆਦਿ ਸਬੰਧੀ ਸੁਚੇਤ ਕੀਤਾ ਤਾਂ ਜੋ ਮਲੇਰੀਆ ਤੋਂ ਬਚਾਅ ਹੋ ਸਕੇ।
ਉਨ੍ਹਾਂ ਕਿਹਾ ਕਿ ਕੈਂਪ ਮੌਕੇ ਉਕਤ ਸੈਂਟਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਜਸਨਜੋਤ ਕੌਰ ਨੇ ਮਲੇਰੀਆ ਬਿਮਾਰੀ ਬਾਰੇ ਵਿਦਿਆਰਥੀਆਂ ਨੂੰ ਵੀ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ।ਇਸ ਮੌਕੇ ਪ੍ਰੋਗਰਾਮ ਦੀ ਦੇਖ ਰੇਖ ਅਨੁਕਿਰਨਜੀਤ ਕੌਰ ਅਤੇ ਕਾਜਲ ਮੌਜ਼ੂਦ ਸਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-