ਅੰਮ੍ਰਿਤਸਰ ‘ਚ ਵਿਦਿਆਰਥਣ ਖੁਦਕਸ਼ੀ ਮਾਮਲੇ ‘ਚ ਸਿੱਖਿਆ ਮੰਤਰੀ ਬੈਂਸ ਐਕਸ਼ਨ ‘ਚ !ਸ਼ਹਿਰ ਦੇ ਨਾਮੀ ਸਕੂਲ ਵਿਰੁੱਧ ਸਕੂਲ ਪ੍ਰਬੰਧਕਾਂ ਖ਼ਿਲਾਫ਼ ਐੱਫਆਈਆਰ ਦਰਜ

4911425
Total views : 5892431

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ

ਅੰਮ੍ਰਿਤਸਰ ਵਿੱਚ 17 ਸਾਲਾ ਸਕੂਲ ਵਿਦਿਆਰਥਣ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ਦਾ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨੇ ਗੰਭੀਰ ਨੋਟਿਸ ਲਿਆ ਹੈ। ਇਸ ਵਿਦਿਆਰਥਣ ਨੇ ਖ਼ੁਦਕੁਸ਼ੀ ਕਰਨ ਤੋਂ ਬਾਅਦ ਹਸਪਤਾਲ ਵਿੱਚ ਇਲਾਜ ਦੌਰਾਨ ਇੱਕ ਵੀਡੀਓ ਵੀ ਬਣਾਈ ਸੀ, ਜਿਸ ਵਿੱਚ ਸਕੂਲ ਪ੍ਰਬੰਧਕਾਂ ’ਤੇ ਫ਼ੀਸ ਦਾ ਭੁਗਤਾਨ ਨਾ ਕੀਤੇ ਜਾਣ ਕਰਕੇ ਮਾਨਸਿਕ ਤੌਰ ’ਤੇ ਪਰੇਸ਼ਾਨ ਕਰਨ ਦੇ ਗੰਭੀਰ ਦੋਸ਼ ਲਾਏ ਸਨ।

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਸੋਸ਼ਲ ਮੀਡੀਆ ਖਾਤੇ ‘ਐਕਸ’ ’ਤੇ ਲਿਖਿਆ, “ ਇਹ ਬਹੁਤ ਦੁਖਦਾਈ ਖ਼ਬਰ ਹੈ ਕਿ ਇੱਕ 17 ਸਾਲਾ ਲੜਕੀ ਨੇ ਖ਼ੁਦਕੁਸ਼ੀ ਕਰ ਲਈ ਹੈ, ਜਿਸ ਵਿੱਚ ਉਸ ਨੇ ਦੋਸ਼ ਲਗਾਇਆ ਹੈ ਕਿ ਸਕੂਲ ਨੇ ਉਸ ਨੂੰ ਪਰੇਸ਼ਾਨ ਕੀਤਾ ਹੈ। ਇਹ ਕਈ ਕਾਰਨਾਂ ਕਰਕੇ ਹੋਇਆ ਹੈ ਜਿਵੇਂ ਕਿ ਫ਼ੀਸ ਨਾ ਦੇਣਾ ਜਾਂ ਹੋਰ ਕਾਰਨ। ਇਸ ਨੂੰ ਬਹੁਤ ਗੰਭੀਰਤਾ ਨਾਲ ਲੈਂਦੇ ਹੋਏ, ਅਸੀਂ ਖ਼ੁਦਕੁਸ਼ੀ ਲਈ ਉਕਸਾਉਣ ਦੇ ਦੋਸ਼ ਹੇਠ ਐੱਫਆਈਆਰ ਦਰਜ ਕਰਵਾਈ ਹੈ ਅਤੇ ਸਕੂਲ ਅਧਿਕਾਰੀਆਂ ਦੇ ਨਾਲ-ਨਾਲ ਜੋ ਵੀ ਇਸ ਵਿੱਚ ਸ਼ਾਮਲ ਹੈ, ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ ਹੈ।”

20,000 ਰੁਪਏ ਦੀ ਫ਼ੀਸ ਲਈ ਬਣਾਇਆ ਜਾ ਰਿਹਾ ਸੀ ਦਬਾਅ

ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕਾ ਦੀ ਪਛਾਣ ਅਮਜੋਤ ਕੌਰ ਔਲਖ ਵਜੋਂ ਹੋਈ ਹੈ, ਜੋ ਕਿ ਇੱਕ ਨਿੱਜੀ ਸਕੂਲ ਵਿੱਚ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਸੀ। ਅਮਜੋਤ ਨੇ ਕੋਈ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੀ ਧੀ ਨੂੰ ਪ੍ਰਿੰਸੀਪਲ ਸਮੇਤ ਸਕੂਲ ਸਟਾਫ਼ ਵੱਲੋਂ 20,000 ਰੁਪਏ ਦੀ ਬਾਕੀ ਰਹਿੰਦੀ ਫ਼ੀਸ ਦਾ ਭੁਗਤਾਨ ਕਰਨ ਲਈ ਲਗਾਤਾਰ ਮਾਨਸਿਕ ਤੌਰ ‘ਤੇ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਸੀ, ਜਿਸ ਕਾਰਨ ਉਹ ਸਖ਼ਤ ਮਾਨਸਿਕ ਦਬਾਅ ਹੇਠ ਸੀ।

ਹਸਪਤਾਲ ਵਿੱਚ ਬਣਾਈ ਆਖਰੀ ਵੀਡੀਓ ਵਿੱਚ ਵੀ ਕੁੜੀ ਨੇ ਇਸੇ ਪਰੇਸ਼ਾਨੀ ਦਾ ਜ਼ਿਕਰ ਕੀਤਾ ਸੀ, ਜਿਸ ਤੋਂ ਬਾਅਦ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆਇਆ। ਪੁਲਿਸ ਵੱਲੋਂ ਸਕੂਲ ਪ੍ਰਬੰਧਕਾਂ ਖ਼ਿਲਾਫ਼ ਖ਼ੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਤੇਜ਼ੀ ਨਾਲ ਕੀਤੀ ਜਾ ਰਹੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News