





Total views : 5946646







Total views : 5946646ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਕਪੂਰਥਲਾ/ਬਾਰਡਰ ਨਿਊਜ ਸਰਵਿਸ
ਕੋਰਟ ਕੰਪਲੈਕਸ ਕਪੂਰਥਲਾ ਵਿਖੇ ਏ.ਐਸ.ਆਈ. ਦੀ ਅਚਾਨਕ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਭੁਵਨੇਸ਼ ਕੁਮਾਰ ਪੁੱਤਰ ਪਿਆਰਾ ਲਾਲ ਵਾਸੀ ਜਲੰਧਰ ਜੋ ਕਿ ਏ.ਸੀ.ਜੀ.ਐਮ. ਕੋਰਟ ਵਿਚ ਰਿਕਾਰਡ ਪੇਸ਼ ਕਰਨ ਆਏ ਸਨ ਤਾਂ ਅਚਾਨਕ ਉਨ੍ਹਾਂ ਦੀ ਤਬੀਅਤ ਖ਼ਰਾਬ ਹੋ ਗਈ।
ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਦੇ ਐਮਰਜੈਂਸੀ ਵਾਰਡ ਵਿਚ ਲਿਆਂਦਾ ਗਿਆ, ਜਿੱਥੇ ਡਿਊਟੀ ਡਾਕਟਰ ਵਲੋਂ ਉਨ੍ਹਾਂ ਨੂੰ ਮਿ੍ਤਕ ਐਲਾਨ ਦਿੱਤਾ ਗਿਆ।ਉਨ੍ਹਾਂ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਖੇ ਰਖਵਾ ਦਿੱਤਾ ਗਿਆ ਹੈ ਅਤੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
