ਖਾਲਸਾ ਕਾਲਜ ਵਿਖੇ ਇਮੇਜ ਪ੍ਰੋਸੈਸਿੰਗ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ

4913371
Total views : 5895731

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਪ੍ਰੀਤਮ ਸਿੰਘ 

¸ਖ਼ਾਲਸਾ ਕਾਲਜ ਦੇ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨਜ਼ ਦੀ ਟੈਕ ਈਰਾ ਕੰਪਿਊਟਰ ਸੋਸਾਇਟੀ ਵੱਲੋਂ ਇਮੇਜ ਪ੍ਰੋਸੈਸਿੰਗ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਸਹਿਯੋਗ ਨਾਲ ਕਰਵਾਏ ਗਏ ਉਕਤ ਸੈਮੀਨਾਰ ’ਚ ਡਾ. ਵਿਜੈ ਕੁਮਾਰ ਜਾਦੋਂ, ਫਾਰਮਰ ਐਸੋਸੀਏਟ ਪ੍ਰੋਫੈਸਰ, ਥਾਪਰ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਪਟਿਆਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਇਸ ਮੌਕੇ ਪ੍ਰਿੰ: ਡਾ. ਰੰਧਾਵਾ ਨੇ ਐਪਲੀਕੇਸ਼ਨਜ਼ ਵਿਭਾਗ ਮੁੱਖੀ ਪ੍ਰੋ. ਸੁਖਵਿੰਦਰ ਕੌਰ, ਡਾ. ਮਨੀ ਅਰੋੜਾ, ਕੋ-ਕੋਆਰਡੀਨੇਟਰ ਨਾਲ ਮਿਲ ਕੇ ਡਾ. ਜਾਦੋਂ ਦਾ ਮੋਮੈਂਟੋ ਭੇਟ ਕਰਕੇ ਸਵਾਗਤ ਕੀਤਾ। ਇਸ ਮੌਕੇ ਪ੍ਰਿੰ: ਡਾ. ਰੰਧਾਵਾ ਨੇ ਡਾ. ਜਾਦੋਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੇ ਐਪਲੀਕੇਸ਼ਨਜ਼ ਵਿਭਾਗ ਵੱਲੋਂ ਅਜਿਹੇ ਸਮਾਗਮਾਂ ਦੇ ਆਯੋਜਨ ਲਈ ਵੀ ਸ਼ਲਾਘਾ ਕੀਤੀ।

 

ਇਸ ਮੌਕੇ ਪ੍ਰੋ. ਸੁਖਵਿੰਦਰ ਕੌਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਸੈਮੀਨਾਰ ਕਲਾਸਰੂਮ ਸਿੱਖਿਆ ਅਤੇ ਉਦਯੋਗਿਕ ਲੋੜਾਂ ਵਿਚਕਾਰ ਖੱਡ ਨੂੰ ਪੂਰਣ ’ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਜਦਕਿ ਡਾ. ਅਰੋੜਾ ਨੇ ਵਿਦਿਆਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅਜਿਹੀਆਂ ਗਤੀਵਿਧੀਆਂ ’ਚ ਸਰਗਰਮ ਹਿੱਸਾ ਲੈਣ ਅਤੇ ਇਮੇਜ ਪ੍ਰੋਸੈਸਿੰਗ ਅਤੇ ਆਰਟੀਫੀਸ਼ਲ ਇੰਟੈਲੀਜੈਂਸ ਵਰਗੀਆਂ ਨਵੀਂ ਤਕਨੀਕਾਂ ਨਾਲ ਖ਼ੁਦ ਨੂੰ ਅੱਪਡੇਟ ਰੱਖਣ।

ਇਸ ਸੈਮੀਨਾਰ ਦੌਰਾਨ ਡਾ. ਜਾਦੋਂ ਨੇ ਡਿਜ਼ੀਟਲ ਇਮੇਜ ਐਨਹਾਂਸਮੈਂਟ, ਫੀਚਰ ਐਕਸਟ੍ਰੈਕਸ਼ਨ, ਪੈਟਰਨ ਰਿਕਗਨਿਸ਼ਨ ਅਤੇ ਮੈਡੀਕਲ ਇਮੇਜਿੰਗ, ਆਰਟੀਫੀਸ਼ਲ ਇੰਟੈਲੀਜੈਂਸ ਅਤੇ ਕੰਪਿਊਟਰ ਵਿਜ਼ਨ ਵਰਗੀਆਂ ਖੇਤਰਾਂ ’ਚ ਇਸ ਦੀਆਂ ਵਰਤੋਂਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਅੰਤ ’ਚ ਪ੍ਰਸ਼ਨ-ਉੱਤਰ ਸੈਸ਼ਨ ਹੋਇਆ ਜਿਸ ’ਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਡਾ. ਰੁਪਿੰਦਰ ਸਿੰਘ, ਪ੍ਰੋ. ਪ੍ਰਭਜੋਤ ਕੌਰ, ਡਾ. ਅਨੁਰੀਤ ਕੌਰ ਅਤੇ ਹੋਰ ਫੈਕਲਟੀ ਮੈਂਬਰਾਂ ਦੀ ਵੀ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News