





Total views : 5895645







Total views : 5895645ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬੀ.ਐਨ.ਈ ਬਿਊਰੋ
ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਲਈ ਪੰਜਾਬ ਅਤੇ ਚੰਡੀਗੜ੍ਹ ਲਈ ਲੂ ਦੀ ਚੇਤਾਵਨੀ ਜਾਰੀ ਕੀਤੀ ਹੈ। 25, 26 ਅਤੇ 27 ਮਈ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਕਈ ਇਲਾਕਿਆਂ ਵਿੱਚ ਲੂ ਚੱਲੇਗੀ।ਇਸ ਦੌਰਾਨ, ਮੌਸਮ ਵਿਭਾਗ ਨੇ 28 ਅਤੇ 29 ਮਈ ਨੂੰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫ਼ਾਨ ਅਤੇ ਹਵਾਵਾਂ ਚੱਲਣ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਲਈ, ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ। ਚੰਡੀਗੜ੍ਹ ਵਿਚ 30 ਜੂਨ ਤੱਕ ਸਕੂਲਾਂ ਵਿਚ ਛੁੱਟੀਆਂ ਕੀਤੀਆਂ ਗਈਆਂ।

ਦੱਸ ਦੇਈਏ ਕਿ ਸੂਬੇ ਦਾ ਬਠਿੰਡਾ ਸ਼ਹਿਰ 43.8 ਡਿਗਰੀ ਸੈਲਸੀਅਸ ਨਾਲ ਤਪਿਆ। ਇਸੇ ਤਰ੍ਹਾਂ ਪਟਿਆਲਾ, ਪਠਾਨਕੋਟ ਅਤੇ ਫਾਜ਼ਿਲਕਾ ਵਿੱਚ ਵੱਧ ਤੋਂ ਵੱਧ ਤਾਪਮਾਨ ਕ੍ਰਮਵਾਰ 42, 39.8 ਅਤੇ 40.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਰਾਜਧਾਨੀ ਚੰਡੀਗੜ੍ਹ ਵਿੱਚ ਵੀ ਗਰਮੀ ਵੱਧ ਰਹੀ ਅਤੇ ਇੱਥੇ ਵੱਧ ਤੋਂ ਵੱਧ ਤਾਪਮਾਨ 40.6 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।
ਚੰਡੀਗੜ੍ਹ ਵਿਚ ਗਰਮੀ ਅਤੇ ਹੀਟਵੇਵ ਦੇ ਮੱਦੇਨਜ਼ਰ, ਸਕੂਲ ਸਮਰ ਕੈਂਪਾਂ ਵਿੱਚ ਬਾਹਰੀ ਗਤੀਵਿਧੀਆਂ ‘ਤੇ ਪਾਬੰਦੀ ਲਗਾਈ ਗਈ ਹੈ। ਚੰਡੀਗੜ੍ਹ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ (ਸੀਸੀਪੀਸੀਆਰ) ਨੇ ਨਿਰਦੇਸ਼ ਦਿੱਤਾ ਹੈ ਕਿ ਬੱਚਿਆਂ ਨੂੰ ਗਰਮੀਆਂ ਦੇ ਕੈਂਪਾਂ ਦੌਰਾਨ ਸਿਰਫ਼ ਸੁਰੱਖਿਅਤ ਅਤੇ ਠੰਢੇ ਵਾਤਾਵਰਣ ਵਿੱਚ ਗਤੀਵਿਧੀਆਂ ਵਿੱਚ ਸ਼ਾਮਲ ਕੀਤਾ ਜਾਵੇ।ਦੇਸ਼ ਦੇ ਕਈ ਹਿੱਸਿਆਂ ਵਿੱਚ ਤਾਪਮਾਨ 45 ਡਿਗਰੀ ਸੈਲਸੀਅਸ ਤੱਕ ਪਹੁੰਚ ਰਿਹਾ ਹੈ। ਇਸ ਨਾਲ ਬਦਹਜ਼ਮੀ ਅਤੇ ਐਸੀਡਿਟੀ ਹੋ ਸਕਦੀ ਹੈ। ਜੇਕਰ ਧਿਆਨ ਨਾ ਦਿੱਤਾ ਜਾਵੇ ਤਾਂ ਇਹ ਸਮੱਸਿਆਵਾਂ ਗੰਭੀਰ ਹੋ ਸਕਦੀਆਂ ਹਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-