ਪੁਲਿਸ ਕਮਿਸ਼ਨਰ ਭੁੱਲਰ ਨੇ ਅੰਨਗੜ੍ਹ ਵਿਖੇ ਧਮਾਕੇ ਵਾਲੇ ਘਰ ਦਾ ਕੀਤਾ ਮੁਆਇਨਾ- ਕਿਹਾ ਧਮਾਕਾ ਘਰ ‘ਚ ਗੈਰਕਾਨੂੰਨੀ ਆਤਿਸ਼ਬਾਜੀ ਬਨਾਉਣ ਕਰਕੇ ਹੋਇਆ

4946697
Total views : 5946646

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ ਬਾਰਡਰ ਨਿਊਜ ਸਰਵਿਸ 

ਸਥਾਨਕ ਅੰਨਗੜ ਇਲਾਕੇ ਵਿੱਚ ਇੱਕ ਮਕਾਨ ਵਿੱਚ ਧਮਾਕਾ ਹੋਣ ਤੋਂ ਬਾਅਦ ਅੱਗ ਲੱਗ ਗਈ ਅਤੇ ਇਸ ਘਟਨਾ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਹੈ ਅਤੇ ਇੱਕ ਗੰਭੀਰ ਜ਼ਖਮੀ ਹੈ। ਘਟਨਾ ਵਿੱਚ ਮਰਨ ਵਾਲੀ ਔਰਤ ਦੀ ਸ਼ਨਾਖਤ ਸੁਮਨਪ੍ਰੀਤ ਅਤੇ ਜ਼ਖਮੀ ਹੋਈ ਔਰਤ ਦੀ ਸ਼ਨਾਖਤ ਗੁਰਪ੍ਰੀਤ ਵਜੋਂ ਹੋਈ ਹੈ।

ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਹੋਰ ਪੁਲੀਸ ਅਧਿਕਾਰੀ ਮੌਕੇ ’ਤੇ ਪੁੱਜੇ ਸਨ। ਉਹਨਾਂ ਦੱਸਿਆ ਕਿ ਪੁਲੀਸ ਨੂੰ ਅਸ਼ੋਕ ਕੁਮਾਰ ਨਾਂ ਦੇ ਵਿਅਕਤੀ ਦਾ ਫੋਨ ਆਇਆ ਸੀ ਕਿ ਇੱਥੇ ਮਕਾਨ ਵਿੱਚ ਅੱਗ ਲੱਗ ਗਈ ਹੈ।

ਪੁਲੀਸ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਕਾਰਵਾਈ ਕਰਦਿਆਂ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਅਤੇ ਅੱਗ ਬੁਝਾਉਣ ਦੀ ਕਾਰਵਾਈ ਸ਼ੁਰੂ ਹੋਈ।ਉਹਨੇ ਦੱਸਿਆ ਕਿ ਇਹ ਘਟਨਾ ਇਥੇ ਇਮਾਰਤ ਵਿੱਚ ਨਜਾਇਜ਼ ਪਟਾਕੇ ਬਣਾਉਣ ਕਾਰਨ ਵਾਪਰੀ ਹੈ। ਮਕਾਨ ਦੀ ਪਹਿਲੀ ਮੰਜ਼ਿਲ ’ਤੇ ਧਮਾਕੇ ਨਾਲ ਅੱਗ ਲੱਗ ਗਈ, ਜਿੱਥੇ ਕਿ ਪਟਾਕੇ ਬਣਾਉਣ ਦਾ ਸਮਾਨ ਇਕੱਠਾ ਕੀਤਾ ਹੋਇਆ ਸੀ। ਉਸ ਵੇਲੇ ਘਰ ਦੇ ਅੰਦਰ ਪਰਿਵਾਰ ਦੇ ਮੈਂਬਰ ਵੀ ਸਨ।ਅੱਗ ਲੱਗਣ ਨਾਲ ਸਾਰੀ ਇਮਾਰਤ ਅੱਗ ਦੇ ਘੇਰੇ ਵਿੱਚ ਆ ਗਈ। ਉਹਨਾਂ ਦੱਸਿਆ ਕਿ ਇਸ ਘਟਨਾ ਵਿੱਚ ਇੱਕ ਔਰਤ ਸੁਮਨਪ੍ਰੀਤ ਕੌਰ ਦੀ ਮੌਤ ਹੋ ਗਈ ਹੈ ਅਤੇ ਇੱਕ ਜ਼ਖਮੀ ਹੈ। ਪੁਲੀਸ ਵੱਲੋਂ ਇਸ ਮਾਮਲੇ ਵਿੱਚ ਅਗਲੇਰੀ ਜਾਂਚ ਕੀਤੀ ਜਾ ਰਹੀ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

ad
Share this News