ਮਨਰੇਗਾ ਮੁਲਾਜ਼ਮ 6 ਮਹੀਨਿਆਂ ਤੋਂ ਤਨਖਾਹ ਨੂੰ ਤਰਸੇ, ਪਰਿਵਾਰ ਪਾਲਣਾ ਹੋਇਆ ਔਖਾ

4925955
Total views : 5915235

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਬੰਡਾਲਾ / ਅਮਰਪਾਲ ਸਿੰਘ ਬੱਬੂ 

ਪੰਜਾਬ ਵਿੱਚ ਮਨਰੇਗਾ ਤਹਿਤ ਕੰਮ ਕਰਦੇ ਮੁਲਾਜ਼ਮਾਂ ਦੀ ਹਾਲਤ ਦਿਨੋਂ-ਦਿਨ ਖਰਾਬ ਹੁੰਦੀ ਜਾ ਰਹੀ ਹੈ। ਪਿਛਲੇ 6 ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਾਰਨ ਇਹ ਮੁਲਾਜ਼ਮ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਣ ਲਈ ਵੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ।
ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਹ ਪੂਰੇ ਸਮਾਜ ਅਤੇ ਸੂਬੇ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਂਦੇ ਆ ਰਹੇ ਹਨ। ਸੜਕਾਂ ਬਣਾਉਣ ਤੋਂ ਲੈ ਕੇ ਛੱਪੜਾਂ ਦੀ ਸਫਾਈ ਤੱਕ, ਹਰ ਵਿਕਾਸ ਕਾਰਜ ਵਿੱਚ ਇਹ ਦਿਨ-ਰਾਤ ਮਿਹਨਤ ਕਰਦੇ ਹਨ। ਸਰਕਾਰ ਵੱਲੋਂ ਗਰੀਬ ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰ ਰਹੀ ਹੈ।
ਮਗਨਰੇਗਾ ਮੁਲਾਜ਼ਮਾਂ ਦੀ ਆਪ ਬੀਤੀ ਇੱਕ ਮੁਲਾਜਮ ਨੇ ਦੱਸਿਆ, ਅਸੀਂ ਸਮਾਜ ਦਾ ਪਲਾ ਫੜ ਕੇ ਵਿਕਾਸ ਕਰਵਾਇਆ, ਪਰ ਅੱਜ ਸਾਡਾ ਆਪਣਾ ਪਰਿਵਾਰ ਚਲਾਉਣਾ ਮੁਸ਼ਕਲ ਹੋ ਗਿਆ ਹੈ। ਬੱਚਿਆਂ ਦੀ ਫੀਸ, ਘਰ ਦਾ ਰਾਸ਼ਨ, ਦਵਾਈ-ਦਾਰੂ ਸਭ ਰੁਕ ਗਿਆ ਹੈ। 6 ਮਹੀਨੇ ਤੋਂ ਇੱਕ ਰੁਪਿਆ ਨਹੀਂ ਮਿਲਿਆ। ਮਜ਼ਦੂਰਾਂ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਤੁਰੰਤ ਬਕਾਇਆ ਤਨਖਾਹ ਜਾਰੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇ ਜਲਦੀ ਭੁਗਤਾਨ ਨਾ ਕੀਤਾ ਗਿਆ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News