ਕਮਿਸ਼ਨਰੇਟ ਪੁਲਿਸ,ਅੰਮ੍ਰਿਤਸਰ ਨੇ ਵੱਖ ਵੱਖ ਧਰਾਵਾਂ ਹੇਠ ਫੜੇ 115 ਵਾਹਨ ‘ਚ ਕੀਤੇ 5 ਲੱਖ 44 ਹਜਾਰ ‘ਚ ਕੀਤੇ ਨਿਲਾਮ

4913316
Total views : 5895632

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ /ਬਾਰਡਰ ਨਿਊਜ ਸਰਵਿਸ 
ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਆਈ.ਪੀ.ਐਸ, ਕਮਿਸ਼ਨਰ ਪੁਲਿਸ,ਅੰਮਿਤਸਰ ਜੀ ਦੀਆਂ ਹਦਾਇਤਾਂ ਤੇ ਅੱਜ ਮਿਤੀ 26-05-2026 ਨੂੰ ਪੁਲਿਸ ਲਾਈਨ, ਅੰਮ੍ਰਿਤਸਰ ਸਿਟੀ ਵਿੱਖੇ ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵੱਲੋਂ ਵੱਖ-ਵੱਖ ਥਾਣਿਆਂ ਵਿੱਚ ਆਈ.ਪੀ.ਸੀ/ਬੀ.ਐਨ.ਐਸ ਅਤੇ ਐਨ.ਡੀ.ਪੀ.ਐਸ ਐਕਟ ਅਧੀਨ ਦਰਜ਼ ਮੁਕੱਦਮਿਆਂ ਵਿੱਚ ਜਬਤ (ਕੇਸ ਪ੍ਰਾਪਰਟੀ) ਦੋ ਪਹੀਆ ਅਤੇ ਚਾਰ ਪਹੀਆ ਵਾਹਨਾਂ ਦੀ ਨਿਲਾਮੀ ਲਈ ਬਣਾਈ ਗਈ ਕਮੇਟੀ ‘ਚ ਸ਼ਾਮਿਲ ਸ੍ਰੀ ਰਵਿੰਦਰਪਾਲ ਸਿੰਘ, ਡੀ.ਸੀ.ਪੀ ਇਨਵੈਸਟੀਗੇਸ਼ਨ, ਅੰਮ੍ਰਿਤਸਰ, ਸ੍ਰੀਮਤੀ ਪਰਵਿੰਦਰ ਕੌਰ ਏ.ਡੀ.ਸੀ.ਪੀ ਸਥਾਨਿਕ, ਅੰਮ੍ਰਿਤਸਰ, ਸ੍ਰੀ ਕਮਲਜੀਤ ਸਿੰਘ, ਏ.ਸੀ.ਪੀ ਸਥਾਨਿਕ, ਅੰਮ੍ਰਿਤਸਰ ਅਤੇ ਇੰਸਪੈਕਟਰ ਰਜਿੰਦਰ ਸਿੰਘ ਅਤੇ ਇੰਸਪੈਕਟਰ ਅਮਨਦੀਪ ਕੌਰ ਅਤੇ ਜਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀਆ ਵੱਲੋਂ ਜਨਤਕ ਨਿਲਾਮੀ ਕਰਵਾਈ ਗਈ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਆਈ.ਪੀ.ਸੀ/ਬੀ.ਐਨ.ਐਸ ਅਤੇ ਐਨ.ਡੀ.ਪੀ.ਐਸ ਐਕਟ ਅਧੀਨ ਜਬਤ ਵਾਹਨ ਲੰਬੇ ਸਮੇਂ ਤੋਂ ਥਾਣਿਆਂ ਵਿੱਚ ਖੜ੍ਹੇ ਸਨ, ਜਿਨ੍ਹਾਂ ਦੀ ਕਾਨੂੰਨੀ ਪ੍ਰਕਿਰਿਆ ਨੂੰ ਪੂਰੀ ਹੋਣ ਉਪਰੰਤ ਨਿਲਾਮੀ ਕੀਤੀ ਜਾ ਰਹੀ ਹੈ ਅਤੇ ਇਸ ਨਿਲਾਮੀ ਦੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਸਰਕਾਰੀ ਨਿਯਮਾਂ ਅਤੇ ਹਦਾਇਤਾਂ ਅਨੁਸਾਰ ਅਮਲ ਵਿੱਚ ਲਿਆਂਦਾ ਗਿਆ ਹੈ। 
ਇਸ ਜਨਤਕ ਨਿਮਾਲੀ ਵਿੱਚ ਜਿਲ੍ਹਾ ਅੰਮ੍ਰਿਤਸਰ,  ਜਿਲ੍ਹਾ ਜਲੰਧਰ ਅਤੇ ਜਿਲ੍ਹਾ ਗੁਰਦਾਸਪੁਰ ਤੋਂ ਕੁੱਲ 23 ਬੋਲੀਦਾਤਾਵਾਂ ਨੇ ਭਾਗ ਲਿਆ ਅਤੇ ਜਨਤਕ ਨਿਲਾਮ ਕੀਤੇ ਗਏ ਵਾਹਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ:-
ਕਾਰਾਂ –    05 
ਮੋਟਰਸਾਈਕਲ – 110
 ਕੁੱਲ ਵਾਹਨ – 115
ਇਸ ਨਿਲਾਮੀ ਤੋਂ ਪ੍ਰਾਪਤ ਹੋਈ ਕੁੱਲ ਰਕਮ 5,44,000/- ਰੁਪਏ ਸਰਕਾਰੀ ਖਜ਼ਾਨੇ ਵਿੱਚ ਜਮ੍ਹਾ ਕਰਵਾਈ ਗਈ ਹੈ। ਇਸ ਨਿਲਾਮੀ ਦੀ ਕਾਰਵਾਈ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਸਰਕਾਰੀ ਨਿਯਮਾਂ ਅਤੇ ਹਦਾਇਤਾਂ ਅਨੁਸਾਰ ਅਮਲ ਵਿੱਚ ਲਿਆਂਦੀ ਗਈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
Share this News