





Total views : 5892431







Total views : 5892431ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਅੱਜ ਸਾਬਕਾ ਮੁੱਖ ਮੰਤਰੀ ਪੰਜਾਬ ਤੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਪਾਰਲੀਮੈਂਟ ਦੀ ਖੇਤੀਬਾੜੀ ਕਮੇਟੀ ਦੇ ਚੇਅਰਮੈਨ ਹੋਣ ਦੇ ਨਾਤੇ ਕਰੀਬ ਵੀਹ ਮੈਂਬਰ ਪਾਰਲੀਮੈਂਟ ਦੇ ਵਫ਼ਦ ਨਾਲ ਤਿੰਨ ਦਿਨਾਂ ਪੰਜਾਬ ਦੌਰੇ ਦੌਰਾਨ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ ਜਿੱਥੇ ਕਾਂਗਰਸ ਦੇ ਸੀਨੀਅਰ ਆਗੂਆਂ ਵੱਲੋਂ ਉਹਨਾਂ ਦਾ ਸਵਾਗਤ ਕੀਤਾ ਗਿਆ ਉਪਰੰਤ ਹਲਕਾ ਮਜੀਠਾ ਦੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਵੱਲੋਂ ਚੰਨੀ ਨੂੰ ਮਜੀਠਾ ਵਿੱਚ ਨਗਰ ਕੌਂਸਲ ਦੀਆਂ ਚੋਣਾਂ ਵਿੱਚ ਹੋਈਆਂ ਧੱਕੇਸ਼ਾਹੀਆਂ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ ਤੇ ਕਿਹਾ ਕਿ ਸਾਡੀ ਵਾਰਡ ਨੰਬਰ ਸੱਤ ਤੋਂ ਜਿੱਤੀ ਹੋਈ ਕਾਂਗਰਸੀ ਉਮੀਦਵਾਰ ਪ੍ਰਦੀਪ ਕੌਰ ਨੂੰ ਜੇਤੂ ਸਰਟੀਫਿਕੇਟ ਨਾਂ ਦੇਕੇ ਹਾਰੇ ਹੋਏ ਉਮੀਦਵਾਰ ਨੂੰ ਜੇਤੂ ਐਲਾਨਿਆ ਗਿਆ ।

ਜਿਸ ਵਿੱਚ ਸਾਰੇ ਅਧਿਕਾਰੀਆਂ ਦੀ ਮਿਲੀਭੁਗਤ ਸੀ, ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਨਣ ਤੇ ਸਭ ਤੋਂ ਪਹਿਲਾਂ ਇਹਨਾਂ ਭਰਿਸ਼ਟ ਤੇ ਗ਼ੈਰਕਾਨੂੰਨੀ ਕੰਮ ਕਰਨ ਵਾਲਿਆਂ ਅਧਿਕਾਰੀਆਂ ਨੂੰ ਕਾਨੂੰਨ ਅਨੁਸਾਰ ਕਾਰਵਾਈ ਕਰਕੇ ਬਣਦੀ ਸਜ਼ਾ ਦਿਆਂਗੇ, ਉਹਨਾਂ ਸੱਚਰ ਨੂੰ ਥਾਪੜਾ ਦੇਂਦਿਆ ਕਿਹਾ ਕਿ ਤੁਸੀਂ ਤਗੜੇ ਹੋ ਜਿਹੜੇ ਇਸ ਹਲਕੇ ਵਿੱਚ ਇਹਨਾਂ ਦੋਵਾਂ ਰਾਜਸੀ ਵਿਰੋਧੀ ਆਗੂਆਂ ਨਾਲ ਟੱਕਰ ਲੈੰਦਿਆ ਪਾਰਟੀ ਦੇ ਵਰਕਰਾਂ ਨਾਲ ਖੜ੍ਹੇ ਹੋਕੇ ਕਾਂਗਰਸ ਦੀ ਲੜਾਈ ਲੜ ਰਹੇ ਹੋ , ਸਮਾਂ ਆਉਣ ਤੇ ਸਾਰਾ ਕੁਝ ਠੀਕ ਕਰਾਂਗੇ ਬਲਾਕ ਕਾਂਗਰਸ ਦੇ ਪ੍ਰਧਾਨ ਤੇ ਸਾਬਕਾ ਕੌਂਸਲਰ ਨਵਦੀਪ ਸਿੰਘ ਸੋਨਾ ਨੂੰ ਕਿਹਾ ਕਿ ਘਬਰਾਉਣ ਦੀ ਲੋੜ ਨਹੀਂ ਲੋਕਾਂ ਨੇ ਤੁਹਾਨੂੰ ਹੀ ਜਿਤਾਇਆ ਹੈ ਤੇ ਇਹਨਾਂ ਬੇਈਮਾਨੀ ਕਰਨ ਵਾਲਿਆਂ ਨੂੰ ਮੂੰਹ ਦੀ ਖਾਣੀ ਪਵੇਗੀ ਇਸ ਮੌਕੇ ਹੋਰਨਾਂ ਤੋ ਇਲਾਵਾ ਸਾਬਕਾ ਚੇਅਰਮੈਨ ਗੁਰਮੀਤ ਸਿੰਘ ਭੀਲੋਵਾਲ, ਬਲਾਕ ਕਾਂਗਰਸ ਦੇ ਪ੍ਰਧਾਨ ਨਵਤੇਜਪਾਲ ਸਿੰਘ ਸੋਹੀਆ, ਸੁਲੱਖਣ ਸਿੰਘ ਕੱਥੂਨੰਗਲ, ਡਾਕਟਰ ਸੁਖਵਿੰਦਰ ਸਿੰਘ, ਮੋਹਨ ਸਿੰਘ, ਸੁਖਵਿੰਦਰ ਸਿੰਘ ਆਕੜ, ਜਸਪਾਲ ਸਿੰਘ ਜਲਾਲਪੁਰ, ਮਨੋਹਰ ਲਾਲ ਗਾਲੋਵਾਲੀ ਵੀ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
