ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਕਰਾਟੇ ’ਚ ਸ਼ਾਨਦਾਰ ਪ੍ਰਦਰਸ਼ਨ

4913371
Total views : 5895731

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਪ੍ਰੀਤਮ ਸਿੰਘ 

ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਅਨੁਸ਼ਾਸਨ, ਹੁਨਰ ਅਤੇ ਜੋਸ਼ ਦੇ ਯਾਦਗਾਰ ਸ਼ਾਨਦਾਰ ਪ੍ਰਦਰਸ਼ਨ ਸਦਕਾ ਜ਼ਿਲ੍ਹਾ ਕਰਾਟੇ ਚੈਂਪੀਅਨਸ਼ਿਪ-2026 ਦੀਆਂ ਵੱਖ-ਵੱਖ ਸ਼੍ਰੇਣੀਆਂ ’ਚ ਸੋਨੇ, ਚਾਂਦੀ ਅਤੇ ਕਾਂਸੇ ਦੇ ਤਮਗੇ ਪ੍ਰਾਪਤ ਕਰਕੇ ਸਕੂਲ, ਮਾਪਿਆਂ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਇਹ ਚੈਂਪੀਅਨਸ਼ਿਪ ਕਰਾਟੇ ਡੂ ਐਸੋਸੀਏਸ਼ਨ ਅੰਮ੍ਰਿਤਸਰ ਵੱਲੋਂ ਟਾਊਨ ਹਾਲ ਸਕੂਲ, ਮਾਲ ਮੰਡੀ, ਅੰਮ੍ਰਿਤਸਰ ਵਿਖੇ ਕਰਵਾਈ ਗਈ।

ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ 8ਵੀਂ-ਡੀ ਦੀ ਮਹਿਕ ਅਤੇ 10ਵੀਂ-ਈ ਦੀ ਸਿਮਰਨ ਨੇ ਸੋਨੇ ਦਾ ਤਮਗਾ ਜਿੱਤ ਕੇ ਸਕੂਲ ਦਾ ਝੰਡਾ ਬੁਲੰਦ ਕੀਤਾ। ਉਨ੍ਹਾਂ ਕਿਹਾ ਕਿ ਹੋਰਨਾਂ ’ਚ 12ਵੀਂ-ਐੱਫ ਦੀ ਮੁਸਕਾਨ ਨੇ ਚਾਂਦੀ ਅਤੇ 10ਵੀਂ-ਈ ਦੀ ਨੇਹਾ ਕੁਮਾਰੀ ਅਤੇ 7ਵੀਂ-ਸੀ ਦੀ ਰੇਣੁਕਾ ਨੇ ਕਾਂਸੇ ਦੇ ਤਮਗੇ ਜਿੱਤ ਕੇ ਸਕੂਲ ਦਾ ਮਾਣ ਵਧਾਇਆ ਹੈ।
ਇਸ ਮੌਕੇ ਪ੍ਰਿੰ: ਸ੍ਰੀਮਤੀ ਨਾਗਪਾਲ ਅਤੇ ਸਮੁੱਚੇ ਸਟਾਫ਼ ਨੇ ਸਮੂਹ ਤਮਗਾ ਜੇਤੂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਕੋਚਿੰਗ ਸਟਾਫ਼ ਦੀ ਅਣਥੱਕ ਮਿਹਨਤ ਪ੍ਰਤੀ ਡੂੰਘੀ ਸ਼ੁਕਰਗੁਜ਼ਾਰੀ ਨੂੰ ਜਾਹਿਰ ਕੀਤਾ। ਪ੍ਰਿੰ: ਨਾਗਪਾਲ  ਨੇ ਕਿਹਾ ਕਿ ਸਕੂਲ ਆਪਣੀਆਂ ਵਿਦਿਆਰਥਣਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ’ਚ ਵੀ ਉੱਤਮਤਾ ਲਈ ਪ੍ਰੇਰਿਤ ਕਰਦਾ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News