ਮਜੀਠੇ ‘ਚ ਸ਼ੌ੍ਮਣੀ ਅਕਾਲੀ ਦਲ ਨੂੰ ਲੱਗਾ ਵੱਡਾ ਝਟਕਾ ! ਸੀਨੀਅਰ ਅਕਾਲੀ ਆਗੂ ਤੇ ਸਾਬਕਾ ਰਾਜ ਸਭਾ ਮੈਬਰ ਰਾਜਮਹਿੰਦਰ ਮਜੀਠੀਆਂ ਨੇ ਫੜਿਆ ਆਪ ਦਾ ਝਾੜੂ

4946649
Total views : 5946580

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ

ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇ ਭਾਰੀ ਝਟਕਾ ਲੱਗਾ ਜਦ ਸੀਨੀਅਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਰਾਜ ਸਭਾ ਮੈਂਬਰ ਰਾਜ ਮਹਿੰਦਰ ਸਿੰਘ ਮਜੀਠੀਆ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਸੀਨੀਅਰ ਅਕਾਲੀ ਦਲ ਆਗੂ, ਮਜੀਠਾ ਹਲਕੇ ਦੇ ਸਾਬਕਾ ਵਿਧਾਇਕ, ਸਾਬਕਾ ਰਾਜ ਸਭਾ ਮੈਂਬਰ, ਚੀਫ਼ ਖ਼ਾਲਸਾ ਦੀਵਾਨ ਦੇ ਸਰਪ੍ਰਸਤ, ਖ਼ਾਲਸਾ ਕਾਲਜ ਦੇ ਪ੍ਰਧਾਨ ਅਤੇ ਆਨਰੇਰੀ ਸਕੱਤਰ ਰਾਜਮਹਿੰਦਰ ਸਿੰਘ ਮਜੀਠਾ, ਪੰਜਾਬ ਦੇ ਸਾਬਕਾ ਆਰਟੀਏ ਕਮਿਸ਼ਨਰ ਹੇਮ ਇੰਦਰ ਸਿੰਘ ਮਜੀਠਾ ਅਤੇ ਸੁਖਦੀਪ ਸਿੰਘ ਗਿੱਲ ਮਜੀਠਾ ਨੂੰ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ।

ਇਸ ਮੌਕੇ ਆਪ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ਼ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਨਵੇਂ ਸ਼ਾਮਲ ਹੋਏ ਆਗੂਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਪਾਰਟੀ ਅੰਦਰ ਪੂਰਾ ਸਤਿਕਾਰ ਦਿੱਤਾ ਜਾਵੇਗਾ। ਇਸ ਨਾਲ ਉਨ੍ਹਾਂ ਨੂੰ ਮਜੀਠਾ ਹਲਕੇ ਵਿੱਚ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਵਿੱਚ ਕਾਫ਼ੀ ਫਾਇਦਾ ਹੋਵੇਗਾ। ਰਾਜਮਹਿੰਦਰ ਸਿੰਘ ਮਜੀਠਾ ਕੋਲ ਵਿਆਪਕ ਤਜਰਬਾ ਹੈ ਅਤੇ ਇਲਾਕੇ ਵਿੱਚ ਇੱਕ ਵੱਡਾ ਵੋਟ ਬੈਂਕ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

ad
Share this News