





Total views : 5915063







Total views : 5915063ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਭਿੱਖੀਵਿੰਡ/ਬਾਰਡਰ ਨਿਊਜ ਸਰਵਿਸ
ਜਨਗਣਨਾ 2026-27 ਦੇ ਪਹਿਲੇ ਪੜਾਅ ਦੇ ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਪ੍ਰਸ਼ਾਸਨ ਵੱਲੋਂ ਸਖ਼ਤ ਰੁਖ਼ ਅਪਣਾਇਆ ਗਿਆ ਹੈ। ਸੈਂਸਜ਼ ਅਫਸਰ-ਕਮ-ਤਹਿਸੀਲਦਾਰ ਭਿੱਖੀਵਿੰਡ ਨੇ ਉਪ ਮੰਡਲ ਮੈਜਿਸਟਰੇਟ-ਕਮ-ਸਬ ਡਵੀਜ਼ਨਲ ਸੈਂਸਜ਼ ਅਫਸਰ ਭਿੱਖੀਵਿੰਡ ਨੂੰ ਪੱਤਰ ਭੇਜਕੇ ਸੈਂਸਜ਼ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਜਾਂ ਕੰਮ ਵਿੱਚ ਲਾਪਰਵਾਹੀ ਵਰਤਣ ਵਾਲੇ ਸੁਪਰਵਾਈਜ਼ਰਾਂ ਅਤੇ ਇਨੂਮੀਰੇਟਰਾਂ ਖ਼ਿਲਾਫ਼ ਬਣਦੀ ਕਾਨੂੰਨੀ ਅਤੇ ਵਿਭਾਗੀ ਕਾਰਵਾਈ ਕਰਨ ਦੀ ਸਿਫ਼ਾਰਸ਼ ਕੀਤੀ ਹੈ।
ਜਾਰੀ ਪੱਤਰ ਅਨੁਸਾਰ ਤਹਿਸੀਲ ਭਿੱਖੀਵਿੰਡ ਵਿੱਚ ਸੈਂਸਜ਼ 2026-27 ਦੇ ਪਹਿਲੇ ਫੇਜ਼ ਦਾ ਕੰਮ ਜਾਰੀ ਹੈ ਅਤੇ ਇਸ ਲਈ ਵੱਖ-ਵੱਖ ਬਲਾਕਾਂ ਵਿੱਚ ਸੁਪਰਵਾਈਜ਼ਰਾਂ ਅਤੇ ਇਨੂਮੀਰੇਟਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਸਨ। ਪਰੰਤੂ ਕੁਝ ਕਰਮਚਾਰੀਆਂ ਵੱਲੋਂ ਆਪਣੇ ਨਿਰਧਾਰਿਤ ਖੇਤਰਾਂ ਵਿੱਚ ਸੈਂਂਸਜ਼ ਦਾ ਕੰਮ ਸ਼ੁਰੂ ਹੀ ਨਹੀਂ ਕੀਤਾ ਗਿਆ ਜਾਂ ਫਿਰ ਕੰਮ ਨੂੰ ਜਾਣਬੁੱਝ ਕੇ ਟਾਲਿਆ ਗਿਆ, ਜਿਸ ਕਾਰਨ ਸੈਂਸਜ਼ ਕਾਰਜ ਪ੍ਰਭਾਵਿਤ ਹੋਇਆ ਅਤੇ ਕੰਮ ਨੂੰ ਪੂਰਾ ਕਰਨ ਵਿੱਚ ਬੇਲੋੜੀ ਦੇਰੀ ਹੋਈ।
ਤਹਿਸੀਲਦਾਰ ਭਿੱਖੀਵਿੰਡ ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਅਜਿਹੀ ਲਾਪਰਵਾਹੀ ਸਰਕਾਰੀ ਕੰਮਕਾਜ਼ ਵਿੱਚ ਰੁਕਾਵਟ ਪੈਦਾ ਕਰਦੀ ਹੈ ਅਤੇ ਸੈਂਸਜ਼ ਵਰਗੇ ਮਹੱਤਵਪੂਰਨ ਕਾਰਜ ਨੂੰ ਪ੍ਰਭਾਵਿਤ ਕਰਦੀ ਹੈ। ਇਸ ਲਈ ਗੈਰ-ਹਾਜ਼ਰ ਜਾਂ ਕੰਮ ਪ੍ਰਤੀ ਅਣਗਹਿਲੀ ਵਰਤਣ ਵਾਲੇ ਕਰਮਚਾਰੀਆਂ ਖ਼ਿਲਾਫ਼ ਬਣਦੀ ਕਾਨੂੰਨੀ ਅਤੇ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਣ ਦੀ ਮੰਗ ਕੀਤੀ ਗਈ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-