ਕੱਲ 25 ਮਈ ਤੋ ਗਰਮੀ ਦੀ ਲਹਿਰ ਦੇ ਮੱਦੇਨਜ਼ਰ ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਸਵੇਰੇ 7:30 ਵਜੇ ਤੋਂ ਦੁਪਹਿਰ 3:30 ਵਜੇ ਤੱਕ ਖੁਲਣਗੇ

4913326
Total views : 5895648

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬੀ.ਐਨ.ਈ ਬਿਊਰੋ 

ਪੰਜਾਬ ਸਰਕਾਰ ਅਧੀਨ ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਗਰਮੀ ਦੀ ਲਹਿਰ  ਦੇ ਮੱਦੇਨਜ਼ਰ ਲੋਕਾਂ ਦੀ ਸਹੂਲਤ ਅਤੇ ਭਲਾਈ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾਂ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਸੀਜਿਸ ਨੂੰ ਹੁਣ 25 ਮਈ 2026 ਤੋਂ ਸਵੇਰੇ 7:30 ਵਜੇ ਤੋਂ ਦੁਪਹਿਰ 3:30 ਵਜੇ ਤੱਕ ਕਰ ਦਿੱਤਾ ਗਿਆ ਹੈ। ਇਹ ਸਮਾਂ ਅਗਲੇ ਹੁਕਮਾਂ ਤੱਕ ਲਾਗੂ ਰਹੇਗਾ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਸੇਵਾਵਾਂ ਦਾ ਲਾਭ ਲੈਣ ਲਈ ਨਵੇਂ ਸਮੇਂ ਅਨੁਸਾਰ ਸੇਵਾ ਕੇਂਦਰਾਂ ਵਿੱਚ ਪਹੁੰਚਣ ਅਤੇ ਗਰਮੀ ਤੋਂ ਬਚਾਅ ਲਈ ਸਵੇਰ ਦੇ ਸਮੇਂ ਨੂੰ ਤਰਜੀਹ ਦੇਣ।ਇਸ ਸਬੰਧੀ ਜ਼ਿਲ੍ਹਾ ਤਕਨੀਕੀ ਕੋਆਰਡੀਨੇਟਰ  ਸ਼੍ਰੀ ਪ੍ਰਿੰਸ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਕੁੱਲ 41 ਸੇਵਾ ਕੇਂਦਰ ਕਾਰਜਸ਼ੀਲ ਹਨਜਿੱਥੇ ਨਾਗਰਿਕ ਵੱਖ-ਵੱਖ ਸਰਕਾਰੀ ਸੇਵਾਵਾਂ ਜਿਵੇਂ ਕਿ ਸਰਟੀਫਿਕੇਟਲਾਇਸੈਂਸਪੈਨਸ਼ਨਸਮਾਜਿਕ ਸੁਰੱਖਿਆ ਸਕੀਮਾਂ ਅਤੇ ਹੋਰ ਨਾਗਰਿਕ ਸੇਵਾਵਾਂ ਦਾ ਲਾਭ ਪ੍ਰਾਪਤ ਕਰ ਸਕਦੇ ਹਨ।ਉਨ੍ਹਾਂ ਇਹ ਵੀ ਦੱਸਿਆ ਕਿ ਨਾਗਰਿਕਾਂ ਦੀ ਵਧੇਰੇ ਸਹੂਲਤ ਲਈ ਪੰਜਾਬ ਸਰਕਾਰ ਦੀ ਡੋਰ-ਸਟੈਪ ਡਿਲੀਵਰੀ ਸੇਵਾ ਵੀ ਉਪਲਬਧ ਹੈ। ਜੇਕਰ ਕੋਈ ਨਾਗਰਿਕ ਸੇਵਾ ਕੇਂਦਰ ਵਿੱਚ ਖੁਦ ਨਹੀਂ ਆ ਸਕਦਾਤਾਂ ਉਹ 1076 ਹੈਲਪਲਾਈਨ ਨੰਬਰ ’ਤੇ ਕਾਲ ਕਰਕੇ ਆਪਣੇ ਘਰ ਬੈਠੇ ਹੀ ਸਰਕਾਰੀ ਸੇਵਾਵਾਂ ਲਈ ਅਪਾਇੰਟਮੈਂਟ ਬੁੱਕ ਕਰਵਾ ਸਕਦਾ ਹੈ ਅਤੇ ਨਿਰਧਾਰਿਤ ਸੇਵਾਵਾਂ ਦਾ ਲਾਭ ਆਪਣੇ ਘਰ ਵਿੱਚ ਹੀ ਪ੍ਰਾਪਤ ਕਰ ਸਕਦਾ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News